June 13, 2026, 3:33 am
----------- Advertisement -----------
HomeNewsBreaking Newsਸਰਕਾਰੀ ਦਫ਼ਤਰਾਂ ਦੀ ਥਾਂ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦੇ ਘਰਾਂ ’ਚੋਂ ਕਿਉਂ...

ਸਰਕਾਰੀ ਦਫ਼ਤਰਾਂ ਦੀ ਥਾਂ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦੇ ਘਰਾਂ ’ਚੋਂ ਕਿਉਂ ਮਿਲ ਰਹੇ ਹਨ ਬੀਪੀਐਲ ਬਾਰਕੋਡ ਸਟਿੱਕਰ: ਮੀਤ ਹੇਅਰ

Published on

----------- Advertisement -----------
  • ਕਿਹਾ, ਵੋਟਾਂ ਲਈ ਗਰੀਬਾਂ ਦੀ ਗਰੀਬੀ ਦਾ ਲਾਹਾ ਲੈਣਾ ਗਲਤ
  • ਕਾਂਗਰਸ ਦੀਆਂ ਹੋਛੀਆਂ ਹਰਕਤਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ: ‘ਆਪ’

ਚੰਡੀਗੜ੍ਹ, 26 ਦਸੰਬਰ 2021 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ਸਰਕਾਰ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਜੀਵਨ ਬਸਰ ਕਰ ਰਹੇ ਲੋਕਾਂ ਨੂੰ ਬੀ.ਪੀ.ਐਲ. ਕਾਰਡਾਂ ’ਤੇ ਬਾਰਕੋਡ ਦਾ ਸਟਿੱਕਰ ਲਗਵਾਉਣ ਲਈ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦੇ ਦਰਾਂ ’ਤੇ ਜਾ ਕੇ ਤਰਲੇ ਮਿੰਨਤਾਂ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਕਿਉਂਕਿ ਬੀ.ਪੀ.ਐਲ ਕਾਰਡਾਂ ’ਤੇ ਬਾਰਕੋਡ ਨਾ ਹੋਣ ਦਾ ਹਵਾਲਾ ਦੇ ਕੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਨਹੀਂ ਦਿੱਤਾ ਜਾ ਰਿਹਾ। ਇਸੇ ਆੜ ’ਚ ਗਰੀਬਾਂ ਨੂੰ ਬਾਰਕੋਡ ਲਈ ਸੱਤਾਧਾਰੀ ਕਾਂਗਰਸੀਆਂ ਦੇ ਘਰਾਂ ’ਚ ਜਾ ਕੇ ਬਾਰਕੋਡ ਸਟਿੱਕਰ ਲੈਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਮੀਤ ਹੇਅਰ ਨੇ ਇਸ ਦੀ ਨਿਖ਼ੇਧੀ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਗਰੀਬਾਂ ਨੂੰ ਸਹੂਲਤਾਂ ਦੇਣ ਦੀ ਥਾਂ ਸਰਕਾਰੀ ਪ੍ਰਕਿਰਿਆਂ ਨੂੰ ਗੁੰਝਲਦਾਰ ਬਣਾ ਰਹੀ ਹੈ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ਸਰਕਾਰ ਵੱਲੋਂ ਬੀ.ਪੀ.ਐਲ. ਕਾਰਡਾਂ ’ਤੇ ਬਾਰਕੋਡ ਲਾਉਣ ਦੇ ਹੁਕਮਾਂ ਨੂੰ ਤੁਗ਼ਲਕੀ ਫੁਰਮਾਨ ਕਰਾਰ ਦਿੱਤਾ ਹੈ, ਜਿਸ ਨਾਲ ਸੂਬੇ ਦੇ ਗਰੀਬ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇਣ ਦੇ ਨਾਂ ’ਤੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਦੀ ਚੌਖਟ ’ਤੇ ਚੌਕੀ ਭਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਉਨ੍ਹਾਂ ਗਰੀਬ ਲੋਕਾਂ ਵਿਰੁੱਧ ਸੱਤਾ ਦੀ ਵਰਤੋਂ ਕਰ ਰਹੀ ਹੈ, ਜਿਨ੍ਹਾਂ ਨੇ ਵੋਟਾਂ ਪਾ ਕੇ ਕਾਂਗਰਸ ਪਾਰਟੀ ਨੂੰ ਪੰਜਾਬ ਦੀ ਸੱਤਾ ਸੌਪੀ ਹੈ।

ਮੀਤ ਹੇਅਰ ਨੇ ਕਿਹਾ, ‘‘2017 ਵਿੱਚ ਸੱਤਾ ’ਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਆਪਣੇ ਸਾਰੇ ਵਾਅਦੇ ਭੁਲਾ ਦਿੱਤੇ। ਘਰ- ਘਰ ਰੁਜ਼ਗਾਰ, ਬੇਰੁਜ਼ਗਾਰੀ ਭੱਤਾ, 2500 ਰੁਪਏ ਬੁਢਾਪਾ ਪੈਨਸ਼ਨ ਅਤੇ ਮੁਫ਼ਤ ਪਲਾਟ ਦੇਣ ਦੀ ਥਾਂ ਕਾਂਗਰਸ ਨੇ ਗਰੀਬ ਪਰਿਵਾਰਾਂ ਦੇ ਲੱਖਾਂ ਬੀ.ਪੀ.ਐਲ. ਕਾਰਡ ਰੱਦ ਕਰ ਦਿਤੇ।’’

ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਗਰੀਬ ਲੋਕਾਂ ਨੂੰ ਬਾਰਕੋਡ ਸਟਿੱਕਰ ਲਗਵਾਉਣ ਲਈ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦੇ ਘਰ ਜਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਅਤੇ ਅਜਿਹਾ ਕਰਕੇ ਕਾਂਗਰਸ ਸਰਕਾਰ ਗਰੀਬਾਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਰਾਜਸੀ ਕਰਨ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ, ‘‘ਜੇ ਕੋਈ ਵਿਅਕਤੀ ਕਾਂਗਰਸ ਪਾਰਟੀ ਦਾ ਸਮਰਥਨ ਨਹੀਂ ਕਰਦਾ ਤਾਂ ਕੀ ਉਸ ਨੂੰ ਰਾਸ਼ਨ ਮਿਲਣ ਦੇ ਅਧਿਕਾਰਾਂ ਤੋਂ ਵਾਂਝਾ ਕਰ ਦਿੱਤਾ ਜਾਵੇਗਾ? ਕੀ ਸਰਕਾਰੀ ਸਹੂਲਤਾਂ ਕਾਂਗਰਸੀਆਂ ਦੀ ਚੌਖਟ ’ਤੇ ਜਾਣ ਕਾਰਨ ਹੀ ਮਿਲਣਗੀਆਂ?

ਵਿਧਾਇਕ ਮੀਤ ਹੇਅਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਟਿੱਪਣੀ ਕਰਦਿਆਂ ਕਿਹਾ, ‘‘ਮੁੱਖ ਮੰਤਰੀ ਚੰਨੀ ਗਰੀਬ ਅਤੇ ਆਮ ਆਦਮੀ ਹੋਣ ਦੀ ਗੱਲ ਕਰਦੇ ਹਨ, ਤਾਂ ਫਿਰ ਸੂਬੇ ਦੇ ਗਰੀਬ ਲੋਕਾਂ ਨਾਲ ਰਾਸ਼ਨ ਕਾਰਡ ’ਤੇ ਬਾਰਕੋਡ ਲਵਾਉਣ ਲਈ ਕਾਂਗਰਸੀਆਂ ਦੇ ਚੌਖ਼ਟ ’ਤੇ ਜਾਣ ਜਿਹਾ ਤੁਗਲਕੀ ਫੁਰਮਾਨ ਕਿਉਂ ਜਾਰੀ ਕਰ ਰਹੇ ਹਨ?’’ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਅਤੇ ਗਰੀਬ ਪਰਿਵਾਰਾਂ ਨੂੰ ਬਿਨ੍ਹਾਂ ਕਿਸੇ ਗ਼ੈਰ ਕਾਨੂੰਨੀ ਪ੍ਰਕਿਰਿਆ ਅਤੇ ਭੇਦਭਾਵ ਤੋਂ ਸਾਰੀਆਂ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਗਰੀਬ ਪਰਿਵਾਰਾਂ ਨੂੰ ਬੀ.ਪੀ.ਐਲ. ਕਾਰਡਾਂ ’ਤੇ ਬਾਰਕੋਡ ਲਗਵਾਉਣ ਲਈ ਕਾਂਗਰਸੀਆਂ ਦੀ ਚੌਖਟ ’ਤੇ ਚੌਕੀ ਕਰਨ ਜਿਹੇ ਫੁਰਮਾਨ ਰੱਦ ਕਰਨੇ ਚਾਹੀਦੇ ਹਨ।

ਮੀਤ ਹੇਅਰ ਨੇ ਕਾਂਗਰਸ ਪਾਰਟੀ ਨੂੰ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਅਜਿਹੀਆਂ ਹੋਛੀਆਂ ਹਰਕਤਾਂ ਨੂੰ ਮੁਆਫ਼ ਨਹੀਂ ਕਰਨਗੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਮੂੰਹ ਤੋੜ ਜਵਾਬ ਦੇਣਗੇ।

ਮੀਤ ਹੇਅਰ ਨੇ ਚੰਨੀ ਸਰਕਾਰ ਦੀ ਕੇਜਰੀਵਾਲ ਸਰਕਾਰ ਨਾਲ ਤੁਲਨਾ ਕਰਦਿਆਂ ਕਿਹਾ ਕਿ ਇੱਕ ਪਾਸੇ ਕਾਂਗਰਸ ਸਰਕਾਰ ਗਰੀਬਾਂ ਨੂੰ ਰਾਸ਼ਨ ਲਈ ਆਪਣੇ ਆਗੂਆਂ ਦੀ ਚੌਖਟ ’ਤੇ ਨੱਕ ਰਗੜਨ ਲਈ ਮਜ਼ਬੂਰ ਕਰ ਰਹੀ ਹੈ, ਦੂਜੇ ਪਾਸੇ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਸਰਕਾਰ ‘ਡੋਰ ਸਟੈਪ ਡਿਲੀਵਰੀ’ ਪ੍ਰੋਗਰਾਮ ਤਹਿਤ ਲੋੜਵੰਦਾਂ ਅਤੇ ਅਰਜੀਧਾਰਕਾਂ ਲੋਕਾਂ ਨੂੰ ਸੇਵਾਵਾਂ ਦੇਣ ਲਈ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ (ਲੋਕਾਂ) ਦੇ ਘਰਾਂ ਵਿੱਚ ਭੇਜ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...