June 5, 2026, 3:24 am
----------- Advertisement -----------
HomeNewsLatest Newsਰਾਹੁਲ ਗਾਂਧੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਰਾਹੁਲ ਗਾਂਧੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Published on

----------- Advertisement -----------

ਭਾਰਤ ਜੋੜੋ ਯਾਤਰਾ ‘ਤੇ ਨਿਕਲੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਰਾਹੁਲ ਗਾਂਧੀ ਨੂੰ ਧਮਕੀ ਭਰਿਆ ਪੱਤਰ ਭੇਜਿਆ ਗਿਆ ਹੈ। ਜਿਸ ‘ਚ ਲਿਖਿਆ ਗਿਆ ਹੈ ਕਿ ਕਾਂਗਰਸੀ ਆਗੂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਦੱਸ ਦਈਏ ਕਿ ਰਾਹੁਲ ਦੀ ਯਾਤਰਾ 24 ਨਵੰਬਰ ਨੂੰ ਇੰਦੌਰ ਪਹੁੰਚੇਗੀ। ਪੁਲਿਸ ਨੇ ਚਿੱਠੀ ਭੇਜਣ ਵਾਲੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਇਸ ਸਮੇਂ ਮਹਾਰਾਸ਼ਟਰ ਵਿੱਚ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਬਾਲਾਪੁਰ ਤੋਂ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਕੀਤੀ। ਮਹਾਤਮਾ ਗਾਂਧੀ ਦੇ ਪੜਪੋਤੇ ਅਤੇ ਲੇਖਕ ਤੁਸ਼ਾਰ ਗਾਂਧੀ ਨੇ ਵੀ ਭਾਰਤ ਜੋੜੋ ਯਾਤਰਾ ਵਿੱਚ ਹਿੱਸਾ ਲਿਆ। ਰਾਹੁਲ ਗਾਂਧੀ ਨੇ ਤੜਕੇ ਸੜਕ ਦੇ ਦੋਵੇਂ ਪਾਸੇ ਇਕੱਠੀ ਹੋਈ ਭੀੜ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ‘ਭਾਰਤ ਜੋੜੋ ਯਾਤਰਾ’ 7 ਨਵੰਬਰ ਨੂੰ ਮਹਾਰਾਸ਼ਟਰ ‘ਚ ਦਾਖਲ ਹੋਈ ਸੀ। ਇਹ ਯਾਤਰਾ 7 ਸਤੰਬਰ ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...