October 7, 2026, 11:49 pm
----------- Advertisement -----------
HomeNewsBreaking Newsਨਜਾਇਜ਼ ਮਾਈਨਿੰਗ ਮਾਮਲੇ 'ਚ ਵੱਡੀ ਕਾਰਵਾਈ, ਰੋਪੜ ਪੁਲਿਸ ਨੇ ਰਾਕੇਸ਼ ਚੌਧਰੀ ਨੂੰ...

ਨਜਾਇਜ਼ ਮਾਈਨਿੰਗ ਮਾਮਲੇ ‘ਚ ਵੱਡੀ ਕਾਰਵਾਈ, ਰੋਪੜ ਪੁਲਿਸ ਨੇ ਰਾਕੇਸ਼ ਚੌਧਰੀ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਮੋਹਾਲੀ : – ਨਾਜਾਇਜ਼ ਮਾਈਨਿੰਗ ਮਾਫੀਆ ਖਿਲਾਫ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਗਈ ਹੈ। ਰੋਪੜ ਪੁਲੀਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਮਾਈਨਿੰਗ ਦੇ ਸਰਗਨਾ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਮਾਈਨਿੰਗ ਵਿਭਾਗ ਨੂੰ ਪੱਕੀ ਸੂਚਨਾ ਸੀ ਕਿ ਮੁਲਜ਼ਮ ਨਾਜਾਇਜ਼ ਮਾਈਨਿੰਗ ਕਰਵਾ ਰਿਹਾ ਹੈ। ਵਿਭਾਗ ਨੇ ਵੱਡੀ ਗਿਣਤੀ ਵਿੱਚ ਪੁਲਿਸ ਬਲਾਂ ਨਾਲ ਛਾਪੇਮਾਰੀ ਕੀਤੀ ਤਾਂ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁਝ ਰੇਤ ਦੇ ਟਿੱਪਰ ਵੀ ਵੱਡੀ ਗਿਣਤੀ ‘ਚ ਫੜੇ ਗਏ ਹਨ। ਸੂਤਰਾਂ ਮੁਤਾਬਕ ਗ੍ਰਿਫਤਾਰ ਮੁਲਜ਼ਮ ਕਾਂਗਰਸ ਦੇ ਸਮੇਂ ਚੰਨੀ ਦਾ ਖਾਸਮਖਾਸ ਰਿਹਾ ਹੈ।
ਸਿਆਸਤਦਾਨਾਂ ਨਾਲ ਚੰਗੀ ਸਾਂਝ ਹੋਣ ਕਾਰਨ ਕੋਈ ਵੀ ਅਧਿਕਾਰੀ ਮੁਲਜ਼ਮਾਂ ਨੂੰ ਹੱਥ ਨਹੀਂ ਪਾ ਸਕਿਆ। ਪੰਜਾਬ ਵਿੱਚ ਸਰਕਾਰ ਬਦਲਦੇ ਹੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਮੰਤਰੀ ਹਰਜੋਤ ਸਿੰਘ ਬੈਂਸ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਲੋਕਾਂ ਨੂੰ ਰੇਤ ਸਸਤੀ ਦਿੱਤੀ ਜਾਵੇਗੀ। ਇਸ ਦੇ ਲਈ ਪਹਿਲਾਂ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣਾ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ ਕਿ ਉਹ ਕਿਸ ਦੇ ਆਸ਼ੀਰਵਾਦ ਨਾਲ ਇੰਨੇ ਸਾਲਾਂ ਤੋਂ ਰੇਤ ਦੀ ਮਾਈਨਿੰਗ ਦਾ ਧੰਦਾ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...