ਟੈਲੀਵਿਜ਼ਨ ਜਗਤ ਤੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਅਦਾਕਾਰ ਸਿਧਾਂਤ ਵੀਰ ਸੂਰਿਆਵੰਸ਼ੀ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਜਾਣਕਾਰੀ ਮੁਤਾਬਕ ਸਿਧਾਂਤ ਦੀ ਵਰਕਆਊਟ ਦੌਰਾਨ ਮੌਤ ਹੋ ਗਈ। ਅਭਿਨੇਤਾ ਸਿਰਫ 46 ਸਾਲ ਦੇ ਸਨ ਅਤੇ ਇੰਡਸਟਰੀ ਵਿੱਚ ਚੰਗਾ ਕੰਮ ਕਰ ਰਹੇ ਸਨ। ਸਿਧਾਂਤ ਵੀਰ ਸੂਰਿਆਵੰਸ਼ੀ ਦਾ ਅਚਾਨਕ ਦਿਹਾਂਤ ਟੀਵੀ ਜਗਤ ਲਈ ਹੈਰਾਨ ਕਰਨ ਵਾਲੀ ਖ਼ਬਰ ਹੈ। ਉਹ ਲੰਬੇ ਸਮੇਂ ਤੋਂ ਇਸ ਇੰਡਸਟਰੀ ਨਾਲ ਜੁੜੇ ਹੋਏ ਸਨ ਅਤੇ ਕਈ ਕਲਾਕਾਰਾਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਸਨ। ਜਾਣਕਾਰੀ ਮੁਤਾਬਕ ਜਦੋਂ ਸਿਧਾਂਤ ਸਵੇਰੇ ਵਰਕਆਊਟ ਕਰ ਰਹੇ ਸਨ ਤਾਂ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਅਦਾਕਾਰ ਨੂੰ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਦੀ ਟੀਮ ਨੇ ਕਰੀਬ 45 ਮਿੰਟ ਤੱਕ ਸਿਧਾਂਤ ਦਾ ਇਲਾਜ ਕੀਤਾ ਅਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਡਾਕਟਰ ਉਸਨੂੰ ਬਚਾਉਣ ਵਿੱਚ ਨਾਕਾਮ ਰਹੇ। ਇਸ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਉਹ 15 ਦਸੰਬਰ ਨੂੰ ਆਪਣਾ 47ਵਾਂ ਜਨਮਦਿਨ ਮਨਾਉਣ ਜਾ ਰਹੇ ਸਨ।
----------- Advertisement -----------
ਜਿਮ ‘ਚ ਵਰਕਆਊਟ ਕਰਦੇ ਹੋਏ ਮਸ਼ਹੂਰ ਟੀਵੀ ਅਦਾਕਾਰ ਸਿਧਾਂਤ ਵੀਰ ਸੂਰਿਆਵੰਸ਼ੀ ਦਾ ਹੋਇਆ ਦੇਹਾਂਤ
Published on
----------- Advertisement -----------












