June 18, 2026, 10:06 am
----------- Advertisement -----------
HomeNewsHealthਜੇਕਰ ਤੁਸੀਂ ਨਹੀਂ ਹੋਣਾ ਚਾਹੁੰਦੇ Seasonal Flu ਦਾ ਸ਼ਿਕਾਰ, ਤਾਂ ਇਨ੍ਹਾਂ ਚੀਜ਼ਾਂ...

ਜੇਕਰ ਤੁਸੀਂ ਨਹੀਂ ਹੋਣਾ ਚਾਹੁੰਦੇ Seasonal Flu ਦਾ ਸ਼ਿਕਾਰ, ਤਾਂ ਇਨ੍ਹਾਂ ਚੀਜ਼ਾਂ ਨੂੰ ਕਰੋ ਆਪਣੀ ਡਾਈਟ ’ਚ ਸ਼ਾਮਿਲ

Published on

----------- Advertisement -----------
ਸਰਦੀਆਂ ਨੇ ਦਸਤਕ ਦੇ ਦਿੱਤੀ ਹੈ। ਇਸ ਮੌਸਮ 'ਚ ਇਮਿਊਨਿਟੀ ਸਿਸਟਮ ਵੀ ਕਮਜ਼ੋਰ ਹੋ ਜਾਂਦਾ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣੀ ਜੀਵਨ ਸ਼ੈਲੀ ਅਤੇ ਖੁਰਾਕ 'ਤੇ ਖਾਸ ਧਿਆਨ ਦੇਣਾ ਚਾਹੀਦਾ ਹੈ। ਥੋੜ੍ਹੀ ਜਿਹੀ ਲਾਪਰਵਾਹੀ ਬਿਮਾਰੀਆਂ ਨੂੰ ਸੱਦਾ ਦੇ ਸਕਦੀ ਹੈ। ਤੁਸੀਂ ਮੌਸਮੀ ਫਲੂ ਦੀ ਲਪੇਟ ਵਿੱਚ ਆ ਸਕਦੇ ਹੋ। ਸਰਦੀਆਂ ਦੇ ਮੌਸਮ ਵਿਚ ਇਸ ਲਈ ਵਿਸ਼ੇਸ਼ ਤਿਆਰੀਆਂ ਕਰਨ ਦੀ ਜ਼ਰੂਰਤ ਹੁੰਦੀ ਹੈ ਤਾਂ ਜੋ ਸਰੀਰ ਅੰਦਰੋਂ ਮਜ਼ਬੂਤ ​​​​ਹੋਵੇ ਅਤੇ ਕਿਸੇ ਵੀ ਤਰ੍ਹਾਂ ਦੇ ਵਾਇਰਲ ਇਨਫੈਕਸ਼ਨ ਨਾਲ ਲੜ ਸਕੇ। ਆਓ ਜਾਣਦੇ ਹਾਂ ਇਸ ਮੌਸਮ ਵਿੱਚ ਤੁਹਾਨੂੰ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
1.. ਸੂਪ ਦਾ ਕਰੋ ਸੇਵਨ-
ਸਰਦੀਆਂ ਦੇ ਮੌਸਮ ਵਿੱਚ ਸੂਪ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਸੂਪ ਨਾ ਸਿਰਫ ਤੁਹਾਨੂੰ ਠੰਡ ਤੋਂ ਬਚਾਉਂਦਾ ਹੈ, ਸਗੋਂ ਇਹ ਤੁਹਾਡੇ ਭਾਰ ਨੂੰ ਕੰਟਰੋਲ ਕਰਨ ਵਿਚ ਵੀ ਮਦਦ ਕਰਦਾ ਹੈ। ਤੁਸੀਂ ਗਾਜਰ, ਪਾਲਕ, ਮਸ਼ਰੂਮ, ਚਿਕਨ ਅਤੇ ਹੋਰ ਸਬਜ਼ੀਆਂ ਦਾ ਸੂਪ ਬਣਾ ਕੇ ਇਸ ਦਾ ਸੇਵਨ ਕਰ ਸਕਦੇ ਹੋ। ਸੂਪ ਨੂੰ ਬਾਜ਼ਾਰ ਤੋਂ ਖਰੀਦਣ ਦੀ ਬਜਾਏ ਘਰ 'ਤੇ ਬਣਾਉਣਾ ਸਿਹਤਮੰਦ ਵਿਕਲਪ ਹੈ।
2.. ਹਲਦੀ ਦਾ ਕਰੋ ਸੇਵਨ-
ਹਲਦੀ ਦੀ ਵਰਤੋਂ ਆਮ ਤੌਰ 'ਤੇ ਭੋਜਨ ਦੇ ਸੁਆਦ ਅਤੇ ਰੰਗ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ। ਹਲਦੀ ਐਂਟੀਸੈਪਟਿਕ ਗੁਣਾਂ ਨਾਲ ਭਰਪੂਰ ਹੁੰਦੀ ਹੈ, ਜੋ ਸਾਡੇ ਸਰੀਰ ਨੂੰ ਇਨਫੈਕਸ਼ਨ ਨਾਲ ਲੜਨ ਦੀ ਤਾਕਤ ਦਿੰਦੀ ਹੈ। ਸਰਦੀਆਂ ਵਿੱਚ ਇਸ ਦਾ ਸੇਵਨ ਤੁਹਾਨੂੰ ਖਾਂਸੀ ਅਤੇ ਜ਼ੁਕਾਮ ਵਰਗੀਆਂ ਸਮੱਸਿਆਵਾਂ ਤੋਂ ਦੂਰ ਰੱਖਦਾ ਹੈ। ਤੁਸੀਂ ਹਲਦੀ ਨੂੰ ਦੁੱਧ 'ਚ ਮਿਲਾ ਕੇ ਪੀ ਸਕਦੇ ਹੋ।
3.. ਰੋਜ਼ ਕਰੋ ਕਸਰਤ-
ਸਰਦੀਆਂ ਵਿੱਚ ਸਰੀਰ ਨੂੰ ਫਿੱਟ ਰੱਖਣ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ। ਤੁਸੀਂ ਉਮਰ ਦੇ ਹਿਸਾਬ ਨਾਲ ਵੱਖ-ਵੱਖ ਕਸਰਤਾਂ ਕਰ ਸਕਦੇ ਹੋ। ਕਸਰਤ ਕਰਨ ਨਾਲ ਸਰਾਰ ਦੇ ਸਾਰੇ ਹਿੱਸਿਆਂ ਵਿੱਚ ਖੂਨ ਸੰਚਾਰ ਵਿੱਚ ਸੁਧਾਰ ਹੁੰਦਾ ਹੈ ਅਤੇ ਸਰੀਰ ਵਿੱਚ ਗਰਮੀ ਬਣੀ ਰਹਿੰਦੀ ਹੈ। 
4.. ਖਜੂਰ ਦਾ ਕਰੋ ਸੇਵਨ-
ਖਜੂਰ ਗਰਮ ਹੁੰਦੀ ਹੈ, ਇਸ ਲਈ ਸਰਦੀਆਂ ਵਿੱਚ ਇਸ ਦਾ ਸੇਵਨ ਕੀਤਾ ਜਾਂਦਾ ਹੈ। ਇਹ ਸਰੀਰ ਨੂੰ ਗਰਮ ਰੱਖਣ ਅਤੇ ਇਨਫੈਕਸ਼ਨ ਮੁਕਤ ਰੱਖਣ ਵਿੱਚ ਮਦਦ ਕਰਦਾ ਹੈ। ਖਜੂਰ ਵਿੱਚ ਆਇਰਨ, ਪੋਟਾਸ਼ੀਅਮ, ਵਿਟਾਮਿਨ-ਏ, ਵਿਟਾਮਿਨ-ਸੀ, ਕਾਪਰ ਅਤੇ ਮੈਗਨੀਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਸਾਰੇ ਪੋਸ਼ਕ ਤੱਤ ਸਰਦੀਆਂ ਵਿੱਚ ਸਰੀਰ ਨੂੰ ਸਿਹਤਮੰਦ ਰੱਖਣ ਲਈ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ ਵਿੱਚ ਫਾਇਬਰ ਵੀ ਪਾਇਆ ਜਾਂਦਾ ਹੈ, ਜੋ ਪਾਚਨ ਕਿਰਿਆ ਲਈ ਚੰਗਾ ਹੈ।    
----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...