ਮਾਨਸਾ : – ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਚੰਡੀਗੜ੍ਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੱਤਰ ਲਿਖ ਕੇ ਪਿੰਡ ਮੂਸੇ ਵਾਲੇ ਦੇ ਸਰਕਾਰੀ ਸਕੂਲ ਵਿੱਚ ਖਾਲੀ ਪਈਆਂ ਇਨ੍ਹਾਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਮੂਸਾ ਦੇ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਸਮੇਤ 9 ਅਸਾਮੀਆਂ ਖਾਲੀ ਹਨ, ਜਿਨ੍ਹਾਂ ਵਿੱਚ ਪ੍ਰਿੰਸੀਪਲ, ਅੰਗਰੇਜ਼ੀ ਲੈਕਚਰਾਰ, ਹਿਸਟਰੀ ਲੈਕਚਰਾਰ, ਪੋਲ ਸਾਇੰਸ ਲੈਕਚਰਾਰ, ਪੰਜਾਬੀ ਲੈਕਚਰਾਰ, ਡੀ.ਪੀ.ਮਾਸਟਰ, ਲਾਇਬ੍ਰੇਰੀਅਨ, ਲਾਇਬ੍ਰੇਰੀ ਰੈਸਟੋਰਰ, ਗਾਰਡਨਰ ਕਮ ਚੌਕੀਦਾਰ ਦੀਆਂ ਅਸਾਮੀਆਂ ਖਾਲੀ ਹਨ। ਇਸ ਮੰਗ ਪੱਤਰ ਵਿੱਚ ਉਨ੍ਹਾਂ ਇਹ ਵੀ ਲਿਖਿਆ ਹੈ ਕਿ ਪਤਾ ਲੱਗਾ ਹੈ ਕਿ ਇਸ ਸਕੂਲ ਦੇ ਛੇ ਅਧਿਆਪਕ ਹੋਰ ਬਦਲੀ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਅਧਿਆਪਕ ਦੀ ਬਦਲੀ ਹੁੰਦੀ ਹੈ ਤਾਂ ਉਸ ਦੀ ਥਾਂ ’ਤੇ ਤੁਰੰਤ ਅਧਿਆਪਕ ਤਾਇਨਾਤ ਕੀਤਾ ਜਾਵੇ।












