ਨਿਮੋਮੀਆ ਇੱਕ ਛੂਤ ਦੀ ਬਿਮਾਰੀ ਹੈ ਜੋ ਵਾਇਰਸ ਜਾਂ ਬੈਕਟੀਰੀਆ ਕਾਰਨ ਹੁੰਦੀ ਹੈ। ਨਿਮੋਨੀਆ ਕਾਰਨ ਫੇਫੜਿਆ ਵਿੱਚ ਸੋਜ ਆ ਜਾਂਦੀ ਹੈ। ਨਿਮੋਨੀਆ ਸਿੱਧਾ ਫੇਫੜਿਆਂ 'ਤੇ ਹਮਲਾ ਕਰਦਾ ਹੈ। ਜਿਸ ਕਾਰਨ ਸਾਹ ਲੈਣ 'ਚ ਤਕਲੀਫ ਹੁੰਦੀ ਹੈ, ਨਾਲ ਹੀ ਇਮਿਊਨਿਟੀ ਵੀ ਕਮਜ਼ੋਰ ਹੋ ਜਾਂਦੀ ਹੈ। ਜੇਕਰ ਸਮੇਂ ਸਿਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਸਮੱਸਿਆ ਬਹੁਤ ਗੰਭੀਰ ਹੋ ਸਕਦੀ ਹੈ। ਕਈ ਵਾਰ ਇਹ ਮੌਤ ਦਾ ਕਾਰਨ ਵੀ ਬਣ ਸਕਦਾ ਹੈ। ਨਿਮੋਨੀਆ ਹੋਣ ਦੀ ਸੂਰਤ ਵਿੱਚ ਡਾਕਟਰ ਦੁਆਰਾ ਦੱਸੀਆਂ ਗਈਆਂ ਦਵਾਈਆਂ ਦਾ ਸੇਵਨ ਕਰੋ ਅਤੇ ਨਾਲ ਹੀ ਇੱਥੇ ਦੱਸੀਆਂ ਗਈਆਂ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰੋ।
1.. ਹਰੀਆਂ ਪੱਤੇਦਾਰ ਸਬਜ਼ੀਆਂ ਨੂੰ ਆਪਣੀ ਡਾਈਟ ’ਚ ਸ਼ਾਮਿਲ ਕਰੋ ਕਿਉਂਕਿ ਇਨ੍ਹਾਂ ’ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਇਸ ਇਨਫੈਕਸ਼ਨ ਨੂੰ ਠੀਕ ਕਰਨ ਵਿੱਚ ਮਦਦ ਕਰਦੇ ਹਨ। ਨਾਲ ਹੀ ਇਸ ਵਿੱਚ ਐਂਟੀਆਕਸੀਡੈਂਟ ਵੀ ਹੁੰਦੇ ਹਨ ਜੋ ਇਨਫੈਕਸ਼ਨ ਫਲਾਉਣ ਵਾਲੇ ਬੈਕਟੀਰੀਆ ਅਤੇ ਵਾਇਰਸ ਨਾਲ ਲੜ ਕੇ ਬਚਾਉਂਦੇ ਹਨ।
2.. ਅਨਾਜ ਵਿੱਚ ਸੇਲੇਨੀਅਮ ਹੁੰਦਾ ਹੈ ਜੋ ਇਮਿਊਨਿਟੀ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦਾ ਹੈ, ਜਦਕਿ ਵਿਟਾਮਿਨ-ਬੀ ਊਰਜਾ ਦਿੰਦਾ ਹੈ। ਇਸ ਲਈ ਨਿਮੋਨੀਆ ਤੋਂ ਬਚਅ ’ਚ ਵੀ ਸਾਬਤ ਅਨਾਜ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਬ੍ਰਾਊਨ ਰਾਈਸ, ਓਟਸ, ਜੌਂ ਵਰਗੀਆਂ ਖਾਣ ਵਾਲੀਆਂ ਚੀਜ਼ਾਂ ਨੂੰ ਆਪਣੀ ਡਾਈਟ ਦਾ ਹਿੱਸਾ ਬਣਾਓ।
3.. ਵਿਟਾਮਿਨ ਸੀ ਨਾਲ ਭਰਪੂਰ ਭੋਜਨ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੇ ਹਨ ਅਤੇ ਕਿਸੇ ਵੀ ਬਿਮਾਰੀ ਤੋਂ ਠੀਕ ਹੋਣ ਵਿੱਚ ਤੇਜ਼ੀ ਲਿਆਉਂਦੇ ਹਨ। ਇਸ ਲਈ ਸੰਤਰਾ, ਜਾਮੁਨ, ਕੀਵੀ, ਨਿੰਬੂ, ਆਂਵਲਾ ਵਰਗੇ ਖੱਟੇ ਫਲ ਖਾਓ।
4.. ਹਲਦੀ ਜ਼ੁਕਾਮ, ਖੰਘ, ਗਲੇ ਦੀ ਖਰਾਸ਼ ਵਰਗੀਆਂ ਕਈ ਸਮੱਸਿਆਵਾਂ ਤੋਂ ਨਜਿੱਠਣ ਲਈ ਕਾਰਗਰ ਹੈ। ਇਸ ਲਈ ਨਿਮੋਨੀਆ ਹੋਣ ’ਤੇ ਰੋਜ਼ਾਨਾ ਇੱਕ ਗਲਾਸ ਹਲਦੀ ਵਾਲਾ ਦੁੱਧ ਪੀਓ। ਇਸ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਛਾਤੀ ਦੇ ਦਰਦ ਨੂੰ ਵੀ ਘੱਟ ਕਰਦੇ ਹਨ।
5.. ਪ੍ਰੋਟੀਨ ਦੀ ਮਾਤਰਾ ਲਈ ਭੋਜਨ ਪਦਾਰਥਾਂ ਦਾ ਸੇਵਨ ਨਿਮੋਨੀਆ ਦੇ ਮਰੀਜ਼ਾਂ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ, ਪਰ ਇਨ੍ਹਾਂ ਦਾ ਜ਼ਿਆਦਾ ਮਾਤਰਾ ’ਚ ਸੇਵਨ ਨਾ ਕਰੋ। ਨਹੀਂ ਤਾਂ ਪਾਚਨ ਕਿਰਿਆ ਦੀ ਸਮੱਸਿਆ ਹੋ ਸਕਦੀ ਹੈ। ਪ੍ਰੋਟੀਨ ਭਰਪੂਰ ਭੋਜਨ ਖਰਾਬ ਸੈੱਲਾਂ ਦੇ ਨਾਲ-ਨਾਲ ਨਵੇਂ ਸੈੱਲ ਬਣਾਉਣ ਵਿੱਚ ਵੀ ਮਦਦ ਕਰਦੇ ਹਨ।












