August 8, 2026, 3:09 am
----------- Advertisement -----------
HomeNewsHealthਰੋਜ਼ਾਨਾ ਕੀਵੀ ਖਾਣ ਨਾਲ ਹੁੰਦੇ ਹਨ ਬਹੁਤ ਸਾਰੇ ਫਾਇਦੇ, ਇਨ੍ਹਾਂ ਬਿਮਾਰੀਆਂ ਨੂੰ...

ਰੋਜ਼ਾਨਾ ਕੀਵੀ ਖਾਣ ਨਾਲ ਹੁੰਦੇ ਹਨ ਬਹੁਤ ਸਾਰੇ ਫਾਇਦੇ, ਇਨ੍ਹਾਂ ਬਿਮਾਰੀਆਂ ਨੂੰ ਕੰਟਰੋਲ ਕਰਨ ’ਚ ਕਰਦਾ ਹੈ ਮਦਦ

Published on

----------- Advertisement -----------
ਫਲ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਕੁੱਝ ਫਲ ਅਜਿਹੇ ਹੁੰਦੇ ਹਨ, ਜੋ ਬਹੁਤ ਜ਼ਿਆਦਾ ਪੌਸ਼ਟਿਕ ਹੁੰਦੇ ਹਨ ਅਤੇ ਖਾਣ ਨਾਲ ਕਈ ਲਾਇਲਾਜ ਬਿਮਾਰੀਆਂ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ। ਕੀਵੀ ਇੱਕ ਅਜਿਹਾ ਫਲ ਹੈ, ਖੱਟਾ-ਮਿੱਠਾ ਕੀਵੀ ਕਈ ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਇਹ ਫਲ ਸ਼ੂਗਰ ਵਰਗੀਆਂ ਬਿਮਾਰੀਆਂ ਨੂੰ ਕੰਟਰੋਲ ਕਰਨ ’ਚ ਬਹੁਤ ਮਮਦਦਗਾਰ ਹੈ। ਇਸ ਤੋਂ ਇਲਾਵਾ ਇਹ ਅਸਥਮਾ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਕੀਵੀ ਦੇ ਫਾਇਦਾਂ ਬਾਰੇ... 
ਕੀਵੀ ’ਚ ਮੌਜੂਦ ਪੋਸ਼ਣ-
1.. ਕੈਲੋਰੀ
2. ਫਾਈਬਰ
3. ਪ੍ਰੋਟੀਨ
4. ਵਿਟਾਮਿਨ-ਸੀ
5. ਵਿਟਾਮਿਨ-ਕੇ
6. ਫੋਲੇਟ
7. ਪੋਟਾਸ਼ੀਅਮ
8. ਮੈਗਨੀਸ਼ੀਅਮ
ਕੀਵੀ ਖਾਣ ਦੇ ਫਾਇਦੇ-
1.. ਅਨੀਮੀਆ ਦਾ ਇਲਾਜ-
ਕੀਵੀ ਵਿੱਚ ਵਿਟਾਮਿਨ-ਸੀ ਅਤੇ ਫਾਈਟੋਕੈਮੀਕਲਸ ਦੀ ਮੌਜੂਦਗੀ ਗੈਸਟਰਇੰਟੇਸਟਾਈਨਲ ਟ੍ਰੈਕਟ ਵਿੱਚ ਭੋਜਨ ਤੋਂ ਆਇਰਨ ਨੂੰ ਬਿਹਤਰ ਤਰੀਕੇ ਨਾਲ ਸੋਖਣ ਵਿੱਚ ਮਦਦ ਕਰ ਸਕਦੀ ਹੈ, ਜੋ ਹੀਮੋਗਲੋਬਿਨ ਦੇ ਪੱਦਰ ਨੂੰ ਵਧਾਉਣ ਤੇ ਅਨੀਮੀਆ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। 
2.. ਅੱਖਾਂ ’ਚ ਮਦਦਗਾਰ-
ਅੱਖਾਂ ਨੂੰ ਸਿਹਤਮੰਦ ਰੱਖਣ ਲਈ ਵਿਟਾਮਿਨ ਬਹੁਤ ਵਧੀਆ ਮੰਨਿਆ ਜਾਂਦਾ ਹੈ। ਕੀਵੀ ਵਿੱਚ ਵਿਟਾਮਿਨ, ਫੋਲੇਟ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਅੱਖਾਂ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰ ਸਕਦੇ ਹਨ।
3.. ਕੋਲੈਸਟ੍ਰੋਲ ’ਚ ਮਦਦਗਾਰ-
ਕੀਵੀ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ’ਚ ਮਦਦਗਾਰ ਹੈ। ਇਸ ਦਾ ਨਿਯਮਿਤ ਸੇਵਨ ਕਰਨ ਨਾਲ ਸਰੀਰ ’ਚ ਚੰਗੇ ਕੋਲੈਸਟ੍ਰੋਲ ਦੀ ਮਾਤਰਾ ਨੂੰ ਵਧਾਇਆ ਜਾ ਸਕਦਾ ਹੈ, ਇਨ੍ਹਾਂ ਹੀ ਨਹੀਂ ਇਹ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਵੀ ਮਦਦ ਕਰਦਾ ਹੈ। 
4.. ਪਾਚਨ ’ਚ ਮਦਦਗਾਰ-
ਕਬਜ਼ ਦੀ ਸਮੱਸਿਆ ਹੋਣ ’ਤੇ ਕੀਵੀ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੋ ਸਕਦਾ ਹੈ। ਕੀਵੀ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜੋ ਕਬਜ਼ ਗੈਸ ਦੀ ਸਮੱਸਿਆ ਤੋਂ ਛੁਟਕਾਰਾ ਦਵਾਉਣ ਵਿੱਚ ਮਦਦ ਕਰਦਾ ਹੈ।    
5.. ਬਲੱਡ-ਪ੍ਰੈਸ਼ਰ ’ਚ ਮਦਦਗਾਰ- 
ਕੀਵੀ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕੀਵੀ ਵਿੱਚ ਪ੍ਰੋਟੀਨ, ਵਿਟਾਮਿਨ ਅਤੇ ਐਂਟੀਆਕਸੀਡੈਂਟਸ ਦੇ ਤੱਤ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...