September 5, 2026, 6:59 pm
----------- Advertisement -----------
HomeNewsEntertainmentSS ਰਾਜਾਮੌਲੀ ਨੇ RRR ਦੇ ਸੀਕਵਲ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ,...

SS ਰਾਜਾਮੌਲੀ ਨੇ RRR ਦੇ ਸੀਕਵਲ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ, ਆਖੀ ਇਹ ਗੱਲ

Published on

----------- Advertisement -----------

ਦੱਖਣ ਦੇ ਮਸ਼ਹੂਰ ਨਿਰਦੇਸ਼ਕ ਐਸਐਸ ਰਾਜਾਮੌਲੀ ਦੀ ਫਿਲਮ ਆਰਆਰਆਰ ਬਲਾਕਬਸਟਰ ਰਹੀ ਸੀ। ਫਿਲਮ ਨੂੰ ਬਾਕਸ ਆਫਿਸ ‘ਤੇ ਨਾ ਸਿਰਫ ਭਾਰਤ ਸਗੋਂ ਜਾਪਾਨ ‘ਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਰਾਮ ਚਰਨ ਅਤੇ ਜੂਨੀਅਰ ਐਨਟੀਆਰ ਸਟਾਰਰ ਆਰਆਰਆਰ ਦੀ ਰਿਲੀਜ਼ ਤੋਂ ਬਾਅਦ, ਪ੍ਰਸ਼ੰਸਕ ਫਿਲਮ ਦੇ ਸੀਕਵਲ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ RRR ਦੇ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਸਾਹਮਣੇ ਆਈ ਹੈ, ਜਿਸ ਨੂੰ ਸੁਣ ਕੇ ਹਰ ਕੋਈ ਖੁਸ਼ ਹੋ ਜਾਵੇਗਾ। ਫਿਲਮ ਨੂੰ ਰਿਲੀਜ਼ ਹੋਏ ਕਾਫੀ ਸਮਾਂ ਹੋ ਗਿਆ ਹੈ ਪਰ ਅੱਜ ਵੀ ਫਿਲਮ ਦੇ ਐਕਸ਼ਨ ਸੀਨਜ਼ ਦੀ ਸੋਸ਼ਲ ਮੀਡੀਆ ‘ਤੇ ਚਰਚਾ ਹੋ ਰਹੀ ਹੈ। ਰਾਮ ਚਰਨ ਅਤੇ ਜੂਨੀਅਰ ਐਨਟੀਆਰ ਦੀ ਜੋੜੀ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਸੀ। RRR ਨੇ ਸਾਊਥ ਦੀਆਂ ਫਿਲਮਾਂ ਦੀ ਕਿਸਮਤ ਬਦਲ ਦਿੱਤੀ ਹੈ ਅਤੇ ਨਾਲ ਹੀ ਇਸ ਫਿਲਮ ਨੇ ਬਾਲੀਵੁੱਡ ਫਿਲਮਾਂ ਲਈ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਹੈ।

ਦਰਅਸਲ, ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ, ਐਸਐਸ ਰਾਜਾਮੌਲੀ ਨੇ ਫਿਲਮ ਆਰਆਰਆਰ ਦੇ ਸੀਕਵਲ ਦੀ ਪੁਸ਼ਟੀ ਕੀਤੀ ਹੈ। “ਮੇਰੇ ਪਿਤਾ ਵਿਜੇੇਂਦਰ ਪ੍ਰਸਾਦ ਮੇਰੀਆਂ ਸਾਰੀਆਂ ਫਿਲਮਾਂ ਦੇ ਕਹਾਣੀਕਾਰ ਹਨ। ਅਸੀਂ ‘RRR 2’ ਬਾਰੇ ਥੋੜ੍ਹੀ ਜਿਹੀ ਚਰਚਾ ਕੀਤੀ ਸੀ ਅਤੇ ਉਹ ਕਹਾਣੀ ‘ਤੇ ਕੰਮ ਕਰ ਰਹੇ ਹਾਂ ,” ਉਸਨੇ ਅੱਗੇ ਕਿਹਾ। ਇਸ ਦਾ ਮਤਲਬ ਹੈ ਕਿ ਜਲਦ ਹੀ ਲੋਕਾਂ ਨੂੰ ਵੱਡੇ ਪਰਦੇ ‘ਤੇ RRR ਦਾ ਸੀਕਵਲ ਦੇਖਣ ਨੂੰ ਮਿਲੇਗਾ। ਫਿਲਮ ਨੇ ਦੁਨੀਆ ਭਰ ‘ਚ 1,100 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ। ਇਸ ਦੇ ਨਾਲ ਹੀ ਭਾਰਤ ‘ਚ ਇਸ ਫਿਲਮ ਨੇ 900 ਕਰੋੜ ਤੋਂ ਜ਼ਿਆਦਾ ਦਾ ਕੁਲੈਕਸ਼ਨ ਕੀਤਾ ਸੀ। ਫਿਲਮ ਨੇ ਬਾਕਸ ਆਫਿਸ ‘ਤੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਸਨ। ਬਾਕਸ ਆਫਿਸ ‘ਤੇ ਕਾਫੀ ਸਮੇਂ ਤੋਂ ਦੱਖਣ ਦੀਆਂ ਫਿਲਮਾਂ ਦਾ ਦਬਦਬਾ ਰਿਹਾ ਹੈ ਅਤੇ ਦੱਖਣ ਦੀਆਂ ਫਿਲਮਾਂ ਦੇ ਸਾਹਮਣੇ ਬਾਲੀਵੁੱਡ ਫਿਲਮਾਂ ਬਾਕਸ ਆਫਿਸ ‘ਤੇ ਲਗਾਤਾਰ ਫਲਾਪ ਹੋ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...