June 18, 2026, 10:02 am
----------- Advertisement -----------
HomeNewsHealthਬੱਚਿਆਂ ਦੀ ਤੇਜ਼ ਨਜ਼ਰ ਲਈ ਉਨ੍ਹਾਂ ਦੀ ਖੁਰਾਕ ’ਚ ਸ਼ਾਮਿਲ ਕਰੋ ਇਹ...

ਬੱਚਿਆਂ ਦੀ ਤੇਜ਼ ਨਜ਼ਰ ਲਈ ਉਨ੍ਹਾਂ ਦੀ ਖੁਰਾਕ ’ਚ ਸ਼ਾਮਿਲ ਕਰੋ ਇਹ 5 ਚੀਜ਼ਾਂ

Published on

----------- Advertisement -----------
ਬੱਚਿਆਂ ਨੂੰ ਫਿੱਟ ਅਤੇ ਸਿਹਤਮੰਦ ਰੱਖਣ ਲਈ ਅਸੀਂ ਡਾਈਟ 'ਚ ਕਈ ਚੀਜ਼ਾਂ ਸ਼ਾਮਲ ਕਰਦੇ ਹਾਂ। ਸਿਹਤਮੰਦ ਭੋਜਨ ਖਾਣ ਨਾਲ ਬੱਚਿਆਂ ਦਾ ਸਰੀਰ ਮਜ਼ਬੂਤ ​​ਹੁੰਦਾ ਹੈ ਅਤੇ ਉਨ੍ਹਾਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਮਜ਼ਬੂਤ ​​ਹੁੰਦੀ ਹੈ। ਅੱਜ ਦੇ ਬੱਚੇ ਟੀਵੀ, ਮੋਬਾਈਲ ਜ਼ਿਆਦਾ ਦੇਰ ਤੱਕ ਦੇਖਦੇ ਹਨ ਅਤੇ ਪੋਸ਼ਣ ਦੀ ਕਮੀ ਕਾਰਨ ਉਨ੍ਹਾਂ ਦੀਆਂ ਅੱਖਾਂ ਛੋਟੀ ਉਮਰ ਵਿੱਚ ਹੀ ਕਮਜ਼ੋਰ ਹੋਣ ਲੱਗਦੀਆਂ ਹਨ। ਇਸ ਗੱਲ ਨੂੰ ਲੈ ਕੇ ਮਾਪੇ ਚਿੰਤਾ ਕਰਨ ਲੱਗ ਜਾਂਦੇ ਹਨ। ਬੱਚਿਆਂ ਦੀ ਖੁਰਾਕ 'ਚ ਕੁਝ ਚੀਜ਼ਾਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਅੱਖਾਂ ਨੂੰ ਕਮਜ਼ੋਰ ਹੋਣ ਤੋਂ ਬਚਾਇਆ ਜਾ ਸਕਦਾ ਹੈ।
1.. ਆਂਵਲਾ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਆਂਵਲੇ ਵਿੱਚ ਮੌਜੂਦ ਵਿਟਾਮਿਨ-ਸੀ ਅੱਖਾਂ ਦੀ ਰੋਸ਼ਨੀ ਲਈ ਬਹੁਤ ਵਧੀਆ ਹੈ। ਰੋਜ਼ਾਨਾ ਬੱਚਿਆਂ ਨੂੰ ਆਂਵਲਾ ਖਾਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਬੱਚਿਆਂ ਨੂੰ ਆਂਵਲਾ ਦੇਣ ਲਈ ਤੁਸੀਂ ਉਨ੍ਹਾਂ ਨੂੰ ਮਿੱਠਾ ਮੁਰੱਬਾ, ਆਂਵਲਾ ਕੈਂਡੀ ਖੁਆ ਸਕਦੇ ਹੋ ਜਾਂ ਬੱਚਿਆਂ ਨੂੰ ਆਂਵਲਾ ਜੂਸ ਪੀਣ ਲਈ ਦੇ ਸਕਦੇ ਹੋ। 
2.. ਗਾਜਰ ਜ਼ਿਆਦਾਤਰ ਬੱਚਿਆਂ ਨੂੰ ਪਸੰਦ ਹੁੰਦੀ ਹੈ। ਗਾਜਰ ਵਿੱਚ ਕਾਰਬੋਹਾਈਡਰੇਟ, ਫਾਈਬਰ, ਪ੍ਰੋਟੀਨ, ਵਿਟਾਮਿਨ ਏ ਅਤੇ ਵਿਟਾਮਿਨ ਕੇ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਗਾਜਰ ਵਿੱਚ ਮੌਜੂਦ ਬੀਟਾ ਕੈਰੋਟੀਨ ਅਤੇ ਵਿਟਾਮਿਨ ਏ ਅੱਖਾਂ ਦੀ ਰੋਸ਼ਨੀ ਵਧਾਉਂਦਾ ਹੈ। ਬੱਚਿਆਂ ਨੂੰ ਗਾਜਰ ਖੁਆਉਣ ਲਈ, ਉਨ੍ਹਾਂ ਨੂੰ ਸਲਾਦ ਵਾਂਗ ਖੁਆਇਆ ਜਾ ਸਕਦਾ ਹੈ, ਸੂਪ ਅਤੇ ਸਬਜ਼ੀਆਂ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
3.. ਜ਼ਿਆਦਾਤਰ ਬੱਚੇ ਟਮਾਟਰ ਖਾਣਾ ਪਸੰਦ ਕਰਦੇ ਹਨ। ਟਮਾਟਰ ’ਚ ਮੌਜੂਦ ਵਿਟਾਮਿਨ-ਏ ਅਤੇ ਵਿਟਾਮਿਨ-ਸੀ ਬੱਚਿਆਂ ਦੀਆਂ ਅੱਖਾਂ ਨੂੰ ਸਿਹਤਮੰਦ ਰੱਖਣ ’ਚ ਮਦਦ ਕਰਦਾ ਹੈ। ਬੱਚਿਆਂ ਨੂੰ ਖੁਆਉਣ ਲਈ ਟਮਾਟਰ ਸਲਾਦ ਦੇ ਰੂਪ ਵਿੱਚ ਜਾਂ ਸੂਪ ਬਣਾ ਕੇ ਦਿੱਤੇ ਜਾ ਸਕਦੇ ਹਨ। ਟਮਾਟਰ ਖਾਣ ਨਾਲ ਬੱਚੇ ਦੀ ਪਾਚਨ ਸ਼ਕਤੀ ਵੀ ਮਜ਼ਬੂਤ ਹੁੰਦੀ ਹੈ।  
4.. ਸੰਤਰਾ ਖੱਟੇ ਫਲਾਂ ਵਿੱਚ ਆਉਂਦਾ ਹੈ। ਇਹ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ, ਜੋ ਮੋਤੀਆਬਿੰਦ ਨਾਲ ਲੜਨ ਅਤੇ ਅੱਖਾਂ ਨੂੰ ਹਾਈਡਰੇਟ ਕਰਨ ਵਿੱਚ ਮਦਦ ਕਰਦਾ ਹੈ। ਸੰਤਰੇ ’ਚ ਕਾਫ਼ੀ ਮਾਤਰਾ ’ਚ ਪਾਣੀ ਹੁੰਦਾ ਹੈ। ਇਸ ਲਈ ਇਹ ਅੱਖਾਂ ਦੀ ਰੋਸ਼ਨੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ। 
5.. ਕੈਰੋਟੀਨੋਇਡਜ਼ ਦੇ ਐਂਟੀ-ਆਕਸੀਡੇਟਿਵ ਗੁਣ ਅੱਖਾਂ ਨੂੰ ਫ੍ਰੀ ਰੈਡੀਕਲਸ ਤੋਂ ਦੂਰ ਰੱਖ ਸਕਦੇ ਹਨ। ਕੈਰੋਟੀਨੋਇਡਸ ਆਮ ਤੌਰ 'ਤੇ ਵਿਟਾਮਿਨ ਏ ਨਾਲ ਭਰਪੂਰ ਹਰੀਆਂ ਪੱਤੇਦਾਰ ਸਬਜ਼ੀਆਂ ਵਿੱਚ ਪਾਏ ਜਾਂਦੇ ਹਨ। ਉਹਨਾਂ ਵਿੱਚ ਹੋਰ ਵਿਟਾਮਿਨ ਅਤੇ ਖਣਿਜ ਵੀ ਹੁੰਦੇ ਹਨ ਜਿਵੇਂ ਕਿ ਕੈਲਸ਼ੀਅਮ, ਵਿਟਾਮਿਨ ਸੀ ਅਤੇ ਵਿਟਾਮਿਨ ਬੀ12 ਹੁੰਦੇ ਹਨ। ਬੱਚੇ ਦੀ ਖੁਰਾਕ ਵਿੱਚ ਬਰੋਕਲੀ ਅਤੇ ਪਾਲਕ ਨੂੰ ਸ਼ਾਮਲ ਕਰੋ। ਪਾਲਕ 'ਚ ਲੂਟੀਨ ਅਤੇ ਗੀਐਕਸੈਂਥਿਨ ਹੁੰਦੇ ਹਨ ਜੋ ਅੱਖਾਂ ਦੀ ਰੋਸ਼ਨੀ ਨੂੰ ਵਧਾਉਂਦੇ ਹਨ।
----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...