June 11, 2026, 6:36 am
----------- Advertisement -----------
HomeNewsEntertainmentਬਿੱਗ ਬੌਸ ਸਟਾਰ ਸ਼ਹਿਨਾਜ਼ ਗਿੱਲ ਦੇ ਪਿਤਾ 'ਤੇ ਹੋਈ ਗੋਲੀਬਾਰੀ, ਵਾਲ-ਵਾਲ ਬਚੇ...

ਬਿੱਗ ਬੌਸ ਸਟਾਰ ਸ਼ਹਿਨਾਜ਼ ਗਿੱਲ ਦੇ ਪਿਤਾ ‘ਤੇ ਹੋਈ ਗੋਲੀਬਾਰੀ, ਵਾਲ-ਵਾਲ ਬਚੇ ਸੰਤੋਖ ਸਿੰਘ

Published on

----------- Advertisement -----------

ਬੀਤੇ ਦਿਨੀ ਪੰਜਾਬੀ ਅਦਾਕਾਰਾ ਅਤੇ ਗਾਇਕ ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਵੀ ਭਾਜਪਾ ਵਿੱਚ ਸ਼ਾਮਿਲ ਹੋ ਗਏ। ਜਿਸ ਤੋਂ ਬਾਅਦ ਸੰਤੋਖ ਸਿੰਘ ਉਰਫ ਸੁੱਖ ‘ਤੇ ਸ਼ਨੀਵਾਰ ਰਾਤ 8:00 ਵਜੇ ਕੁਝ ਲੋਕਾਂ ਨੇ ਫਾਇਰਿੰਗ ਕੀਤੀ ਗਈ ਹੈ ।ਘਟਨਾ ਦੇ ਸਮੇਂ ਉਹ ਆਪਣੇ ਡਰਾਈਵਰ ਨਾਲ ਘਰ ਪਰਤ ਰਹੇ ਸਨ ਕਿ ਦੋਵੇਂ ਕਿਸੇ ਤਰ੍ਹਾਂ ਗੋਲ਼ੀਆਂ ਤੋਂ ਬਚਾਅ ਕੀਤਾ। ਜੰਡਿਆਲਾ ਥਾਣਾ ਸਦਰ ਅਧੀਨ ਪੈਂਦੇ ਪਿੰਡ ਪੱਡੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ ‘ਤੇ ਫਰਾਰ ਹੋ ਗਿਆ।

ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ। ਐਫਆਈਆਰ ਦਰਜ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਰੇ ਘਟਨਾਕ੍ਰਮ ਨੂੰ ਲੈ ਕੇ ਕਈ ਮੈਸੇਜ ਸਾਹਮਣੇ ਆਏ ਹਨ, ਜਿਸ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ।ਦੂਜੇ ਪਾਸੇ ਸੰਤੋਸ਼ ਸਿੰਘ ਨੇ ਦੱਸਿਆ ਕਿ ਜੇਕਰ ਪੁਲਿਸ ਨੇ ਜਲਦੀ ਹੀ ਮੁਲਜ਼ਮਾਂ ਦਾ ਪਤਾ ਨਾ ਲਗਾਇਆ ਤਾਂ ਉਹ ਪੁਲਿਸ ਦਾ ਘਿਰਾਓ ਕਰਨਗੇ। ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਦੀ ਕਾਰ ਨੂੰ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਸ ਨੇ ਆਪਣਾ ਬਚਾਅ ਕੀਤਾ ਤਾਂ ਦੋਸ਼ੀ ਮੌਕੇ ‘ਤੇ ਫ਼ਰਾਰ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...