June 18, 2026, 1:43 pm
----------- Advertisement -----------
HomeNewsHealthਇਸ ਕਣਕ ਨੂੰ ਕਿਹਾ ਜਾਂਦਾ ਹੈ ‘ਕਿਸਾਨਾਂ ਦਾ ਕਾਲਾ ਸੋਨਾ’, ਜਾਣੋ ਇਸ...

ਇਸ ਕਣਕ ਨੂੰ ਕਿਹਾ ਜਾਂਦਾ ਹੈ ‘ਕਿਸਾਨਾਂ ਦਾ ਕਾਲਾ ਸੋਨਾ’, ਜਾਣੋ ਇਸ ਦੇ ਕੀ ਹਨ ਫਾਇਦੇ

Published on

----------- Advertisement -----------
ਦੁਨੀਆਂ ਦੇ ਖੇਤੀ ਵਿਗਿਆਨ ਅਤੇ ਬਾਇਓਟੈਕਨਾਲੋਜੀ ਨੇ ਬਹੁਤ ਤਰੱਕੀ ਕੀਤੀ ਹੈ। ਇਨ੍ਹੀਂ ਦਿਨੀਂ ਵੱਖ-ਵੱਖ ਤਰ੍ਹਾਂ ਦੀਆਂ ਸਬਜ਼ੀਆਂ ਮੰਡੀਆਂ 'ਚ ਆ ਗਈਆਂ ਹਨ। ਜਾਮਨੀ ਗੋਭੀ, ਕਾਲੇ ਚਾਵਲ ਅਤੇ ਹੋਰ ਕਈ ਕਿਸਮ ਦੀਆਂ ਹਾਈਬ੍ਰਿਡ ਸਬਜ਼ੀਆਂ ਜੋ ਸਰੀਰ ਨੂੰ ਕਿਸੇ ਵੀ ਆਮ ਸਬਜ਼ੀ ਨਾਲੋਂ ਜ਼ਿਆਦਾ ਲਾਭ ਦਿੰਦੀਆਂ ਹਨ। ਤੁਸੀਂ ਕਣਕ ਦੀਆਂ ਕਈ ਕਿਸਮਾਂ ਦੇਖੀਆਂ ਹੋਣਗੀਆਂ, ਪਰ ਕੀ ਤੁਸੀਂ ਕਦੇ ਕਾਲੀ ਕਣਕ ਬਾਰੇ ਸੁਣਿਆ ਹੈ?
 ਤੁਹਾਨੂੰ ਦੱਸ ਦੇਈਏ ਕਿ ਕਾਲੀ ਕਣਕ ਕਿਸੇ ਵੀ ਆਮ ਕਣਕ ਨਾਲੋਂ ਜ਼ਿਆਦਾ ਫਾਇਦੇਮੰਦ ਹੁੰਦੀ ਹੈ। ਇਸ ਦੀ ਬਿਜਾਈ ਨਵੰਬਰ ਦੇ ਮਹੀਨੇ ਕਾਲੀ ਮਿੱਟੀ ਵਿੱਚ ਕੀਤੀ ਜਾਂਦੀ ਹੈ। ਕਾਲੀ ਕਣਕ ਵਿੱਚ ਮੌਜੂਦ ਐਂਥੋਸਾਈਨਿਨ ਪਿਗਮੈਂਟ ਕਾਰਨ ਇਸ ਦਾ ਰੰਗ ਕਾਲਾ ਹੁੰਦਾ ਹੈ। 7 ਸਾਲ ਪਹਿਲਾਂ ਭਾਰਤ ਆਈ ਇਸ ਕਣਕ ਦੀ ਖਾਸ ਕਰਕੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੰਜਾਬ ਵਿੱਚ ਕਾਸ਼ਤ ਕੀਤੀ ਜਾ ਰਹੀ ਹੈ। 
ਕਾਲੀ ਕਣਕ ਦੇ ਫਾਇਦੇ-
1.   ਕਾਲੀ ਕਣਕ ਦਿਲ, ਕੈਂਸਰ, ਸ਼ੂਗਰ, ਮੋਟਾਪੇ ਸਮੇਤ ਕਈ ਹੋਰ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਦੀ ਹੈ। ਇਹ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਕਿਸੇ ਵੀ ਆਮ ਕਣਕ ਦੇ ਮੁਕਾਬਲੇ ਇਸ ਵਿੱਚ ਜ਼ਿੰਕ ਦੀ ਮਾਤਰਾ ਵੀ ਜ਼ਿਆਦਾ ਪਾਈ ਜਾਂਦੀ ਹੈ। ਇਸ ਦੇ ਸੇਵਨ ਨਾਲ ਸਰੀਰ ਦੀ ਇਮਿਊਨਿਟੀ 'ਚ ਜ਼ਬਰਦਸਤ ਵਾਧਾ ਹੁੰਦਾ ਹੈ।
2.  ਸਰਦੀਆਂ ਦਾ ਮੌਸਮ ਆ ਗਿਆ ਹੈ, ਅਜਿਹੇ ਮੌਸਮ ਵਿੱਚ ਪੁਰਾਣੇ ਜੋੜਾਂ ਦਾ ਦਰਦ ਤੇਜ਼ੀ ਨਾਲ ਸ਼ੁਰੂ ਹੋ ਜਾਂਦਾ ਹੈ। ਸਿਹਤ ਮਾਹਿਰਾਂ ਅਨੁਸਾਰ ਇਸ ਵਿੱਚ ਮੌਜੂਦ ਔਸ਼ਧੀ ਗੁਣ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਦਿੰਦੇ ਹਨ। ਇਸ ਦੇ ਨਾਲ ਹੀ ਇਹ ਅਮੀਨੀਆ ਨੂੰ ਦੂਰ ਕਰਦਾ ਹੈ। ਮੰਡੀ ਵਿੱਚ ਇਸ ਕਣਕ ਦੀ ਮੰਗ ਬਹੁਤ ਜ਼ਿਆਦਾ ਹੈ। 
3.  ਇਸ ਦੇ ਮੁਨਾਫੇ ਦੇ ਮੱਦੇਨਜ਼ਰ ਇਸਨੂੰ ‘ਕਿਸਾਨਾਂ ਦਾ ਕਾਲਾ ਸੋਨਾ’ ਵੀ ਕਿਹਾ ਜਾਂਦਾ ਹੈ। ਮੰਡੀ ਵਿੱਚ ਇਸ ਕਣਕ ਦੀ ਕੀਮਤ ਆਮ ਕਣਕ ਨਾਲੋਂ ਤਿੰਨ ਤੋਂ ਚਾਰ ਗੁਣਾ ਵੱਧ ਹੈ। ਕਾਲੀ ਕਣਕ ਦੀ ਕਾਸ਼ਤ ਅਕਤੂਬਰ –ਨਵੰਬਰ ਦੇ ਮਹੀਨੇ ਕੀਤੀ ਜਾਂਦੀ ਹੈ। ਇਸ ਕਣਕ ਦੀ ਕਾਸ਼ਤ ਕਰਨ ਵਾਲੇ ਕਿਸਾਨ ਘੱਟ ਖਰਚੇ ਵਿੱਚ ਵੱਧ ਮੁਨਾਫਾ ਕਮਾ ਸਕਦੇ ਹਨ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...