ਦੇਸ਼ ਅੱਜ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਜਯੰਤੀ ਮਨਾ ਰਿਹਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੋਨੀਆ ਗਾਂਧੀ ਨੇ ਇਸ ਖਾਸ ਮੌਕੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦੋਵੇਂ ਨੇਤਾ ਨਹਿਰੂ ਦੀ ਸਮਾਧੀ ਸ਼ਾਂਤੀ ਵਨ ਪਹੁੰਚੇ ਅਤੇ ਉਨ੍ਹਾਂ ਨੂੰ ਫੁੱਲ ਭੇਟ ਕੀਤੇ। ਟਵਿੱਟਰ ‘ਤੇ ਇਸ ਮੌਕੇ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਾਂਗਰਸ ਪਾਰਟੀ ਨੇ ਲਿਖਿਆ, ” ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਰਾਸ਼ਟਰ ਯਾਦ ਕਰ ਰਿਹਾ ਹੈ।”
ਇਸ ਤੋਂ ਇਲਾਵਾ ਪਾਰਟੀ ਵੱਲੋਂ ਪੰਡਿਤ ਨਹਿਰੂ ਦਾ ਇੱਕ ਵੀਡੀਓ ਨੂੰ ਵੀ ਟਵੀਟ ਕੀਤਾ ਗਿਆ ਹੈ। ਇਸ ‘ਤੇ ਲਿਖਿਆ ਹੈ, ਬੱਚੇ ਬਾਗ ਦੀਆਂ ਕਲੀਆਂ ਵਾਂਗ ਹੁੰਦੇ ਹਨ, ਜਿਨ੍ਹਾਂ ਦਾ ਪਾਲਣ ਪੋਸ਼ਣ ਪਿਆਰ ਅਤੇ ਕੋਮਲਤਾ ਨਾਲ ਕਰਨਾ ਚਾਹੀਦਾ ਹੈ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਕੁਝ ਇਸ ਤਰ੍ਹਾਂ ਦੇ ਸਨ ਜਾਂ ਸਿਰਫ਼ ਬੱਚਿਆਂ ਦੇ ‘ਚਾਚਾ ਨਹਿਰੂ’ ਕਹਿ ਲਵੋ।
----------- Advertisement -----------
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੋਨੀਆ ਗਾਂਧੀ ਨੇ ਪੰਡਿਤ ਨਹਿਰੂ ਨੂੰ ਦਿੱਤੀ ਸ਼ਰਧਾਂਜਲੀ
Published on
----------- Advertisement -----------
----------- Advertisement -----------












