ਭਾਰਤੀ ਓਲੰਪਿਕ ਸੰਘ ਨੇ ਅਨੁਭਵੀ ਮਹਿਲਾ ਮੁੱਕੇਬਾਜ਼ ਮੈਰੀਕਾਮ ਨੂੰ IOA ਦੇ ਐਥਲੀਟ ਕਮਿਸ਼ਨ ਦੀ ਚੇਅਰਪਰਸਨ ਚੁਣਿਆ ਹੈ। ਇਸ ਅਹੁਦੇ ਲਈ ਮੈਰੀਕਾਮ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਦੇ ਨਾਲ ਹੀ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਮਗਾ ਜੇਤੂ ਟੇਬਲ ਟੈਨਿਸ ਖਿਡਾਰੀ ਅਚਿੰਤ ਸ਼ਰਤ ਕਮਲ ਨੂੰ ਉਪ ਪ੍ਰਧਾਨ ਚੁਣਿਆ ਗਿਆ।
ਮੈਰੀਕਾਮ ਅੱਠ ਵਾਰ ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਰਹਿ ਚੁੱਕੀ ਹੈ। ਉਨ੍ਹਾਂ ਨੇ ਛੇ ਵਾਰ (2002, 2005, 2006, 2008, 2010, 2018) ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤਿਆ ਹੈ। ਇਸ ਦੇ ਨਾਲ ਹੀ ਮੈਰੀਕਾਮ ਨੇ 2012 ਲੰਡਨ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ ਸੀ। ਮੈਰੀਕਾਮ ਦੋ ਵਾਰ ਏਸ਼ਿਆਈ ਖੇਡਾਂ ਦੀ ਤਗ਼ਮਾ ਜੇਤੂ ਵੀ ਰਹਿ ਚੁੱਕੀ ਹੈ। ਮੈਰੀਕਾਮ ਨੇ 2014 ਇੰਚੀਓਨ ਏਸ਼ਿਆਈ ਖੇਡਾਂ ਵਿੱਚ ਸੋਨ ਅਤੇ 2010 ਗੁਆਂਗਜ਼ੂ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਉਹ 2018 ਰਾਸ਼ਟਰਮੰਡਲ ਖੇਡਾਂ ਵਿੱਚ ਵੀ ਸੋਨ ਤਗਮਾ ਜਿੱਤ ਚੁੱਕੀ ਹੈ।
----------- Advertisement -----------
ਐਥਲੀਟ ਕਮਿਸ਼ਨ ਦੀ ਚੇਅਰਪਰਸਨ ਬਣੀ ਮਹਿਲਾ ਮੁੱਕੇਬਾਜ਼ ਮੈਰੀਕਾਮ
Published on
----------- Advertisement -----------
----------- Advertisement -----------












