August 25, 2026, 5:04 am
----------- Advertisement -----------
HomeNewsਕਿਸਾਨਾਂ ਵੱਲੋਂ ਨਵੀਂ ਪਾਰਟੀ ਬਣਾਉਣ 'ਤੇ ਰਾਣਾ ਗੁਰਮੀਤ ਸੋਢੀ ਦਾ ਵੱਡਾ ਬਿਆਨ

ਕਿਸਾਨਾਂ ਵੱਲੋਂ ਨਵੀਂ ਪਾਰਟੀ ਬਣਾਉਣ ‘ਤੇ ਰਾਣਾ ਗੁਰਮੀਤ ਸੋਢੀ ਦਾ ਵੱਡਾ ਬਿਆਨ

Published on

----------- Advertisement -----------

ਅੰਮ੍ਰਿਤਸਰ: ਭਾਜਪਾ ‘ਚ ਸ਼ਾਮਿਲ ਹੋਏ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਸਾਨਾਂ ਵੱਲੋਂ ਪਾਰਟੀ ਬਣਾਉਣ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਸਾਨਾਂ ਵੱਲੋਂ ਨਵੀਂ ਪਾਰਟੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਜੇਕਰ ਕਿਸਾਨ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰਦੇ ਹਨ ਤਾਂ ਅਸੀਂ ਉਨ੍ਹਾਂ ਦਾ ਸਵਾਗਤ ਕਰਾਂਗੇ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ‘ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਸ ਚ ਲੜਨ ਚ ਲੱਗੀ ਹੋਈ ਹੈ ਅਤੇ ਸੂਬੇ ਵੱਲ ਕਿਸੇ ਦਾ ਧਿਆਨ ਨਹੀਂ ਹੈ ਤਾਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਮਜੀਠੀਆ ਮਾਮਲੇ ਤੇ ਸੋਢੀ ਨੇ ਕਿਹਾ ਕਿ ਜੋ ਕੋਰਟ ਦੀ ਜਾਂਚ ਹੈ ਉਸੇ ਵਿਚ ਮਜੀਠੀਆ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਜਾਂਚ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ

ਦਬਾਅ ਹੇਠ ਭਾਰਤੀ ਜਨਤਾ ਪਾਰਟੀ ਜੁਆਇਨ ਕਰਨ ਤੇ ਸੋਢੀ ਨੇ ਕਿਹਾ ਕਿ ਮੇਰੇ ਤੇ ਕੋਈ ਦਬਾਅ ਨਹੀਂ ਹੈ ਅਤੇ ਜਿਹੜੀ ਜ਼ਮੀਨ ਦੀ ਤੁਸੀਂ ਗੱਲ ਕਰ ਰਹੇ ਹੋ ਉਹ ਮੇਰੇ ਦਾਦਿਆਂ ਦੀ ਜ਼ਮੀਨ ਹੈ। ਤੁਹਾਨੂੰ ਦੱਸ ਦਈਏ ਕਿ ਗੁਰਮੀਤ ਸੋਢੀ ਬੀਜੇਪੀ ‘ਚ ਸ਼ਾਮਲ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸਨ। ਇੱਥੇ ਉਹ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...