June 12, 2026, 12:55 am
----------- Advertisement -----------
HomeNewsLatest Newsਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ...

ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਕਰ ਸਕਦੇ ਹਨ ਅਪਲਾਈ

Published on

----------- Advertisement -----------

ਐਸ.ਏ.ਐਸ ਨਗਰ 11 ਨਵੰਬਰ : ਭਾਰਤੀ ਹਵਾਈ ਸੈਨਾ ਵਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ-ਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਡਿੰਪਲ ਥਾਪਰ ਨੇ ਸਾਂਝੀ ਕੀਤੀ। ਇਸ ਸਬੰਧੀ ਅਧਿਕਾਰੀ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰ https://agnipath-vayu.cdac.in/AV/ ਵੈਬਸਾਈਟ ਤੇ ਲਾਗ ਇੰਨ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਇਹ ਭਰਤੀ ਟੈਸਟ ਕਮਿਸ਼ਨਡ ਅਫਸਰ/ਪਾਈਲਟ ਅਤੇ ਨੋਵੀਗੇਟਰ ਲਈ ਨਹੀਂ ਹੈ। ਬਿਨੈਕਾਰ ਅਗਨੀਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ। ਉਨ੍ਹਾਂ ਕਿਹਾ ਹਦਾਇਤਾਂ ਅਨੁਸਾਰ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇਂ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬਸਾਈਟ https://agnipath-vayu.cdac.in/AV/ ਤੇ ਹਾਸਲ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...