August 27, 2026, 6:36 am
----------- Advertisement -----------
HomeNewsHealthਸਰੀਰ ’ਚ ਪਾਣੀ ਦੀ ਘਾਟ ਹੋਣ ’ਤੇ ‘ਚੱਕਰ’ ਆਉਣ ਸਣੇ ਵਿਖਾਈ ਦਿੰਦੇ...

ਸਰੀਰ ’ਚ ਪਾਣੀ ਦੀ ਘਾਟ ਹੋਣ ’ਤੇ ‘ਚੱਕਰ’ ਆਉਣ ਸਣੇ ਵਿਖਾਈ ਦਿੰਦੇ ਨੇ ਇਹ ਲੱਛਣ, ਹੋ ਜਾਵੋ ਸਾਵਧਾਨ

Published on

----------- Advertisement -----------

ਪਾਣੀ ਸਾਡੀ ਜ਼ਿੰਦਗੀ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ। ਤੰਦਰੁਸਤ ਸਰੀਰ ਲਈ ਗਰਮੀਆਂ ਦੇ ਮੌਸਮ ਵਿਚ ਘੱਟੋ-ਘੱਟ 10 ਤੋਂ 12 ਗਲਾਸ ਪਾਣੀ ਅਤੇ ਸਰਦੀਆਂ ਦੇ ਮੌਸਮ ਵਿਚ 8 ਤੋਂ 10 ਗਲਾਸ ਪਾਣੀ ਪੀਣਾ ਚਾਹੀਦਾ ਹੈ। ਪਾਣੀ ਭੋਜਨ ਨੂੰ ਹਜ਼ਮ ਕਰਨ, ਸਰੀਰ ਵਿਚੋਂ ਜ਼ਹਿਰੀਲੇ ਪਦਾਰਥਾਂ ਨੂੰ ਹਟਾਉਣ ਅਤੇ ਖੂਨ ਨੂੰ ਸਾਫ਼ ਕਰਨ ਦਾ ਕੰਮ ਕਰਦਾ ਹੈ। ਸਰੀਰ ਵਿੱਚ ਪਾਣੀ ਦੀ ਘਾਟ ਹੋਣ ’ਤੇ ਤਣਾਅ ਹੋ ਸਕਦਾ ਹੈ ਅਤੇ ਕਈ ਬੀਮਾਰੀਆਂ ਲੱਗ ਜਾਂਦੀਆਂ ਹਨ। ਪਾਣੀ ਦੀ ਘਾਟ ਹੋਣ ’ਤੇ ਸਿਰਦਰਦ, ਚਿੜਚੜਾਪਨ ਮਹਿਸੂਸ ਹੁੰਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਲੱਛਣ ਦੱਸਾਂਗੇ, ਜਿਨ੍ਹਾਂ ਤੋਂ ਸਰੀਰ ਵਿੱਚ ਪਾਣੀ ਦੀ ਘਾਟ ਹੋਣ ਦਾ ਪਤਾ ਲੱਗ ਸਕਦਾ ਹੈ।


ਜੇਕਰ ਤੁਹਾਨੂੰ ਯੂਰਿਨ ਘੱਟ ਆਉਂਦਾ ਹੈ, ਜਾਂ ਫਿਰ ਪੀਲੇ ਰੰਗ ਦਾ ਆਉਂਦਾ ਹੈ, ਤਾਂ ਸਮਝ ਜਾਓ ਕਿ ਤੁਹਾਡੇ ਸਰੀਰ ਵਿੱਚ ਪਾਣੀ ਦੀ ਘਾਟ ਹੈ। ਜੇਕਰ ਸਾਡੇ ਸਰੀਰ ਵਿੱਚ ਪਾਣੀ ਦੀ ਘਾਟ ਨਹੀਂ, ਤਾਂ ਸਾਨੂੰ 6 ਤੋਂ 7 ਵਾਰ ਯੂਰਿਨ ਜਾਣਾ ਚਾਹੀਦਾ ਹੈ। ਜੇਕਰ ਇਸ ਤਰ੍ਹਾਂ ਨਹੀਂ ਹੈ, ਤਾਂ ਪਾਣੀ ਜ਼ਿਆਦਾ ਤੋਂ ਜ਼ਿਆਦਾ ਪੀਓ ।
ਜੇਕਰ ਤੁਹਾਡਾ ਬਹੁਤ ਜ਼ਿਆਦਾ ਸਿਰ ਦਰਦ ਹੁੰਦਾ ਹੈ। ਖ਼ਾਸ ਤੌਰ ’ਤੇ ਉਦੋਂ ਜਦੋਂ ਤੁਸੀਂ ਹਿਲਦੇ ਹੋ ਤਾਂ ਸਮਝ ਜਾਵੋ ਕਿ ਤੁਹਾਡੇ ਸਰੀਰ ਵਿੱਚ ਪਾਣੀ ਦੀ ਘਾਟ ਹੈ। ਇਸ ਲਈ ਸਿਰ ਦਰਦ ਹੋ ਰਿਹਾ ਹੈ ਅਤੇ ਤੁਰੰਤ ਪਾਣੀ ਪੀਣਾ ਸ਼ੁਰੂ ਕਰ ਦਿਓ ।
ਕਈ ਲੋਕਾਂ ਦਾ ਮੂੰਹ ਵਾਰ-ਵਾਰ ਸੁੱਕਦਾ ਹੈ। ਕਈ ਵਾਰ ਤਾਂ ਤਾਲੂ ਵੀ ਸੁੱਕ ਜਾਂਦਾ ਹੈ ਅਤੇ ਦਰਅਸਲ ਮੂੰਹ ਸੁੱਕ ਜਾਣਾ ਪਾਣੀ ਦੀ ਘਾਟ ਦਾ ਲੱਛਣ ਹੈ। ਇਸ ਲਈ ਖੁਦ ਨੂੰ ਹਾਈਡ੍ਰੇਟ ਰੱਖਣ ਲਈ ਮੂੰਹ ਸੁੱਕਣ ’ਤੇ ਪਾਣੀ ਜ਼ਰੂਰ ਪੀਓ ।
ਜੇਕਰ ਤੁਸੀਂ ਰੋਜ਼ਾਨਾ ਚੰਗੀ ਤਰ੍ਹਾਂ ਮੌਸਚਰਾਈਜ਼ਰ ਲਗਾਉਂਦੇ ਹੋ ਜਾਂ ਤੁਹਾਡੀ ਸਕਿਨ ਡਰਾਈ ਰਹਿੰਦੀ ਹੈ, ਤਾਂ ਸਮਝ ਜਾਓ ਤੁਹਾਡੇ ਸਰੀਰ ਵਿੱਚ ਪਾਣੀ ਦੀ ਘਾਟ ਹੈ। ਸਰੀਰ ਵਿੱਚ ਪਾਣੀ ਦੀ ਪੂਰੀ ਮਾਤਰਾ ਹੋਣ ’ਤੇ ਕਦੇ ਸਕਿਨ ਡਰਾਈ ਨਹੀਂ ਹੁੰਦੀ ।
ਗਰਮੀ ਦੇ ਮੌਸਮ ਵਿੱਚ ਚੱਕਰ ਵਾਰ ਵਾਰ ਆਉਂਦੇ ਹਨ, ਤਾਂ ਇਹ ਸਿੱਧਾ ਸੰਕੇਤ ਹੁੰਦਾ ਹੈ। ਤੁਹਾਡੇ ਸਰੀਰ ਦੇ ਅੰਦਰ ਪਾਣੀ ਦੀ ਘਾਟ ਹੈ। ਜੇ ਤੁਹਾਨੂੰ ਚੱਕਰ ਆਉਂਦੇ ਮਹਿਸੂਸ ਹੋਣ ਤਾਂ ਤੁਰੰਤ ਪਾਣੀ ਜ਼ਰੂਰ ਪੀਓ ।
ਸਾਡੇ ਜੋੜਾਂ ਵਿੱਚ ਖ਼ਾਸ ਤਰ੍ਹਾਂ ਦਾ ਤਰਲ ਪਦਾਰਥ ਹੁੰਦਾ ਹੈ, ਜਿਸ ਨੂੰ ਜੋੜਾਂ ਦਾ ਗਰੀਸ ਕਹਿੰਦੇ ਹਨ। ਇਸ ਨੂੰ ਬਣਾਉਣ ਦੇ ਵਿੱਚ ਪਾਣੀ ਦੀ ਅਹਿਮ ਭੂਮਿਕਾ ਹੁੰਦੀ ਹੈ। ਜੇ ਪਾਣੀ ਸਰੀਰ ਵਿੱਚੋਂ ਘੱਟ ਜਾਵੇ ਤਾਂ, ਸਰੀਰ ਜੋੜਾਂ ਵਿਚਲਾ ਪਾਣੀ ਸਰੀਰਕ ਪੂਰਤੀ ਲਈ ਵਰਤਦਾ ਹੈ। ਇਸ ਨਾਲ ਜੋੜਾਂ ਵਿੱਚ ਦਰਦ ਹੁੰਦਾ ਹੈ ਤੇ ਕੜਕੜ ਦੀ ਆਵਾਜ਼ ਵੀ ਕਈ ਵਾਰ ਆਉਂਦੀ ਹੈ ।
ਮਾਸਪੇਸ਼ੀਆਂ ਦਾ 80% ਭਾਗ ਪਾਣੀ ਤੋਂ ਮਿਲ ਕੇ ਬਣਦਾ ਹੈ। ਜੇ ਪਾਣੀ ਘਟ ਜਾਵੇ, ਤਾਂ ਇਹ ਕਮਜ਼ੋਰ ਹੋਣ ਲੱਗ ਜਾਂਦੀਆਂ ਹਨ, ਜਿਸ ਨਾਲ ਮਾਸਪੇਸ਼ੀਆਂ ਵਿਚ ਦਰਦ ਹੁੰਦਾ ਹੈ
ਪਾਣੀ ਘੱਟ ਪੀਣ ਕਾਰਨ ਅਕਸਰ ਪਾਚਨ ਸੰਬੰਧੀ ਸਮੱਸਿਆ ਬਣੀ ਰਹਿੰਦੀ ਹੈ। ਪਾਣੀ ਦੀ ਘਾਟ ਕਾਰਨ ਖਾਣਾ ਠੀਕ ਢੰਗ ਨਾਲ ਨਹੀਂ ਪਚਦਾ ਅਤੇ ਅੰਤੜੀਆਂ ਦੀ ਸਫਾਈ ਚੰਗੀ ਤਰ੍ਹਾਂ ਨਹੀਂ ਹੋ ਪਾਉਂਦੀ। ਪਾਚਨ ਕਿਰਿਆ ਖ਼ਰਾਬ ਹੋ ਜਾਂਦੀ ਹੈ। ਜੇ ਤੁਹਾਨੂੰ ਵੀ ਪਾਚਨ ਸੰਬੰਧੀ ਸਮੱਸਿਆ ਰਹਿੰਦੀ ਹੈ, ਤਾਂ ਪਾਣੀ ਵੱਧ ਤੋਂ ਵੱਧ ਪੀਓ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...