June 18, 2026, 2:45 pm
----------- Advertisement -----------
HomeNewsHealthਤਣਾਅ ਨੂੰ ਘੱਟ ਕਰਨ ਲਈ ਇਨ੍ਹਾਂ ਚੀਜ਼ਾਂ ਨੂੰ ਕਰੋ ਆਪਣੀ ਡਾਈਟ ’ਚ...

ਤਣਾਅ ਨੂੰ ਘੱਟ ਕਰਨ ਲਈ ਇਨ੍ਹਾਂ ਚੀਜ਼ਾਂ ਨੂੰ ਕਰੋ ਆਪਣੀ ਡਾਈਟ ’ਚ ਸ਼ਾਮਿਲ

Published on

----------- Advertisement -----------
ਜ਼ਿੰਦਗੀ ਵਿੱਚ ਤਣਾਅ ਦੇ ਕਈ ਕਾਰਨ ਹੋ ਸਕਦੇ ਹਨ। ਜਿਸ ਦਾ ਸਾਡੀ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਲੰਬੇ ਸਮੇਂ ਤੱਕ ਤਣਾਅ ਸਰੀਰ ਨੂੰ ਕਈ ਤਰੀਕਿਆਂ ਨਾਲ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਸਭ ਤੋਂ ਪਹਿਲਾਂ ਤਣਾਅ ਦੇ ਕਾਰਨਾਂ ਨੂੰ ਜਾਣਨ ਦੀ ਕੋਸ਼ਿਸ਼ ਕਰੋ ਅਤੇ ਵੱਖ-ਵੱਖ ਉਪਾਵਾਂ ਨਾਲ ਉਨ੍ਹਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰੋ। ਜਿਸ ਵਿਚ ਯੋਗਾ ਅਤੇ ਮੈਡੀਟੇਸ਼ਨ ਸਭ ਤੋਂ ਪ੍ਰਭਾਵਸ਼ਾਲੀ ਹੁੰਦੇ ਹਨ ਪਰ ਇਸ ਦੇ ਨਾਲ ਹੀ ਆਪਣੀ ਖੁਰਾਕ ਵਿਚ ਕੁਝ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਸ਼ਾਮਲ ਕਰੋ। ਕਈ ਅਜਿਹੇ ਭੋਜਨ ਪਦਾਰਥ ਹਨ, ਜਿਨ੍ਹਾਂ ਵਿੱਚ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟ ਗੁਣ ਮੌਜੂਦ ਹੁੰਦੇ ਹਨ। ਜਿਸ ਨੂੰ ਖਾਣ ਨਾਲ ਸਿਹਤ ਅਤੇ ਦਿਮਾਗ ਦੋਵੇਂ ਤੰਦਰੁਸਤ ਰਹਿੰਦੇ ਹਨ।
1.. ਡਾਰਕ ਚਾਕਲੇਟ ਵਿੱਚ ਐਂਟੀਆਕਸੀਡੈਂਟ ਦੀ ਚੰਗੀ ਮਾਤਰਾ ਹੁੰਦੀ ਹੈ। ਜੋ ਚਣਾਅ ਨੂੰ ਘੱਟ ਕਰਨ ਦਾ ਕੰਮ ਕਰਦੇ ਹਨ। ਇਸ ਨੂੰ ਸਿਮਤ ਮਾਤਰਾ ’ਚ ਖਾਣ ਨਾਲ ਜਿੱਤੇ ਮੂਡ ਠੀਕ ਹੋ ਸਕਦਾ ਹੈ, ਉੱਥੇ ਹੀ ਜ਼ਿਆਦਾ ਮਾਤਰਾ ’ਚ ਇਸ ਦਾ ਸੇਵਨ ਸਿਹਤ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। 
2.. ਬੇਰੀਆਂ ਵਿੱਚ ਕਾਫ਼ੀ ਮਾਤਰਾ ਵਿੱਚ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਕਈ ਫਾਇਦੇ ਦਿੰਦੇ ਹਨ। ਸਟ੍ਰਾਬੇਰੀ, ਬਲੂਬੇਰੀ ਅਤੇ ਰਸਬੇਰੀ ਆਦਿ ਵਿਟਾਮਿਨ-ਸੀ ਨਾਲ ਭਰਪੂਰ ਹੁੰਦੇ ਹਨ। ਜਿਸ ਦੇ ਸੇਵਨ ਨਾਲ ਤਣਾਅ ਘੱਟ ਜਾਂਦਾ ਹੈ। 
3.. ਤਣਾਅ ਨੂੰ ਦੂਰ ਕਰਨ ਲਈ ਅੰਡੇ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਅੰਡੇ ਵਿੱਚ ਮੈਗਨੀਸ਼ੀਅਮ ਅਤੇ ਅਮੀਨੋ ਆਸਿਡ ਭਰਪੂਰ ਮਾਤਰਾ ਵਿੱਚ ਹੁੰਦੇ ਹਨ ਜੋ ਖੁਸ਼ੀ ਦੇ ਹਾਰਮੋਨ ਦੇ ਉਤਪਾਦਨ ਵਿੱਚ ਮਦਦ ਕਰਦੇ ਹਨ। ਜੋ ਤਣਾਅ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। 
4.. ਗ੍ਰੀਨ ਟੀ 'ਚ L-theanine ਨਾਂ ਦਾ ਵਿਸ਼ੇਸ਼ ਅਮੀਨੋ ਐਸਿਡ ਹੁੰਦਾ ਹੈ, ਜੋ ਦਿਮਾਗ ਨੂੰ ਸਿਹਤਮੰਦ ਰੱਖਦਾ ਹੈ ਅਤੇ ਤਣਾਅ ਨੂੰ ਘੱਟ ਕਰਦਾ ਹੈ। ਇੰਨਾ ਹੀ ਨਹੀਂ ਗ੍ਰੀਨ ਟੀ 'ਚ ਮੌਜੂਦ ਇਹ ਐਸਿਡ ਕੋਰਟੀਸੋਲ ਹਾਰਮੋਨ ਨੂੰ ਵੀ ਘੱਟ ਕਰਦਾ ਹੈ। ਜੋ ਕਿ ਤਣਾਅ ਵਾਲਾ ਹਾਰਮੋਨ ਹੈ। ਜਦੋਂ ਇਹ ਵਧਦਾ ਹੈ ਤਾਂ ਵਿਅਕਤੀ ਤਣਾਅ ਦਾ ਸ਼ਿਕਾਰ ਹੋ ਜਾਂਦਾ ਹੈ।
5.. ਅਖਰੋਟ ਵਿੱਚ ਵਿਟਾਮਿਨ, ਜ਼ਿੰਕ, ਮੈਗਨੀਸ਼ੀਅਮ ਹੁੰਦਾ ਹੈ। ਇਸ ਵਿੱਚ ਮੌਜੂਦ ਵਿਟਾਮਿਨ-ਬੀ ਅਤੇ ਮੈਗਨੀਸ਼ੀਅਮ ਤਣਾਅ ਨੂੰ ਘੱਟ ਕਰਨ ’ਚ ਮਦਦਗਾਰ ਹੁੰਦੇ ਹਨ। ਇਸ ਲਈ ਆਪਣੀ ਡਾਈਟ ’ਚ ਅਖਰੋਟ ਵੀ ਸ਼ਾਮਿਲ ਕਰੋ। ਬਦਾਮ, ਪਿਸਤਾ ਅਤੇ ਅਖਰੋਟ ਤਣਾਅ ਦੇ ਨਾਲ-ਨਾਲ ਬਲੱਡ-ਪ੍ਰੈਸ਼ਰ ਨੂੰ ਵੀ ਘੱਟ ਕਰਦੇ ਹਨ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...