ਸ਼ੂਗਰ ਦੇ ਮਰੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਧਿਆਨ ਨਾਲ ਕੁੱਝ ਸ਼ਾਮਿਲ ਕਰਨਾ ਚਾਹੀਦਾ ਹੈ। ਤੁਹਾਡੀ ਖੁਰਾਕ ਅਤੇ ਜੀਵਨਸ਼ੈਲੀ ਇਸ ਬਿਮਾਰੀ ਨੂੰ ਸਭ ਤੋਂ ਪਹਿਲਾਂ ਪ੍ਰਭਾਵਿਤ ਕਰਦੀ ਹੈ। ਉਂਝ, ਸ਼ੂਗਰ ਦੇ ਮਰੀਜ਼ਾਂ ਨੂੰ ਸੁੱਕੇ ਮੇਵੇ ਦਾ ਸੇਵਨ ਕਰਨਾ ਚਾਹੀਦਾ ਹੈ। ਸੁੱਕੇ ਮੇਵੇ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਰੋਜ਼ਾਨਾ ਇੱਕ ਮੁੱਠੀ ਸੁੱਕੇ ਮੇਵੇ ਖਾਣ ਨਾਲ ਕਈ ਬਿਮਾਰੀਆਂ ਦੂਰ ਰਹਿੰਦੀਆਂ ਹਨ। ਜੇਕਰ ਤੁਸੀਂ ਸਾਰੇ ਸੁੱਕੇ ਮੇਵੇ ਨਹੀਂ ਖਾ ਸਕਦੇ ਹੋ, ਤਾਂ ਤੁਹਾਨੂੰ ਸ਼ੂਗਰ ਵਿੱਚ ਰੋਜ਼ਾਨਾ 2 ਅਖਰੋਟ ਖਾਣੇ ਚਾਹੀਦੇ ਹਨ। ਰੋਜ਼ਾਨਾ ਅਖਰੋਟ ਖਾਣ ਨਾਲ ਬਲੱਡ-ਸ਼ੂਗਰ ਨੂੰ ਕੰਟਰੋਲ ਕਰਨ ’ਚ ਮਦਦ ਮਿਲਦੀ ਹੈ।
ਅਖਰੋਟ ’ਚ ਪਾਏ ਜਾਣ ਵਾਲੇ ਪੋਸ਼ਕ ਤੱਤ-
ਅਖਰੋਟ ਫਾਈਬਰ, ਵਿਟਾਮਿਨ, ਖਣਿਜ, ਪ੍ਰੋਟੀਨ ਅਤੇ ਸਿਹਤਮੰਦ ਚਰਬੀ ਨਾਲ ਭਰਪੂਰ ਹੁੰਦੇ ਹਨ। ਅਖਰੋਟ ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ, ਫਾਸਫੋਰਸ, ਕਾਪਰ ਵਰਗੇ ਖਣਿਜਾਂ ਦਾ ਚੰਗਾ ਸਰੋਤ ਹੈ। ਅਖਰੋਟ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦਾ ਹੈ। ਇਹ ਤੁਹਾਡੇ ਦਿਲ ਨੂੰ ਸਿਹਤਮੰਦ ਬਣਾਉਣ ਵਿੱਚ ਮਦਦ ਕਰਦਾ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿਵੇਂ ਸ਼ੂਗਰ ਵਿੱਚ ਅਖਰੋਟ ਫਾਇਦੇਮੰਦ ਹੈ।
ਅਖਰੋਟ ਖਾਣ ਦੇ ਫਾਇਦੇ-
1.. ਖ਼ਰਾਬ ਜੀਵਨਸ਼ੈਲੀ ਅਤੇ ਖਾਣ-ਪੀਣ ਕਾਰਨ ਡਾਇਬਟੀਜ਼ ਤੇਜ਼ੀ ਨਾਲ ਫੈਲਣ ਵਾਲੀ ਬਿਮਾਰੀ ਬਣ ਗਈ ਹੈ। ਡਾਇਬਟੀਜ਼ ਦੇ ਮਰੀਜ਼ਾਂ ਨੂੰ ਫਾਈਬਰ ਅਤੇ ਵਿਟਾਮਿਨ ਨਾਲ ਭਰਪੂਰ ਭੋਜਨ ਖਾਣਾ ਚਾਹੀਦਾ ਹੈ। ਇਸ ਦੇ ਲਈ ਤੁਹਾਨੂੰ ਰੋਜ਼ਾਨਾ 2 ਭਿੱਜੇ ਹੋਏ ਅਖਰੋਟ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲੇਗੀ।
2.. ਅਸੀਂ ਜੋ ਵੀ ਆਪਣੀ ਡਾਈਟ ਵਿੱਚ ਲੈਂਦੇ ਹਾਂ ਉਸ ਦਾ ਸਿੱਧਾ ਅਸਰ ਸਾਡੇ ਸਰੀਰ ਵਿੱਚ ਬਲੱਡ-ਸ਼ੂਗਰ ਦੇ ਪੱਧਰ ’ਤੇ ਪੈਂਦਾ ਹੈ। ਅਜਿਹੇ ’ਚ ਸ਼ੂਗਰ ਦੇ ਮਰੀਜ਼ ਨੂੰ ਅਜਿਹੀ ਖੁਰਾਕ ਲੈਣੀ ਚਾਹੀਦੀ ਹੈ ਜੋ ਬਲੱਡ-ਸ਼ੂਗਰ ਨੂੰ ਕੰਟਰੋਲ ਕਰੇ। ਅਖਰੋਟ ’ਚ ਅਜਿਹੇ ਗੁਣ ਹੁੰਦੇ ਹਨ ਜੋ ਬਲੱਡ-ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ।
3.. ਅਖਰੋਟ ਖਾਣ ਨਾਲ ਮੋਟਾਪਾ ਘੱਟ ਹੁੰਦਾ ਹੈ। ਇਹ ਫਾਇਬਰ, ਪ੍ਰੋਟੀਨ ਅਤੇ ਸਿਹਤਮੰਦ ਚਰਬੀ ਦਾ ਚੰਗਾ ਸਰੋਤ ਹੈ। ਇਨ੍ਹਾਂ ਪੋਸ਼ਕ ਤੱਤਾਂ ਨਾਲ ਮੋਟਾਪੇ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਮੋਟਾਪੇ ਨੂੰ ਕੰਟਰੋਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਅਜਿਹੇ ’ਚ ਅਖਰੋਟ ਤੁਹਾਡੇ ਲਈ ਫਾਇਦੇਮੰਦ ਹੁੰਦਾ ਹੈ।












