August 17, 2026, 3:59 pm
----------- Advertisement -----------
HomeNewsAutomobilesਦੇਸ਼ ਦੀ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ ਕੱਲ੍ਹ ਲਾਂਚ ਹੋਵੇਗੀ: ਕੀਮਤ ਇੰਨੀ...

ਦੇਸ਼ ਦੀ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ ਕੱਲ੍ਹ ਲਾਂਚ ਹੋਵੇਗੀ: ਕੀਮਤ ਇੰਨੀ ਘੱਟ…..

Published on

----------- Advertisement -----------

ਜੇਕਰ ਤੁਸੀਂ ਸਸਤੀ ਇਲੈਕਟ੍ਰਿਕ ਕਾਰ ਦੀ ਉਡੀਕ ਕਰ ਰਹੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਮੁੰਬਈ-ਅਧਾਰਤ ਇਲੈਕਟ੍ਰਿਕ ਵਾਹਨ ਨਿਰਮਾਤਾ PMV ਇਲੈਕਟ੍ਰਿਕ ਆਪਣੀ ਪਹਿਲੀ ਇਲੈਕਟ੍ਰਿਕ ਕਾਰ EaS-E ਨੂੰ ਕੱਲ ਯਾਨੀ 16 ਨਵੰਬਰ ਨੂੰ ਲਾਂਚ ਕਰੇਗੀ। ਇਹ ਈ-ਕਾਰ ਮਾਈਕ੍ਰੋ ਸ਼੍ਰੇਣੀ ਦੀ ਹੋਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਇਲੈਕਟ੍ਰਿਕ ਕਾਰ ਦੀ ਕੀਮਤ ਕਰੀਬ 4 ਲੱਖ ਰੁਪਏ ਹੋ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਦੇਸ਼ ਦੀ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ ਹੋਵੇਗੀ।
ਇਸ ਕਾਰ ‘ਚ 10 Kwh ਸਮਰੱਥਾ ਦੀ ਲਿਥੀਅਮ ਫਾਸਫੇਟ ਬੈਟਰੀ ਦੀ ਵਰਤੋਂ ਕੀਤੀ ਗਈ ਹੈ, ਜੋ ਲਗਭਗ 20hp ਦੀ ਪਾਵਰ ਜਨਰੇਟ ਕਰਨ ‘ਚ ਸਮਰੱਥ ਹੈ। ਇਸ ਕਾਰ ਦੀ ਬੈਟਰੀ ਨੂੰ ਪੂਰੀ ਤਰ੍ਹਾਂ ਚਾਰਜ ਹੋਣ ‘ਚ ਕਰੀਬ 4 ਘੰਟੇ ਦਾ ਸਮਾਂ ਲੱਗੇਗਾ ਅਤੇ ਇਹ ਕਾਰ ਸਿੰਗਲ ਚਾਰਜ ‘ਚ 160 ਕਿਲੋਮੀਟਰ ਤੱਕ ਦੀ ਡਰਾਈਵਿੰਗ ਰੇਂਜ ਦੇਵੇਗੀ।
ਇਸ ਕਾਰ ‘ਚ ਰੀਜਨਰੇਟਿਵ ਬ੍ਰੇਕਿੰਗ, ਰਿਮੋਟ ਪਾਰਕਿੰਗ ਅਸਿਸਟ, OTA ਅਪਡੇਟ, ਸਮਾਰਟਫੋਨ ਕਨੈਕਟੀਵਿਟੀ ਵਰਗੇ ਫੀਚਰਸ ਮੌਜੂਦ ਹਨ। ਇਸ ਕਾਰ ਨੂੰ ਆਪਣੇ ਸਮਾਰਟਫ਼ੋਨ ਨਾਲ ਕਨੈਕਟ ਕਰਕੇ, ਤੁਸੀਂ ਰਿਮੋਟ ਰਾਹੀਂ ਕਾਰ ਦੀ ਏਅਰ ਕੰਡੀਸ਼ਨ (AC), ਹਾਰਨ, ਵਿੰਡੋਜ਼ ਅਤੇ ਲਾਈਟਾਂ ਨੂੰ ਕੰਟਰੋਲ ਕਰ ਸਕੋਗੇ।
ਇਸ ਦੇ 4 ਦਰਵਾਜ਼ੇ ਹਨ। ਹਾਲਾਂਕਿ, ਇਸਦੇ ਸਾਹਮਣੇ ਸਿਰਫ ਇੱਕ ਸੀਟ ਹੋਵੇਗੀ ਅਤੇ ਪਿੱਛੇ ਇੱਕ ਸੀਟ ਹੋਵੇਗੀ। ਯਾਨੀ ਇਸ ਕਾਰ ‘ਚ ਸਿਰਫ ਦੋ ਲੋਕ ਇਕੱਠੇ ਸਫਰ ਕਰ ਸਕਣਗੇ। ਇਸ ਕਾਰ ਦਾ ਵ੍ਹੀਲਬੇਸ 2,087 mm ਅਤੇ ਗਰਾਊਂਡ ਕਲੀਅਰੈਂਸ 170 mm ਹੋਵੇਗਾ।
ਕੰਪਨੀ ਨੇ ਅਧਿਕਾਰਤ ਤੌਰ ‘ਤੇ ਇਸ ਛੋਟੀ ਕਾਰ ਦੀ ਪ੍ਰੀ-ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਗਾਹਕ ਸਿਰਫ 2,000 ਰੁਪਏ ‘ਚ ਕੰਪਨੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਬੁੱਕ ਕਰਵਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...