September 22, 2026, 4:59 pm
----------- Advertisement -----------
HomeNewsLatest NewsIndia VS New Zealand T-20: ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ 192 ਦੌੜਾਂ...

India VS New Zealand T-20: ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ 192 ਦੌੜਾਂ ਦਾ ਦਿੱਤਾ ਟੀਚਾ

Published on

----------- Advertisement -----------

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਟੀ-20 ਮੈਚ ਨਿਊਜ਼ੀਲੈਂਡ ਦੇ ਮਾਊਂਟ ਮੌਂਗਾਨੁਈ ਦੇ ਬੇ ਓਵਲ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 6 ਵਿਕਟਾਂ ਗੁਆ ਕੇ 191 ਦੌੜਾਂ ਬਣਾਈਆਂ। ਸੂਰਿਆਕੁਮਾਰ ਯਾਦਵ ਨੇ ਆਪਣੇ ਟੀ-20 ਅੰਤਰਰਾਸ਼ਟਰੀ ਕਰੀਅਰ ਦਾ ਦੂਜਾ ਸੈਂਕੜਾ ਲਗਾਇਆ। ਉਸ ਨੇ 51 ਗੇਂਦਾਂ ‘ਤੇ 111 ਦੌੜਾਂ ਦੀ ਅਜੇਤੂ ਪਾਰੀ ਖੇਡੀ। ਸੂਰਿਆ ਨੇ ਇਸ ਸਾਲ ਦੀ ਸ਼ੁਰੂਆਤ ‘ਚ ਇੰਗਲੈਂਡ ਖਿਲਾਫ ਸੈਂਕੜਾ ਲਗਾਇਆ ਸੀ। ਉਸ ਤੋਂ ਇਲਾਵਾ ਈਸ਼ਾਨ ਕਿਸ਼ਨ ਨੇ ਸਭ ਤੋਂ ਵੱਧ 36 ਦੌੜਾਂ ਬਣਾਈਆਂ।
ਆਖਰੀ ਓਵਰ ਵਿੱਚ ਟਿਮ ਸਾਊਦੀ ਨੇ ਹਾਰਦਿਕ ਪੰਡਯਾ, ਦੀਪਕ ਹੁੱਡਾ ਅਤੇ ਵਾਸ਼ਿੰਗਟਨ ਸੁੰਦਰ ਨੂੰ ਆਊਟ ਕਰਕੇ ਹੈਟ੍ਰਿਕ ਪੂਰੀ ਕੀਤੀ। ਇਹ ਉਸ ਦੇ ਟੀ-20 ਕਰੀਅਰ ਦੀ ਦੂਜੀ ਹੈਟ੍ਰਿਕ ਹੈ। ਇਸ ਤੋਂ ਪਹਿਲਾਂ ਉਸ ਨੇ ਪਾਕਿਸਤਾਨ ਖਿਲਾਫ ਇਹ ਕਾਰਨਾਮਾ ਕੀਤਾ ਸੀ।
ਵਿਸ਼ਵ ਕੱਪ ‘ਚ ਖਰਾਬ ਓਪਨਿੰਗ ਬੱਲੇਬਾਜ਼ੀ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੀ ਭਾਰਤੀ ਟੀਮ ਨੂੰ ਦੂਜੇ ਮੈਚ ‘ਚ ਫਿਰ ਨਿਰਾਸ਼ਾ ਹੱਥ ਲੱਗੀ। ਟੀਮ ਇੰਡੀਆ ਨੇ ਇਸ ਮੈਚ ‘ਚ ਰਿਸ਼ਭ ਪੰਤ ਅਤੇ ਈਸ਼ਾਨ ਕਿਸ਼ਨ ਨੂੰ ਓਪਨਿੰਗ ਕਰਨ ਲਈ ਭੇਜਿਆ, ਪਰ ਦੋਵੇਂ ਕੁਝ ਖਾਸ ਨਹੀਂ ਕਰ ਸਕੇ।

ਪੰਤ 13 ਗੇਂਦਾਂ ‘ਤੇ 6 ਦੌੜਾਂ ਬਣਾ ਕੇ ਲਾਕੀ ਫਰਗੂਸਨ ਕੋਲੋਂ ਆਊਟ ਹੋ ਗਏ। ਇਸ ਦੇ ਨਾਲ ਹੀ ਈਸ਼ਾਨ ਨੇ 31 ਗੇਂਦਾਂ ਖੇਡੀਆਂ ਪਰ ਉਸ ਦੇ ਬੱਲੇ ਤੋਂ ਸਿਰਫ਼ 36 ਦੌੜਾਂ ਹੀ ਨਿਕਲੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...