June 17, 2026, 8:17 am
----------- Advertisement -----------
HomeNewsLatest Newsਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ ਵਰਕਸ਼ਾਪ ਦਾ ਕੀਤਾ ਆਯੋਜਨ

ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ ਵਰਕਸ਼ਾਪ ਦਾ ਕੀਤਾ ਆਯੋਜਨ

Published on

----------- Advertisement -----------

ਚੰਡੀਗੜ੍ਹ, 11 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਮਹਿਲਾਵਾਂ ਦੇ ਆਰਥਿਕ ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਹਰ ਸੰਭਵ ਕਦਮ ਚੁੱਕੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਉਦੇਸ਼ ਤਹਿਤ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ‘ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ’ ਵਿਸ਼ੇ ‘ਤੇ ਵਰਕਸ਼ਾਪ ਕਰਵਾਈ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਚੱਲ ਰਹੀਆਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਇਸ ਨਾਲ ਸਬੰਧਤ ਪ੍ਰਕਿਰਿਆਵਾਂ ਅਤੇ ਪ੍ਰਣਾਲੀਆਂ ਬਾਰੇ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਵਰਕਸ਼ਾਪ ਵਿੱਚ ਵੱਖ-ਵੱਖ ਖੇਤਰਾਂ ਦੇ ਲਗਭਗ 35 ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ, ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਿੱਖਿਆ ਵਿਭਾਗ, ਕਿਰਤ ਵਿਭਾਗ, ਸਮਾਜਿਕ ਨਿਆਂ ਵਿਭਾਗ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਯੂਨੀਵਰਸਿਟੀਆਂ ਦੇ ਖੋਜ ਵਿਦਵਾਨਾਂ, ਕਾਨੂੰਨੀ ਮਾਹਿਰਾਂ, ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ, ਜ਼ਿਲ੍ਹੇ ਤੇ ਬਲਾਕ ਪੱਧਰ ਦੇ ਅਧਿਕਾਰੀਆਂ ਅਤੇ ਹੋਰ ਖੇਤਰਾਂ ਦੇ ਮਾਹਿਰਾਂ ਨੇ ਸ਼ਮੂਲੀਅਤ ਕੀਤੀ। ਇਸ ਵਰਕਸ਼ਾਪ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਸਕੱਤਰ ਵਿੰਮੀ ਭੁੱਲਰ, ਵਧੀਕ ਡਾਇਰੈਕਟਰ ਲਿੱਲੀ ਚੌਧਰੀ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...