June 18, 2026, 11:19 am
----------- Advertisement -----------
HomeNewsHealthਵਾਲਾਂ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ ਭੋਜਨਾਂ ਨੂੰ ਕਰੋ ਆਪਣੀ ਡਾਈਟ ਵਿੱਚ...

ਵਾਲਾਂ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ ਭੋਜਨਾਂ ਨੂੰ ਕਰੋ ਆਪਣੀ ਡਾਈਟ ਵਿੱਚ ਸ਼ਾਮਿਲ

Published on

----------- Advertisement -----------
ਸਿਹਤਮੰਦ ਰਹਿਣ ਲਈ ਪੌਸ਼ਟਿਕ ਤੱਤਾਂ ਦੀ ਲੋੜ ਹੁੰਦੀ ਹੈ, ਉਸੇ ਤਰ੍ਹਾਂ ਸਿਹਤਮੰਦ ਵਾਲਾਂ ਨੂੰ ਵੀ ਪੋਸ਼ਣ ਦੀ ਲੋੜ ਹੁੰਦੀ ਹੈ। ਮਜ਼ਬੂਤ ​​ਵਾਲਾਂ ਲਈ ਪ੍ਰੋਟੀਨ, ਵਿਟਾਮਿਨ-ਈ, ਓਮੇਗਾ-3 ਫੈਟੀ ਐਸਿਡ, ਵਿਟਾਮਿਨ-ਬੀ ਨਾਲ ਭਰਪੂਰ ਭੋਜਨ ਦਾ ਸੇਵਨ ਕਰਨਾ ਚਾਹੀਦਾ ਹੈ। ਗਲਤ ਜੀਵਨਸ਼ੈਲੀ ਕਾਰਨ ਵਾਲਾਂ ਦਾ ਝੜਨਾ, ਡੈਂਡਰਫ ਵਰਗੀਆਂ ਸਮੱਸਿਆਵਾਂ ਆਮ ਹੋ ਗਈਆਂ ਹਨ। ਪਰ ਇਨ੍ਹਾਂ ਭੋਜਨਾਂ ਨੂੰ ਡਾਈਟ 'ਚ ਸ਼ਾਮਲ ਕਰਕੇ ਤੁਸੀਂ ਵਾਲਾਂ ਨੂੰ ਸਿਹਤਮੰਦ ਬਣਾ ਸਕਦੇ ਹੋ। ਆਓ ਜਾਣਦੇ ਹਾਂ ਮਜ਼ਬੂਤ ​​ਵਾਲਾਂ ਲਈ ਰੋਜ਼ਾਨਾ ਡਾਈਟ 'ਚ ਕਿਹੜੀਆਂ-ਕਿਹੜੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
ਮਜ਼ਬੂਤ ​​ਵਾਲਾਂ ਲਈ ਆਪਣੀ ਡਾਈਟ 'ਚ ਇਨ੍ਹਾਂ ਚੀਜ਼ਾਂ ਨੂੰ ਸ਼ਾਮਲ ਕਰੋ-
1.. ਪਾਲਕ ਵਿੱਚ ਆਇਰਨ, ਵਿਟਾਮਿਨ ਅਤੇ ਫੋਲੇਟ ਹੁੰਦੇ ਹਨ। ਇਹ ਵਾਲਾਂ ਨੂੰ ਡੂੰਘਾਈ ਨਾਲ ਪੋਸ਼ਣ ਦਿੰਦਾ ਹੈ। ਇਹ ਵਾਲਾਂ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਸਿਰ ਵਿਚ ਖੂਨ ਦਾ ਸੰਚਾਰ ਠੀਕ ਰਹਿੰਦਾ ਹੈ। ਇਹ ਵਾਲਾਂ ਨੂੰ ਲੰਬੇ ਅਤੇ ਸੰਘਣੇ ਬਣਾਉਣ ਵਿੱਚ ਮਦਦ ਕਰਦਾ ਹੈ।
2.. ਅੰਡੇ ਪ੍ਰੋਟੀਨ ਅਤੇ ਬਾਇਓਟਿਨ ਨਾਲ ਭਰਪੂਰ ਹੁੰਦੇ ਹਨ, ਜੋ ਮਜ਼ਬੂਤ ਵਾਲਾਂ ਲਈ ਜ਼ਰੂਰੀ ਹੈ। ਸਿਹਤਮੰਦ ਵਾਲਾਂ ਲਈ ਭੋਜਨ ’ਚ ਅੰਡੇ ਜ਼ਰੂਰ ਸ਼ਾਮਿਲ ਕਰੋ।  
3.. ਸੋਇਆਬੀਨ ਦਾ ਸੇਵਨ ਵਾਲਾਂ ਲਈ ਬਹੁਤ ਵਧੀਆ ਹੈ। ਇਸ ਦਾ ਨਿਯਮਿਤ ਸੇਵਨ ਵਾਲਾਂ ਨੂੰ ਮਜ਼ਬੂਤ ਅਤੇ ਸੰਘਣਾ ਬਣਾਉਣ ’ਚ ਮਦਦ ਕਰਦਾ ਹੈ। ਤੁਸੀਂ ਕਈ ਤਰੀਕਿਆਂ ਨਾਲ ਸੋਇਆਬੀਨ ਦਾ ਸੇਵਨ ਕਰ ਸਕਦੇ ਹੋ। ਤੁਸੀਂ ਇਸ ਨੂੰ ਫ੍ਰਾਈ ਕਰ ਸਕਦੇ ਹੋ। 
4.. ਸੁੱਕੇ ਮੇਵੇ ਬਹੁਤ ਹੀ ਸਿਹਤਮੰਦ ਹੁੰਦੇ ਹਨ। ਇਨਾਂ ਵਿੱਚ ਓਮੇਗਾ-3 ਹੁੰਦਾ ਹੈ। ਤੁਸੀਣ ਅਖਰੋਟ, ਬਦਾਮ, ਕੱਦੂ ਦੇ ਬੀਜ ਅਤੇ ਲੋਕੀ ਦੇ ਬੀਜ ਆਦਿ ਨੂੰ ਵੀ ਡਾਈਟ ਵਿੱਚ ਸ਼ਾਮਿਲ ਕਰ ਸਕਦੇ ਹੋ। ਇਹ ਵਾਲਾਂ ਨੂੰ ਲੰਬੇ ਅਤੇ ਸੰਘਣੇ ਬਣਾਉਣ ਵਿੱਚ ਮਦਦ ਕਰਦੇ ਹਨ। ਇਸ ਲਈ ਸਿਹਤਮੰਦ ਵਾਲਾਂ ਲਈ ਇਨਾਂ ਨੂੰ ਡਾਈਟ ਵਿੱਚ ਜ਼ਰੂਰ ਸ਼ਾਮਿਲ ਕਰੋ। 
5.. ਆਂਵਲੇ 'ਚ ਵਿਟਾਮਿਨ-ਈ ਪਾਇਆ ਜਾਂਦਾ ਹੈ, ਜੋ ਵਾਲਾਂ ਨੂੰ ਵਧਾਉਣ 'ਚ ਮਦਦਗਾਰ ਹੁੰਦਾ ਹੈ। ਆਂਵਲੇ ਦੇ ਜੂਸ ਦਾ ਸੇਵਨ ਭੋਜਨ ਵਿੱਚ ਕੀਤਾ ਜਾ ਸਕਦਾ ਹੈ। ਇਹ ਵਾਲਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰ ਸਕਦਾ ਹੈ।
6.. ਗਾਜਰ ਅੱਖਾਂ ਦੀ ਰੋਸ਼ਨੀ ਦੇ ਨਾਲ-ਨਾਲ ਵਾਲਾਂ ਲਈ ਵੀ ਫਾਇਦੇਮੰਦ ਹੈ। ਗਾਜਰ 'ਚ ਵਿਟਾਮਿਨ-ਏ, ਵਿਟਾਮਿਨ-ਬੀ, ਆਇਰਨ, ਜ਼ਿੰਕ ਅਤੇ ਹੋਰ ਕਈ ਤਰ੍ਹਾਂ ਦੇ ਵਿਟਾਮਿਨਸ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਜਿਸ ਨਾਲ ਵਾਲ ਝੜਨ ਤੋਂ ਬਚਿਆ ਜਾ ਸਕਦਾ ਹੈ। ਗਾਜਰ ਵਾਲਾਂ ਲਈ ਵਧੀਆ ਬੂਸਟਰ ਸਾਬਤ ਹੋ ਸਕਦੀ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...