June 12, 2026, 4:14 pm
----------- Advertisement -----------
HomeNewsLatest Newsਪੰਜਾਬ 'ਚ ਅੱਜ ਤੇ ਕੱਲ੍ਹ ਛਾਏ ਰਹਿਣਗੇ ਬੱਦਲ, ਆਉਣ ਵਾਲੇ ਦਿਨਾਂ 'ਚ...

ਪੰਜਾਬ ‘ਚ ਅੱਜ ਤੇ ਕੱਲ੍ਹ ਛਾਏ ਰਹਿਣਗੇ ਬੱਦਲ, ਆਉਣ ਵਾਲੇ ਦਿਨਾਂ ‘ਚ ਬਾਰਿਸ਼ ਦੀ ਸੰਭਾਵਨਾ

Published on

----------- Advertisement -----------

ਲੁਧਿਆਣਾ : ਸੂਬੇ ਦੇ ਕਈ ਜ਼ਿਲ੍ਹਿਆਂ ’ਚ ਮੌਸਮ ਇਕ ਵਾਰ ਫਿਰ ਬਦਲ ਗਿਆ ਹੈ। ਸ਼ਨਿਚਰਵਾਰ ਨੂੰ ਧੁੰਦ ਛਾਈ ਰਹੀ। ਸਵੇਰ ਦੇ ਸਮੇਂ ਵਿਜ਼ੀਬਿਲਿਟੀ 15 ਤੋਂ 20 ਮੀਟਰ ਤਕ ਰਹੀ। ਇਸ ਕਾਰਨ ਰਾਹਗੀਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੁਪਹਿਰ ਦੋ ਵਜੇ ਤਕ ਧੁੰਦ ਛਾਈ ਰਹੀ। ਹਾਲਾਂਕਿ, ਵਿਚ-ਵਿਚ ਧੁੱਪ ਵੀ ਨਿਕਲੀ ਪਰ ਧੁੰਦ ਦੇ ਅੱਗੇ ਬੇਅਸਰ ਦਿਖਾਈ ਦਿੱਤੀ। ਸ਼ਾਮ ਚਾਰ ਵਜੇ ਤੋਂ ਬਾਅਦ ਤੋਂ ਪੱਛਮੀ ਗਡ਼ਬਡ਼ੀ ਦੇ ਸਰਗਰਮ ਹੋਣ ਨਾਲ ਬੱਦਲਾਂ ਨੇ ਵੀ ਸ਼ਹਿਰ ’ਚ ਐਂਟਰੀ ਕੀਤੀ।

ਇਸ ਤੋਂ ਬਾਅਦ ਠੰਢ ਅਚਾਨਕ ਵੱਧ ਗਈ। ਸ਼ਾਮ ਛੇ ਵਜੇ ਦੇ ਕਰੀਬ ਲੋਕਾਂ ਨੂੰ ਕਾਫ਼ੀ ਜ਼ਿਆਦਾ ਠੰਢ ਮਹਿਸੂਸ ਹੋ ਰਹੀ ਸੀ। ਭਾਰਤੀ ਮੌਸਮ ਵਿਭਾਗ ਚੰਡੀਗਡ਼੍ਹ ਦੇ ਮੁਤਾਬਕ ਐਤਵਾਰ ਤੇ ਸੋਮਵਾਰ ਨੂੰ ਕਈ ਜ਼ਿਲ੍ਹਿਆਂ ’ਚ ਸੀਤ ਲਹਿਰ ਦਾ ਜ਼ੋਰ ਰਹੇਗਾ। ਬੱਦਲ ਵੀ ਛਾਏ ਰਹਿਣਗੇ, ਜਿਸ ਨਾਲ ਦਿਨ ’ਚ ਠੰਢ ਵਧੇਗੀ ਤੇ ਪਾਰਾ ਡਿੱਗੇਗਾ। ਹਾਲਾਂਕਿ, ਰਾਤ ਦਾ ਤਾਪਮਾਨ ਵਧੇਗਾ। ਕੁਝ ਜ਼ਿਲ੍ਹਿਆਂ ’ਚ ਬੂੰਦਾਬਾਂਦੀ ਜਾਂ ਗਰਜ ਨਾਲ ਛਿੱਟੇ ਪੈ ਸਕਦੇ ਹਨ। 28 ਤੇ 29 ਦਸੰਬਰ ਨੂੰ ਕਈ ਜ਼ਿਲ੍ਹਿਆਂ ’ਚ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਖਾਸ ਤੌਰ ’ਤੇ ਨੀਮ ਪਹਾਡ਼ੀ ਇਲਾਕਿਆਂ ’ਚ। ਵਿਭਾਗ ਮੁਤਾਬਕ 31 ਦਸੰਬਰ ਤਕ ਲੋਕਾਂ ਨੂੰ ਕਡ਼ਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...