September 30, 2026, 7:35 pm
----------- Advertisement -----------
HomeNewsBreaking Newsਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਚੰਨੀ ਨੂੰ ਭੇਜਿਆ ਲੀਗਲ ਨੋਟਿਸ

ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਚੰਨੀ ਨੂੰ ਭੇਜਿਆ ਲੀਗਲ ਨੋਟਿਸ

Published on

----------- Advertisement -----------
  • ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੰਗੀ ਮੁਆਫੀ ਦੇ ਮਾਮਲੇ ਵਿਚ ਝੂਠੇ ਦਾਅਵੇ ਕਰਨ ਲਈ ਮੁੱਖ ਮੰਤਰੀ ਚੰਨੀ ਨੁੰ ਭੇਜਿਆ ਲੀਗਲ ਨੋਟਿਸ
  • ਕਿਹਾ ਕਿ ਤਿੰਨ ਦਿਨਾਂ ਦੇ ਅੰਦਰ ਅੰਦਰ ਲਿਖਤੀ ਮੁਆਫੀ ਮੰਗੋ ਜਾਂ ਫਿਰ ਦੀਵਾਨੀ ਤੇ ਫੌਜਦਾਰੀ ਕੇਸਾਂ ਦਾ ਸਾਹਮਣਾ ਕਰਨ ਲਈ ਤਿਆਰ ਰਹੋ

ਚੰਡੀਗੜ੍ਹ, 26 ਦਸੰਬਰ 2021 – ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੰਗੀ ਮੁਆਫੀ ਦੇ ਸੰਬੰਧ ਵਿਚ ਝੁਠੇ ਤੇ ਆਧਾਰਹੀਣ ਦਾਅਵੇ ਕਰਨ ਲਈ ਲੀਗਲ ਨੋਟਿਸ ਭੇਜਿਆ ਹੈ ਅਤੇ ਉਹਨਾਂ ਨੁੰ ਤਿੰਨ ਦਿਨਾਂ ਦੇ ਅੰਦਰ ਅੰਦਰ ਲਿਖਤੀ ਮੁਆਫੀ ਮੰਗਣ ਜਾਂ ਫਿਰ ਦੀਵਾਨੀ ਤੇ ਫੌਜਦਾਰੀ ਦੋਹਾਂ ਕੇਸਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਵਾਸਤੇ ਕਿਹਾ ਹੈ।

ਵਕੀਲ ਜਸਪ੍ਰੀਤ ਸਿੰਘ ਰਾਏ ਰਾਹੀਂ ਭੇਜੇ ਗਏ ਇਸ ਨੋਟਿਸ ਵਿਚ ਕਿਹਾ ਗਿਆ ਕਿ ਚੰਨੀ ਨੇ ਅਰਵਿੰਦ ਕੇਜਰੀਵਾਲ ਤੇ ਬਿਕਰਮ ਸਿੰਘ ਮਜੀਠੀਆ ਦਰਮਿਆਨ ਹੋਏ ਕਥਿਤ ਸਮਝੋਤੇ ਨੁੰ ਲੈ ਕੇ ਝੁਠੀਆਂ ਤੇ ਅਪਮਾਨਜਨਕ ਟਿੱਪਣੀਆਂ ਸਿਰਸਾ ਬਾਰੇ ਕੀਤੀਆਂ ਹਨ। ਇਸ ਵਿਚ ਕਿਹਾ ਗਿਆ ਕਿ ਚੰਨੀ ਨੇ ਇਹ ਝੁਠਾ ਵਾਅਦਾ ਕੀਤਾ ਹੈ ਕਿ ਕੇਜਰੀਵਾਲ ਤੇ ਮਜੀਠੀਆ ਦਰਮਿਆਨ ਸਮਝੌਤਾ ਕਰਵਾਉਣ ਵਿਚ ਸਿਰਸਾ ਦੀ ਭੂਮਿਕਾ ਸੀ।

ਇਸ ਨੋਟਿਸ ਵਿਚ ਸਿਰਸਾ ਦੀ ਲੀਗਲ ਟੀਮ ਨੇ ਸੋਸ਼ਲ ਮੀਡੀਆ ਤੇ ਮੀਡੀਆ ਸੰਗਠਨਾਂ ਦੇ ਨਾਲ ਨਾਲ ਵੈਬਸਾਈਟਸ ਦੇ ਲਿੰਕ ਵੀ ਨੱਥੀ ਕੀਤੇ ਹਨ ਜਿਹਨਾਂ ਵਿਚ ਚੰਨੀ ਸਬੰਧਤ ਦਾਅਵਾ ਕਰਦੇ ਵੇਖੇ ਨਜ਼ਰ ਆਉਂਦੇ ਹਨ।

ਨੋਟਿਸ ਵਿਚ ਕਿਹਾ ਗਿਆ ਕਿ ਚੰਨੀ ਨੇ ਸਿਰਸਾ ਖਿਲਾਫ ਝੂਠਾ ਦਾਅਵਾ ਸਿਰਫ ਸਸਤੀ ਸ਼ੌਹਰਤ ਹਾਸਲ ਕਰਨ ਵਾਸਤੇ ਕੀਤਾ ਜੋ ਬੇਹੱਣ ਨਿੰਦਣਯੋਗ ਹੈ ਕਿਉਂਕਿ ਉਹਨਾਂ ਦਾ ਦਾਅਵਾ ਬਿਲਕੁਲ ਬੋਗਸ ਹੈ ਤੇ ਇਸਦਾ ਮਕਸਦ ਮੀਡੀਆ ਦੇ ਪ੍ਰਭਾਵ ਦਾ ਲਾਭ ਲੈਣਾ ਤੇ ਆਪਣਾ ਸਿਆਸੀ ਪ੍ਰਾਪੇਗੰਡਾ ਅੱਗੇ ਤੋਰਨਾ ਹੈ।
ਇਸ ਨੋਟਿਸ ਵਿਚ ਚੰਨੀ ਨੁੰ ਕਿਹਾ ਗਿਆ ਕਿ ਉਹ ਇਹ ਨੋਟਿਸ ਪ੍ਰਾਪਤ ਹੋਣ ਦੇ ਤਿੰਨ ਦਿਨਾਂ ਦੇਅ ੰਦਰ ਅੰਦਰ ਲਿਖੀ ਮੁਆਫੀ ਮੰਗਣ ਨਹੀਂ ਤਾਂ ਫਿਰ ਸਿਰਸਾ ਉਹਨਾਂ ਦੇ ਖਿਲਾਫ ਦੀਵਾਨੀ ਤੇ ਫੌਜਦਾਰੀ ਮੁਕੱਦਮਾ ਦਾਇਰ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...