ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਪੰਜਾਬ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ 1.52 ਕਰੋੜ ਰੁਪਏ ਦੀ ਅੰਤਰਰਾਸ਼ਟਰੀ ਕਰੰਸੀ ਜ਼ਬਤ ਕੀਤੀ ਹੈ ਅਤੇ ਡੀਆਰਆਈ ਵੱਲੋਂ ਦੋ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ ਹਨ। ਡੀਆਰਆਈ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੌਮਾਂਤਰੀ ਹਵਾਈ ਅੱਡਿਆਂ ਤੋਂ ਵਿਦੇਸ਼ੀ ਕਰੰਸੀ ਦੀ ਤਸਕਰੀ ਦੀ ਲੜੀ ਟੁੱਟ ਗਈ ਹੈ। ਇਨ੍ਹਾਂ ਦੋਵਾਂ ਦੀ ਤਲਾਸ਼ੀ 12 ਨਵੰਬਰ ਨੂੰ ਕੀਤੀ ਗਈ ਸੀ ਅਤੇ ਹੁਣ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 12 ਨਵੰਬਰ ਨੂੰ ਇਨਪੁਟਸ ਤੋਂ ਬਾਅਦ ਡੀਆਰਆਈ ਦੀਆਂ ਵੱਖ-ਵੱਖ ਟੀਮਾਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਭੇਜੀਆਂ ਗਈਆਂ ਸਨ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੁਬਈ ਜਾ ਰਹੇ ਇਕ ਨੌਜਵਾਨ ਅਤੇ ਔਰਤ ਨੂੰ ਟਰਮੀਨਲ ਦੇ ਅੰਦਰੋਂ 1.08 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਕਾਬੂ ਕੀਤਾ ਗਿਆ।
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਵੀ ਡੀਆਰਆਈ ਦੀ ਟੀਮ ਵੱਲੋਂ ਇੱਕ ਹੋਰ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਵਿੱਚ ਦੁਬਈ ਜਾ ਰਹੇ ਇੱਕ ਯਾਤਰੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਡੀਆਰਆਈ ਨੇ ਉਸ ਯਾਤਰੀ ਕੋਲੋਂ 44 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ।
----------- Advertisement -----------
ਡੀ.ਆਰ.ਆਈ ਵੱਲੋਂ ਪੰਜਾਬ ਦੇ ਹਵਾਈ ਅੱਡਿਆ ਤੋਂ 1.52 ਕਰੋੜ ਰੁਪਏ ਦੀ ਅੰਤਰਰਾਸ਼ਟਰੀ ਕਰੰਸੀ ਜ਼ਬਤ
Published on
----------- Advertisement -----------
----------- Advertisement -----------











