ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਇਸ ਮੌਕੇ ਉਹ ਜੀਐਨਡੀਯੂ ਪੁੱਜੇ ਜਿੱਥੇ ਉਨ੍ਹਾਂ ਭਾਸ਼ਾ ਵਿਭਾਗ ਦੇ ‘ਪੰਜਾਬੀ ਮਾਹ’ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੀ ਉਨ੍ਹਾਂ ਨਾਲ ਮੌਜੂਦ ਸੀ। ਇਸ ਮੌਕੇ ਸੀ.ਐਮ ਮਾਨ ਨੇ ਕਿਹਾ ਕਿ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪੰਜਾਬੀ ਬੋਲਣ ਵਾਲੇ ਲੋਕ ਹਨ, ਸਾਡੀ ਧਰਤੀ ਨੂੰ ਗੁਰੂਆਂ ਦੀ ਬਖਸ਼ਿਸ਼ ਹੋਈ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਪੰਜਾਬੀ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖੇ ਜਾਣ। ਸਾਰੀਆਂ ਸੰਸਥਾਵਾਂ ਵੱਲੋਂ ਪੰਜਾਬੀ ਭਾਸ਼ਾ ਨੂੰ ਬਰਾਬਰ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ। 21 ਫਰਵਰੀ ਅੰਤਰਰਾਸ਼ਟਰੀ ਭਾਸ਼ਾ ਦਿਵਸ ਤੱਕ ਸਾਈਨ ਬੋਰਡਾਂ ‘ਤੇ ਪੰਜਾਬੀ ਲਿਖੀ ਜਾਵੇ, ਉਸ ਤੋਂ ਬਾਅਦ ਸਖਤ ਕਾਰਵਾਈ ਕੀਤੀ ਜਾਵੇਗੀ।
----------- Advertisement -----------
ਮੁੱਖ ਮੰਤਰੀ ਮਾਨ ਵੱਲੋਂ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਦੀ ਅਪੀਲ
Published on
----------- Advertisement -----------
----------- Advertisement -----------











