October 1, 2026, 10:30 pm
----------- Advertisement -----------
HomeNewsLatest Newsਭ੍ਰਿਸ਼ਟਾਚਾਰ ਤੋਂ ਦੁੱਖੀ ਹੋ ਕੇ ਕਾਰੋਬਾਰੀ ਪੰਜਾਬ ਤੋਂ ਬਾਹਰ ਕਰਨ ਲੱਗੇ ਨਿਵੇਸ਼:...

ਭ੍ਰਿਸ਼ਟਾਚਾਰ ਤੋਂ ਦੁੱਖੀ ਹੋ ਕੇ ਕਾਰੋਬਾਰੀ ਪੰਜਾਬ ਤੋਂ ਬਾਹਰ ਕਰਨ ਲੱਗੇ ਨਿਵੇਸ਼: ਸਤਿੰਦਰ ਜੈਨ

Published on

----------- Advertisement -----------
  • ਪੰਜਾਬ ਦੀ ਤਬਾਹੀ ਲਈ ਭ੍ਰਿਸ਼ਟ ਆਗੂ ਅਤੇ ਦਲਾਲ ਅਫ਼ਸਰਾਂ ਨੂੰ ਠਹਿਰਾਇਆ ਜ਼ਿੰਮੇਵਾਰ
  • ‘ਆਪ’ ਆਗੂ ਸਤਿੰਦਰ ਜੈਨ ਨੇ ਪਟਿਆਲਾ ਦੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ, ਸੁਣੀਆਂ ਸਮੱਸਿਆਵਾਂ
  • ਕਿਹਾ, ਘਰ ’ਤੇ ਹੀ ਮਿਲਣਗੀਆਂ ਸਰਕਾਰੀ ਸੇਵਾਵਾਂ, ਨਹੀਂ ਕੱਟਣੇ ਪੈਣਗੇ ਸਰਕਾਰੀ ਦਫ਼ਤਰਾਂ ਦੇ ਚੱਕਰ
  • ਸਿੱਖਿਆ ਅਤੇ ਰੋਜ਼ਗਾਰ ਦੀ ਘਾਟ ਕਾਰਨ ਨਸ਼ੇ ਵਿੱਚ ਡੁੱਬ ਰਹੇ ਹਨ ਪੰਜਾਬ ਦੇ ਨੌਜਵਾਨ: ‘ਆਪ’
  • ‘ਆਪ’ ਦਾ ਵਾਅਦਾ: ਸਰਕਾਰ ਬਣਨ ’ਤੇ ਸਾਰੀ ਜਨਤਾ ਦੀ ਸਿੱਖਿਆ ਅਤੇ ਇਲਾਜ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਲਵੇਗੀ

ਪਟਿਆਲਾ, 26 ਦਸੰਬਰ 2021 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨੇ ਐਤਵਾਰ ਨੂੰ ਪਟਿਆਲਾ ਅਤੇ ਆਸ-ਪਾਸ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਲਈ ਸੁਝਾਅ ਵੀ ਮੰਗੇ। ਆਪਣੇ ਸੰਬੋਧਨ ਵਿੱਚ ਜੈਨ ਨੇ ਕਿਹਾ ਕਿ ਪੰਜਾਬ ਦੇ ਕਾਰੋਬਾਰੀ ਭ੍ਰਿਸ਼ਟ ਆਗੂਆਂ ਅਤੇ ਕਮਿਸ਼ਨ-ਖੋਰ ਅਫਸਰਾਂ ਤੋਂ ਬਹੁਤ ਪ੍ਰੇਸ਼ਾਨ ਹਨ। ਸੱਤਾ ਵਿੱਚ ਬੈਠੇ ਲੋਕ ਵਪਾਰੀਆਂ ਕੋਲੋਂ ਵਪਾਰ ਵਿੱਚ ਹਿੱਸਾ ਮੰੰਗਦੇ ਹਨ। ਭ੍ਰਿਸ਼ਟਾਚਾਰ ਤੋਂ ਦੁੱਖੀ ਹੋ ਕੇ ਅੱਜ ਪੰਜਾਬ ਦੇ ਕਾਰੋਬਾਰੀ ਪੰਜਾਬ ਨੂੰ ਛੱਡ ਕੇ ਬਾਹਰ ਨਿਵੇਸ਼ ਕਰ ਰਹੇ ਹਨ।

ਸੱਤਾਧਾਰੀ ਕਾਂਗਰਸ ਸਰਕਾਰ ’ਤੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖ਼ੋਰੀ ਦੇ ਦੋਸ਼ ਲਾਉਂਦਿਆਂ ਜੈਨ ਨੇ ਕਿਹਾ ਕਿ ਪੰਜਾਬ ਦੇ ਵਪਾਰੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰੀ ਦਫ਼ਤਰਾਂ ਵਿੱਚ ਰਿਸ਼ਵਤ ਦੇ ਕੇ ਬਹੁਤ ਸਾਰੀਆਂ ਗੈਰ- ਜ਼ਰੂਰੀ ਕਾਗਜ਼ੀ ਕਾਰਵਾਈਆਂ ਕਰਨੀਆਂ ਪੈਂਦੀਆਂ ਹਨ। ਭ੍ਰਿਸ਼ਟ ਤੰਤਰ ਕਾਰਨ ਸਰਕਾਰੀ ਦਫ਼ਤਰ ਲੋਕਾਂ ਤੋਂ ਪੈਸੇ ਵਸੂਲਣ ਦੇ ਕੇਂਦਰ ਬਣ ਗਏ ਹਨ। ਪੰਜਾਬ ਦੇ ਭ੍ਰਿਸ਼ਟ ਤੰਤਰ ਦੇ ਇਹ ਭ੍ਰਿਸ਼ਟ ਆਗੂ ਉਲਟਾ ਵਪਾਰੀਆਂ ਨੂੰ ਹੀ ਚੋਰ ਕਹਿੰਦੇ ਹਨ, ਜਦੋਂ ਕਿ ਚੋਰ ਰਿਸ਼ਵਤ ਦੇਣ ਵਾਲਾ ਨਹੀਂ, ਸਗੋਂ ਲੈਣ ਵਾਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਤੋਂ ਮੁਕਤੀ ਪਾਉਣ ਲਈ ਕਾਂਗਰਸ, ਕੈਪਟਨ, ਬਾਦਲ ਅਤੇ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨਾ ਪਵੇਗਾ।

ਸਤਿੰਦਰ ਜੈਨ ਨੇ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਅਤੇ ਗੈਰ- ਜ਼ਰੂਰੀ ਕਾਗਜ਼ੀ ਕਾਰਵਾਈ ਤੋਂ ਮੁਕਤੀ ਦਿਵਾਏਗੀ। ‘ਡੋਰ ਸਟੈਪ ਡਿਲੀਵਰੀ ਪ੍ਰੋਗਰਾਮ’ ਤਹਿਤ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਨਾ-ਮਾਤਰ ਸਰਵਿਸ ਚਾਰਜ ਵਿੱਚ ਸਰਕਾਰੀ ਕਰਮਚਾਰੀ ਲੋਕਾਂ ਦੇ ਘਰ ਜਾ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਤੀ ਹੈ ਲੋਕਾਂ ਨੂੰ ਮੁਫ਼ਤ ਵਿੱਚ ਚੰਗੀਆਂ ਸੇਵਾਵਾਂ ਪ੍ਰਦਾਨ ਕਰੇਗੀ। ਜੇ ਲੋਕਾਂ ਨੂੰ ਸਿੱਖਿਆ, ਇਲਾਜ ਅਤੇ ਬਿਜਲੀ ਮੁਫ਼ਤ ਵਿੱਚ ਮਿਲਣਗੇ ਤਾਂ ਲੋਕਾਂ ਦੇ ਪੈਸੇ ਬਚਣਗੇ। ਬਚੇ ਹੋਏ ਪੈਸਿਆਂ ਨਾਲ ਲੋਕ ਬਾਜਾਰ ਤੋਂ ਸਮਾਨ ਖਰੀਣਗੇ। ਇਸ ਨਾਲ ਮੰਗ ਵਧੇਗੀ, ਉਤਪਾਦਨ ਵਧੇਗਾ ਅਤੇ ਰੁਜ਼ਗਾਰ ਵੀ ਵਧੇਗਾ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਮਾਰਚ 2022 ਤੋਂ ਬਾਅਦ ਪੰਜਾਬ ਦੇ ਸਾਰੇ ਲੋਕਾਂ ਦੀ ਸਿੱਖਿਆ ਅਤੇ ਇਲਾਜ ਦੀ ਜ਼ਿੰਮੇਵਾਰੀ ਪੰਜਾਬ ਦੀ ‘ਆਪ’ ਸਰਕਾਰ ਦੀ ਹੋਵੇਗੀ ਤਾਂਕਿ ਲੋਕ ਆਪਣੇ ਪੈਸੇ ਹੋਰ ਜ਼ਰੂਰੀ ਸੇਵਾਵਾਂ ਅਤੇ ਜ਼ਰੂਰਤਾਂ ’ਤੇ ਖਰਚ ਕਰ ਸਕਣ।

ਜੈਨ ਨੇ ਕਿਹਾ ਕਿ ਰੋਜ਼ਗਾਰ ਅਤੇ ਉਚ ਸਿੱਖਿਆ ਦੀ ਘਾਟ ਵਿੱਚ ਪੰਜਾਬ ਦੇ ਨੌਜਵਾਨ ਨਸ਼ੇ ਵਿੱਚ ਡੁੱਬ ਰਹੇ ਹਨ ਜਾਂ ਲੱਖਾਂ ਰੁਪਏ ਖਰਚ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ। ਸੈਂਕੜੇ ਨੌਜਵਾਨ ਨਾ-ਉਮੀਦ ਹੋ ਕੇ ਆਤਮ ਹੱਤਿਆਵਾਂ ਕਰ ਰਹੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਰਦੀ ਹੈ ਕਿ ਸਰਕਾਰ ਬਣਨ ’ਤੇ ਪੰਜਾਬ ਦੇ ਇੱਕ ਵੀ ਨੌਜਵਾਨ ਨੂੰ ਮਜ਼ਬੂਰ ਹੋ ਕੇ ਵਿਦੇਸ਼ ਨਹੀਂ ਜਾਣਾ ਪਵੇਗਾ। ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਸਾਰੀਆਂ ਸਹੂਲਤਾਂ ਅਤੇ ਸਾਧਨ ਪੰਜਾਬ ਵਿੱਚ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਨੂੰ ਇੱਕ ਮੌਦਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਪੂਰਨ ਰਾਜ ਹੈ। ਪਾਰਟੀ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਨਮੂਨਾ ਪੇਸ਼ ਕਰਨ ਲਈ ਸਿਰਫ਼ ਇੱਕ ਸੰਪੂਰਨ ਰਾਜ ਚਾਹੀਦਾ ਹੈ। ਆਪ ਦੀ ਸਰਕਾਰ ਬਣਨ ’ਤੇ ਪੰਜਾਬ ਦੇਸ਼ ਦਾ ਪਹਿਲਾ ਭ੍ਰਿਸ਼ਟਾਚਾਰ ਮੁਕਤ ਰਾਜ ਬਣੇਗਾ।

ਇਸ ਮੌਕੇ ਪਟਿਆਲਾ ਲੋਕ ਸਭਾ ਹਲਕੇ ਦੇ ਇੰਚਾਰਜ ਇੰਦਰਜੀਤ ਸੰਧੂ, ਟਰੇਡ ਵਿੰਗ ਦੇ ਸੂਬਾ ਉਪ ਪ੍ਰਧਾਨ ਅਨਿਲ ਠਾਕੁਰ, ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਗੁਪਤਾ, ਸੂਬਾ ਸੰਯੁਕਤ ਸਕੱਤਰ ਕੁੰਦਨ ਗੋਗੀਆ, ਮੇਘ ਚੰਦ ਸ਼ਰਮਾ, ਤਜਿੰਦਰ ਮਹਿਤਾ, ਅਮਰੀਕ ਸਿੰਘ ਬੰਗੇਰ, ਸੁਖਦੇਵ ਸਿੰਘ, ਅੰਗਰੇਜ਼ ਰਾਮਗੜ੍ਹ, ਜਗਦੀਪ ਜੱਗਾ, ਪ੍ਰੋਫੈਸਰ ਸੁਮੇਰ, ਪ੍ਰਦੀਪ ਜਸ਼ਨ ਅਤੇ ਹੋਰ ਆਗੂ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...