June 25, 2026, 5:12 am
----------- Advertisement -----------
HomeNewsLatest Newsਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਸਿਸਟਮ ਲਈ...

ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਸਿਸਟਮ ਲਈ 11.65 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ

Published on

----------- Advertisement -----------

ਚੰਡੀਗੜ੍ਹ, 17 ਨਵੰਬਰ : – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਸਮਾਣਾ, ਭਾਦਸੋਂ ਅਤੇ ਮੰਡੀ ਗੋਬਿੰਦਗੜ੍ਹ ਵਿਖੇ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਵਿਕਾਸ ਕਾਰਜਾਂ ਲਈ ਤਕਰੀਬਨ 11.65 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ। ਵਿਭਾਗ ਨੇ ਇਨ੍ਹਾਂ ਕੰਮਾਂ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਪਟਿਆਲਾ ਦੇ ਸਮਾਣਾ ਵਿਖੇ ਪਾਤੜਾਂ ਦੀ ਮੁੱਖ ਸੜਕ ਤੋਂ ਸੀਵਰੇਜ ਟ੍ਰੀਟਮੈਂਟ ਪਲਾਂਟ ਤੱਕ ਨਵੀਂ ਸੀਵਰੇਜ ਲਾਈਨ ਵਿਛਾਉਣ ਅਤੇ ਸੀਵਰੇਜ ਨਾਲ ਸਬੰਧਤ ਹੋਰ ਕੰਮਾਂ ਲਈ 5.98 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਭਾਦਸੋਂ ਵਿਖੇ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ ’ਤੇ ਲਗਭਗ 1.44 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਡਾ: ਨਿੱਜਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਫਤਿਹਗੜ੍ਹ ਸਾਹਿਬ ਦੀ ਮੰਡੀ ਗੋਬਿੰਦਗੜ੍ਹ ਵਿਖੇ ਵੀ ਸੀਵਰੇਜ ਨਾਲ ਸਬੰਧਤ ਕੰਮਾਂ ਲਈ 4.23 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਵੱਖ-ਵੱਖ ਆਕਾਰ ਦੀਆਂ ਵਾਟਰ ਸਪਲਾਈ ਲਾਈਨਾਂ ਵਿਛਾਉਣ ਅਤੇ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਸਾਰੇ ਕੰਮ ਕੀਤੇ ਜਾਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਹੋਰ ਕਈ ਕੰਮਾਂ ਲਈ ਈ-ਟੈਂਡਰ ਵੀ ਪ੍ਰਕਾਸ਼ਿਤ ਕੀਤੇ ਗਏ ਹਨ। ਇਨ੍ਹਾਂ ਟੈਂਡਰਾਂ ਰਾਹੀਂ ਵੱਖ-ਵੱਖ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਦਰਾਂ ਦੀ ਮੰਗ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ ਤਾਂ ਜੋ ਸੂਬੇ ਦੇ ਆਮ ਲੋਕਾਂ ਦਾ ਜੀਵਨ ਸੁਖਾਲਾ ਅਤੇ ਸਿਹਤਮੰਦ ਹੋ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪਹਿਲਾਂ ਹੀ ਵੈੱਬਸਾਈਟ www.eproc.punjab.gov.in ‘ਤੇ ਇਨ੍ਹਾਂ ਕੰਮਾਂ ਲਈ ਟੈਂਡਰ ਈ-ਪ੍ਰਕਾਸ਼ਿਤ ਕੀਤੇ ਜਾ ਚੁੱਕੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ, ਤਾਂ ਇਸ ਦਾ ਵੇਰਵਾ ਵੀ ਇਸ ਵੈੱਬਸਾਈਟ ‘ਤੇ ਉਪਲਬਧ ਹੋਵੇਗਾ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...