June 15, 2026, 2:16 pm
----------- Advertisement -----------
HomeNewsEntertainmentਸੱਤ ਮਹੀਨੇਂ ਬਾਅਦ ਦੂਜੀ ਵਾਰ ਮਾਂ ਬਣੀ ਦੇਬੀਨਾ ਬੈਨਰਜੀ , ਗੁਰਮੀਤ ਚੌਧਰੀ...

ਸੱਤ ਮਹੀਨੇਂ ਬਾਅਦ ਦੂਜੀ ਵਾਰ ਮਾਂ ਬਣੀ ਦੇਬੀਨਾ ਬੈਨਰਜੀ , ਗੁਰਮੀਤ ਚੌਧਰੀ ਦੇ ਘਰ ਆਈ ਨੰਨ੍ਹੀ ਪਰੀ

Published on

----------- Advertisement -----------

ਟੀਵੀ ਅਦਾਕਾਰਾ ਦੇਬੀਨਾ ਬੋਨਰਜੀ ਅਤੇ ਗੁਰਮੀਤ ਚੌਧਰੀ ਮਾਤਾ-ਪਿਤਾ ਬਣ ਗਏ ਹਨ। ਜੀ ਹਾਂ ਦੇਬੀਨਾ ਬੈਨਰਜੀ ਨੇ ਇੱਕ ਬੱਚੀ ਨੂੰ ਜਨਮ ਦਿੱਤਾ ਹੈ। ਗੁਰਮੀਤ ਨੇ ਖੁਦ ਇਹ ਫੋਟੋ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਦੇਬੀਨਾ ਬੈਨਰਜੀ ਨੇ ਦੂਜੀ ਵਾਰ ਬੇਟੀ ਨੂੰ ਜਨਮ ਦਿੱਤਾ ਹੈ। ਇਸ ਤੋਂ ਪਹਿਲਾਂ ਅਪ੍ਰੈਲ ‘ਚ ਹੀ ਉਸ ਨੇ ਇਕ ਬੇਟੀ ਨੂੰ ਜਨਮ ਦਿੱਤਾ ਸੀ, ਜਿਸ ਦਾ ਨਾਂ ਉਸ ਨੇ ਲਿਆਨਾ ਰੱਖਿਆ ਸੀ। ਗੁਰਮੀਤ ਚੌਧਰੀ ਇਕ ਵਾਰ ਫਿਰ ਪਿਤਾ ਬਣ ਗਏ ਹਨ ਅਤੇ ਮੁੜ ਉਨ੍ਹਾਂ ਦੇ ਘਰ ਨੰਨ੍ਹੀ ਪਰੀ ਆਈ ਹੈ। ਜਿਸਦੀ ਖੁਸ਼ੀ ਉਸਦੀ ਇਸ ਪੋਸਟ ਵਿੱਚ ਸਾਫ ਦਿਖਾਈ ਦੇ ਰਹੀ ਹੈ। ਦੇਬੀਨਾ ਦੀ ਡਿਲੀਵਰੀ ਤੋਂ ਬਾਅਦ ਗੁਰਮੀਤ ਚੌਧਰੀ ਨੇ ਇੰਸਟਾਗ੍ਰਾਮ ‘ਤੇ ਇਕ ਬੇਹੱਦ ਖੂਬਸੂਰਤ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ‘ਚ ਗੁਰਮੀਤ ਨੇ ਦੇਬੀਨਾ ਨਾਲ ਮੈਟਰਨਿਟੀ ਫੋਟੋਸ਼ੂਟ ਦੀ ਫੋਟੋ ਸ਼ੇਅਰ ਕੀਤੀ ਹੈ।

ਇਹ ਸਫੇਦ ਬੈਕਗ੍ਰਾਊਂਡ ਦੀ ਫੋਟੋ ਹੈ, ਜਿਸ ‘ਤੇ ਵੱਡੇ ਕੈਪਸ਼ਨ ‘ਚ ਲਿਖਿਆ ਹੈ- Its A Girl… ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਗੁਰਮੀਤ ਚੌਧਰੀ ਨੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਦੇ ਹੋਏ ਬੇਹੱਦ ਭਾਵੁਕ ਕੈਪਸ਼ਨ ਲਿਖਿਆ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ਬੇਬੀ ਗਰਲ, ਇਸ ਦੁਨੀਆ ‘ਚ ਤੁਹਾਡਾ ਸੁਆਗਤ ਹੈ। ਅਸੀਂ ਦੂਜੀ ਵਾਰ ਮਾਪੇ ਬਣੇ ਹਾਂ। ਇਸ ਸਮੇਂ, ਅਸੀਂ ਤੁਹਾਡੇ ਲੋਕਾਂ ਤੋਂ ਸਿਰਫ ਗੋਪਨੀਯਤਾ ਦੀ ਉਮੀਦ ਕਰਦੇ ਹਾਂ. ਸਾਡੀ ਬੱਚੀ ਸਮੇਂ ਤੋਂ ਪਹਿਲਾਂ ਇਸ ਸੰਸਾਰ ਵਿੱਚ ਆ ਗਈ ਹੈ। ਤੁਸੀਂ ਸਾਰੇ ਆਪਣੇ ਪਿਆਰ ਅਤੇ ਅਸੀਸਾਂ ਦੀ ਵਰਖਾ ਕਰਦੇ ਰਹੋ।” ਦੱਸ ਦੇਈਏ ਕਿ ਦੇਬੀਨਾ ਨੇ ਆਪਣੀ ਪਹਿਲੀ ਬੇਟੀ ਨੂੰ ਜਨਮ ਦੇਣ ਦੇ 1 ਮਹੀਨੇ ਬਾਅਦ ਹੀ ਦੁਬਾਰਾ ਗਰਭ ਅਵਸਥਾ ਦਾ ਐਲਾਨ ਕਰ ਦਿੱਤਾ ਸੀ। ਇਹ ਸੁਣਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੂੰ ਯਕੀਨ ਨਹੀਂ ਹੋਇਆ। ਹਾਲਾਂਕਿ ਦੇਬੀਨਾ ਦੇ ਮੈਟਰਨਿਟੀ ਫੋਟੋਸ਼ੂਟ ਤੋਂ ਬਾਅਦ ਸਭ ਕੁਝ ਸਾਫ ਹੋ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...