June 9, 2026, 11:41 pm
----------- Advertisement -----------
HomeNewsLatest Newsਹੁਣ ਸਾਬਕਾ ਫੌਜੀ ਘਰ ਬੈਠੇ ਹੀ ਲੈ ਸਕਣਗੇ ਆਨਲਾਈਨ ਸੇਵਾਵਾਂ ਦੀ ਸਹੂਲਤ:...

ਹੁਣ ਸਾਬਕਾ ਫੌਜੀ ਘਰ ਬੈਠੇ ਹੀ ਲੈ ਸਕਣਗੇ ਆਨਲਾਈਨ ਸੇਵਾਵਾਂ ਦੀ ਸਹੂਲਤ: ਫੌਜਾ ਸਿੰਘ ਸਰਾਰੀ

Published on

----------- Advertisement -----------

ਚੰਡੀਗੜ੍ਹ, 18 ਨਵੰਬਰ: ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸੇਵਾ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਭਲਾਈ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ, ਇੱਕ ਨਵਾਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ ਤਾਂ ਜੋ ਉਹ ਘਰ ਬੈਠੇ ਹੀ ਰਾਜ ਦੀਆਂ ਵੱਖ-ਵੱਖ ਕਿਸਮ ਦੀਆਂ ਸੇਵਾਵਾਂ ਦਾ ਲਾਭ ਲੈ ਸਕਣ। ਇਹ ਐਲਾਨ ਸ਼ੁੱਕਰਵਾਰ ਨੂੰ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਚੰਡੀਗੜ੍ਹ ਵਿਖੇ ਰੱਖਿਆ ਕਰਮੀਆਂ ਦੀ ਸਹੂਲਤ ਲਈ ਨਵਾਂ ਵੈੱਬ ਪੋਰਟਲ ’ਈ-ਸੇਨਾਨੀ’ ਲਾਂਚ ਕਰਨ ਮੌਕੇ ਕੀਤਾ। ਉਨ੍ਹਾਂ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਵਾਸੀਆਂ ਦੀ ਸੁਰੱਖਿਆ ਲਈ ਔਖੀ ਘੜੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਰੱਖਿਆ ਸੈਨਿਕਾਂ ਦੇ ਨਾਲ-ਨਾਲ ਆਮ ਨਾਗਰਿਕਾਂ ਦੀ ਭਲਾਈ ਲਈ ਵਚਨਬੱਧ ਹੈ।

ਇਸ ਮੌਕੇ ਬੋਲਦਿਆਂ ਰਾਜ ਦੇ ਰੱਖਿਆ ਸੇਵਾਵਾਂ ਮੰਤਰੀ ਨੇ ਕਿਹਾ ਕਿ ’ਆਪ’ ਸਰਕਾਰ ਨੇ ਦੇਸ਼ ਵਿੱਚ ਵੱਖ-ਵੱਖ ਫੌਜੀ ਅਪਰੇਸ਼ਨਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦ ਰੱਖਿਆ ਸੈਨਿਕਾਂ ਦੇ ਆਸ਼ਰਿਤਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਇਤਿਹਾਸਕ ਫੈਸਲਾ ਲਾਗੂ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤ ਪਰਿਵਾਰਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਵਿੱਤੀ ਸਹਾਇਤਾ ਵੀ ਉਪਲਬਧ ਕਰਵਾਈ ਗਈ ਹੈ। ਸਾਬਕਾ ਸੈਨਿਕਾਂ ਲਈ ਸ਼ੁਰੂ ਕੀਤੀਆਂ ਗਈਆਂ ਆਨਲਾਈਨ ਸੇਵਾਵਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਾਬਕਾ ਸੈਨਿਕਾਂ ਨੂੰ ਆਪਣੀ ਜ਼ਿੰਦਗੀ ਦੇ ਮੁਸ਼ਕਿਲ ਦੌਰ ਵਿੱਚ ਲਾਭਪਾਤਰੀ ਸੇਵਾਵਾਂ ਲੈਣ ਲਈ ਸਬੰਧਤ ਜ਼ਿਲ੍ਹਾ ਸੁਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵਿੱਚ ਜਾਣਾ ਪੈਂਦਾ ਸੀ ਪਰ ਹੁਣ ਉਹ ਆਪਣੇ ਘਰ ਬੈਠਿਆਂ ਜਾਂ ਵਿਦੇਸ਼ਾਂ ਤੋਂ ਵੀ ਲੋੜੀਂਦੇ ਦਸਤਾਵੇਜ਼ ਅਪਲੋਡ ਕਰਕੇ ਕੋਈ ਵੀ ਸੇਵਾ ਆਨਲਾਈਨ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਆਸ਼ਰਿਤ ਸੂਬਾ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਦੀਆਂ ਵੱਖ ਵੱਖ ਸ਼੍ਰੇਣੀਆਂ ਦੀਆਂ ਨੌਕਰੀਆਂ ਲਈ ਬਿਨੈ ਕਰ ਸਕਦੇ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਰੱਖਿਆ ਸੇਵਾਵਾਂ ਦੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟਾਂ, ਗੈਲੇਂਟਰੀ ਅਤੇ ਡਿਸਟਿੰਗੁਇਸ਼ਡ ਐਵਾਰਡ ਪ੍ਰਾਪਤ ਕਰਨ ਵਾਲਿਆਂ (ਸਿਵਲੀਅਨਾਂ) ਨੂੰ ਨਕਦ ਪੁਰਸਕਾਰਾਂ ਦੀ ਗ੍ਰਾਂਟ ਅਤੇ ਲੀਨਲ ਵੰਸ਼ਜ ਜਾਂ ਸਾਬਕਾ ਸੈਨਿਕਾਂ ਨੂੰ ਨੌਕਰੀ ਲਈ ਸਰਟੀਫੀਕੇਟ ਜਾਰੀ ਕਰਨ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੈੱਬ ਪੋਰਟਲwww.dsw.punjab.gov.in ’ਤੇ ਇਕ ਵਿਸ਼ੇਸ਼ ’ਈ-ਸੇਨਾਨੀ’ ਵਿੰਡੋ ਉਪਲਬਧ ਕਰਵਾਈ ਗਈ ਹੈ ਜਿੱਥੇ ਸਾਬਕਾ ਸੈਨਿਕ ਅਤੇ ਵਿਧਵਾਵਾਂ ਪਛਾਣ ਪੱਤਰ ਪ੍ਰਾਪਤ ਕਰਨ ਲਈ ਆਪਣੇ ਆਨਲਾਈਨ ਰਜਿਸਟਰ ਕਰ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...