June 18, 2026, 1:22 pm
----------- Advertisement -----------
HomeNewsHealthਜ਼ਹਿਰੀਲੀ ਹਵਾ ’ਚ ਲੰਬੇ ਸਮੇਂ ਤੱਕ ਰਹਿਣ ਨਾਲ ਵੱਧ ਸਕਦਾ ਹੈ ਫੇਫੜਿਆਂ...

ਜ਼ਹਿਰੀਲੀ ਹਵਾ ’ਚ ਲੰਬੇ ਸਮੇਂ ਤੱਕ ਰਹਿਣ ਨਾਲ ਵੱਧ ਸਕਦਾ ਹੈ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ

Published on

----------- Advertisement -----------
ਹਵਾ ਪ੍ਰਦੂਸ਼ਣ ਵਿਸ਼ਵ ਭਰ ਵਿੱਚ ਇੱਕ ਵੱਡੀ ਸਮੱਸਿਆ ਬਣ ਗਿਆ ਹੈ। ਭਾਰਤ ਵਿੱਚ ਵੀ ਕਰੋੜਾਂ ਲੋਕ ਹਵਾ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ। ਦਿੱਲੀ-ਐਨਸੀਆਰ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ ਬਣੀ ਹੋਈ ਹੈ। ਇੱਥੇ ਹਵਾ ਦੀ ਗੁਣਵੱਤਾ ਵਿਗੜ ਗਈ ਹੈ ਅਤੇ ਹਵਾ ਜ਼ਹਿਰੀਲੀ ਹੋ ਗਈ ਹੈ। ਦਿੱਲੀ ਵਿੱਚ ਇਸ ਮੌਸਮ ਵਿੱਚ ਹਰ ਸਾਲ ਪ੍ਰਦੂਸ਼ਣ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲਦਾ ਹੈ। ਪ੍ਰਦੂਸ਼ਣ ਸਾਡੇ ਫੇਫੜਿਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ ਅਤੇ ਲੰਬੇ ਸਮੇਂ ਤੱਕ ਅਜਿਹੇ ਵਾਤਾਵਰਣ ਵਿੱਚ ਰਹਿਣ ਨਾਲ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ। ਸਿਰਫ ਫੇਫੜਿਆਂ ਦਾ ਕੈਂਸਰ ਹੀ ਨਹੀਂ, ਹਵਾ ਪ੍ਰਦੂਸ਼ਣ ਹਰ ਤਰ੍ਹਾਂ ਦੇ ਕੈਂਸਰ ਦਾ ਖਤਰਾ ਵਧਾ ਦਿੰਦਾ ਹੈ। ਆਓ ਜਾਣਦੇ ਹਾਂ ਇਸ ਬਾਰੇ ਮਾਹਿਰਾਂ ਤੋਂ ਅਹਿਮ ਗੱਲਾਂ।
ਪ੍ਰਦੂਸ਼ਣ ਫੇਫੜਿਆਂ ਦੇ ਕੈਂਸਰ ਦੇ ਜੋਖਮ ਨੂੰ ਕਿਵੇਂ ਵਧਾਉਂਦਾ ਹੈ?
ਨਵੀਂ ਦਿੱਲੀ ਦੇ ਮੂਲਚੰਦ ਹਸਪਤਾਲ ਦੇ ਪਲਮੋਨੋਲੋਜਿਸਟ ਡਾ.ਭਗਵਾਨ ਮੰਤਰੀ ਅਨੁਸਾਰ ਹਵਾ ਦੇ ਪ੍ਰਦੂਸ਼ਣ ਕਾਰਨ ਕਈ ਖਤਰਨਾਕ ਕਣ ਹਵਾ ਵਿੱਚ ਘੁਲ ਕੇ ਸਾਹ ਲੈਣ ਦੌਰਾਨ ਸਾਡੇ ਫੇਫੜਿਆਂ ਤੱਕ ਪਹੁੰਚ ਜਾਂਦੇ ਹਨ। ਇਹ ਖਤਰਨਾਕ ਕਣ ਫੇਫੜਿਆਂ ਨੂੰ ਬਹੁਤ ਨੁਕਸਾਨ ਪਹੁੰਚਾਉਂਦੇ ਹਨ ਅਤੇ ਲੰਬੇ ਸਮੇਂ ਤੱਕ ਇਨ੍ਹਾਂ ਤੱਤਾਂ ਦੇ ਸੰਪਰਕ ਵਿੱਚ ਰਹਿਣ ਨਾਲ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ। ਪ੍ਰਦੂਸ਼ਣ ਨਾ ਸਿਰਫ਼ ਫੇਫੜਿਆਂ ਦਾ ਕੈਂਸਰ ਸਗੋਂ ਹਰ ਤਰ੍ਹਾਂ ਦੇ ਕੈਂਸਰ ਦਾ ਖ਼ਤਰਾ ਵਧਾਉਂਦਾ ਹੈ। ਪ੍ਰਦੂਸ਼ਣ ਕਾਰਨ ਫੇਫੜਿਆਂ ਦੇ ਨਾਲ-ਨਾਲ ਦਿਲ ਨੂੰ ਵੀ ਨੁਕਸਾਨ ਹੋਣ ਦਾ ਖਤਰਾ ਹੈ। ਹਵਾ ਪ੍ਰਦੂਸ਼ਣ ਦਮੇ ਅਤੇ ਸਾਹ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਘਾਤਕ ਸਾਬਤ ਹੋ ਸਕਦਾ ਹੈ। 
ਵਰਲਡ ਹੈਲਥ ਆਰਗੇਨਾਈਜੇਸ਼ਨ ਦੇ ਅਨੁਸਾਰ, ਸਾਲ 2020 ਵਿੱਚ ਕੈਂਸਰ ਕਾਰਨ ਲਗਭਗ ਇੱਕ ਕਰੋੜ ਲੋਕਾਂ ਦੀ ਮੌਤ ਹੋਈ। ਇਨ੍ਹਾਂ ਵਿੱਚੋਂ ਸਭ ਤੋਂ ਆਮ ਛਾਤੀ ਅਤੇ ਫੇਫੜਿਆਂ ਦੇ ਕੈਂਸਰ ਸਨ। ਸਾਲ 2020 ਵਿੱਚ ਛਾਤੀ ਦੇ ਕੈਂਸਰ ਦੇ ਲਗਭਗ 23 ਲੱਖ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਫੇਫੜਿਆਂ ਦੇ ਕੈਂਸਰ ਦੇ 22 ਲੱਖ ਮਾਮਲੇ ਸਾਹਮਣੇ ਆਏ। WHO ਦੇ ਅੰਕੜੇ ਦੱਸਦੇ ਹਨ ਕਿ ਫੇਫੜਿਆਂ ਦਾ ਕੈਂਸਰ ਦੂਜਾ ਸਭ ਤੋਂ ਆਮ ਕੈਂਸਰ ਹੈ। ਹਰ ਸਾਲ ਲੱਖਾਂ ਲੋਕ ਇਸ ਦਾ ਸ਼ਿਕਾਰ ਹੁੰਦੇ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਸਿਗਰਟਨੋਸ਼ੀ ਅਤੇ ਪ੍ਰਦੂਸ਼ਣ ਵੀ ਫੇਫੜਿਆਂ ਦੇ ਕੈਂਸਰ ਦੇ ਮੁੱਖ ਕਾਰਨ ਹਨ। 
ਫੇਫੜਿਆਂ ਨੂੰ ਹਵਾ ਪ੍ਰਦੂਸ਼ਣ ਤੋਂ ਕਿਵੇਂ ਬਚਾਈਏ?
ਡਾ: ਭਗਵਾਨ ਮੰਤਰੀ ਦਾ ਕਹਿਣਾ ਹੈ ਕਿ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਣ ਲਈ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ। ਬਾਹਰ ਨਿਕਲਦੇ ਸਮੇਂ ਮਾਸਕ ਜ਼ਰੂਰ ਪਹਿਨਣਾ ਚਾਹੀਦਾ ਹੈ। ਸਮੇਂ-ਸਮੇਂ ’ਤੇ ਤੁਹਾਡੇ ਫੇਫੜਿਆਂ ਦੇ ਫੰਕਸ਼ਨ ਟੈਸਟ ਕਰਵਾਉਣੇ ਚਾਹੀਦੇ ਹਨ ਅਤੇ ਜੀਵਨ ਸ਼ੈਲੀ ਨੂੰ ਬਿਹਤਰ ਰੱਖਣਾ ਚਾਹੀਦਾ ਹੈ। ਪ੍ਰਦੂਸ਼ਣ ਦੌਰਾਨ ਸਿਗਰਟਨੋਸ਼ੀ ਬੇਹੱਦ ਖ਼ਤਰਨਾਕ ਹੋ ਸਕਦੀ ਹੈ ਅਤੇ ਫੇਫੜਿਆਂ ’ਤੇ ਦੋਹਰਾ ਹਮਲਾ ਕਰ ਸਕਦੀ ਹੈ। ਸਿਗਰਟਨੋਸ਼ੀ ਅਤੇ ਸ਼ਰਾਬ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਚਾਹੀਦਾ ਹੈ। ਫੇਫੜਿਆਂ ਨੂੰ ਮਜ਼ਬੂਤ ਰੱਖਣ ਵਾਲੀਆਂ ਕਸਰਤਾਂ ਅਤੇ ਯੋਗਾ ਕਰਨਾ ਵੀ ਫਾਇਦੇਮੰਦ ਸਾਬਤ ਹੋ ਸਕਦਾ ਹੈ।    
----------- Advertisement -----------

ਸਬੰਧਿਤ ਹੋਰ ਖ਼ਬਰਾਂ

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...