ਇੱਕ ਪਾਸੇ ਜਿੱਥੇ ਅੱਜ ਦੇਸ਼ ਭਰ ਵਿੱਚ ਬਾਲ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਚਾਈਨਾ ਡੋਰ ਨਾਲ 13 ਸਾਲਾਂ ਦੇ ਮਾਸੂਮ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਰੂਪਨਗਰ ਨੇੜਲੇ ਪਿੰਡ ਕੋਟਲਾ ਨਿਹੰਗ ਵਿੱਚ ਚਾਈਨਾ ਡੋਰ ਨਾਲ ਗਲਾ ਵੱਢੇ ਜਾਣ ਨਾਲ 13 ਸਾਲਾ ਲੜਕੇ ਦੀ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਕਾਰਨ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।ਮ੍ਰਿਤਕ ਦੀ ਪਛਾਣ ਗੁਲਸ਼ਨ ਪੁੱਤਰ ਰਣਜੀਤ ਸਿੰਘ ਤੇ ਮਮਤਾ ਵਜੋਂ ਹੋਈ ਹੈ, ਜੋ ਕਿ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿਖੇ ਅੱਠਵੀਂ ਜਮਾਤ ਵਿੱਚ ਪੜ੍ਹਦਾ ਸੀ ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਲਸ਼ਨ ਬੀਤੀ ਸ਼ਾਮ ਚਾਈਨਾ ਡੋਰ ਨਾਲ ਗਲਾ ਵੱਢਣ ਕਾਰਨ ਜ਼ਖ਼ਮੀ ਹੋ ਗਿਆ। ਉਹ ਰੇਲਵੇ ਸਟੇਸ਼ਨ ਨੇੜੇ ਫਲਾਈਓਵਰ ਕੋਲ ਸਾਈਕਲ ’ਤੇ ਆਪਣੇ ਘਰ ਜਾ ਰਿਹਾ ਸੀ। ਜ਼ਖਮੀ ਹੋਣ ਤੋਂ ਬਾਅਦ ਉਹ ਕਿਸੇ ਤਰ੍ਹਾਂ ਆਪਣੇ ਘਰ ਪਹੁੰਚਿਆ ਪਰ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੰਦੇ ਹੀ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਪੀਜੀਆਈ ਵੀ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਨੇ ਪਰਿਵਾਰਿਕ ਮੈਂਬਰਾ ਨੇ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਪਤੰਗਾਂ ‘ਤੇ ਵੀ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।
----------- Advertisement -----------
ਚਾਈਨਾ ਡੋਰ ਨੇ ਲਈ 13 ਸਾਲਾਂ ਮਾਸੂਮ ਦੀ ਜਾਨ
Published on
----------- Advertisement -----------
----------- Advertisement -----------












