October 4, 2026, 8:31 am
----------- Advertisement -----------
HomeNewsEducationਸੁੱਚਾ ਸਿੰਘ ਖੱਟੜਾ, ਪ੍ਰੋ. ਭੀਮ ਇੰਦਰ ਸਿੰਘ ਅਤੇ ਅਨੰਦ ਪ੍ਰਕਾਸ਼ ਸ਼ਰਮਾ ਪੰਜਾਬ...

ਸੁੱਚਾ ਸਿੰਘ ਖੱਟੜਾ, ਪ੍ਰੋ. ਭੀਮ ਇੰਦਰ ਸਿੰਘ ਅਤੇ ਅਨੰਦ ਪ੍ਰਕਾਸ਼ ਸ਼ਰਮਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਕਾਦਮਿਕ ਕੌਂਸਲ ਦੇ ਮੈਂਬਰ ਨਾਮਜ਼ਦ

Published on

----------- Advertisement -----------

ਚੰਡੀਗੜ੍ਹ, 21 ਨਵੰਬਰ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੁੱਚਾ ਸਿੰਘ ਖੱਟੜਾ, ਪ੍ਰੋ. ਭੀਮ ਇੰਦਰ ਸਿੰਘ ਅਤੇ ਅਨੰਦ ਪ੍ਰਕਾਸ਼ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਕਾਦਮਿਕ ਕੌਂਸਲ ਦੇ ਮੈਂਬਰ ਨਾਮਜ਼ਦ ਕੀਤਾ ਹੈ। ਨਿਯੁਕਤ ਕੀਤੇ ਮੈਂਬਰਾਂ ਵਿੱਚੋਂ ਸੁੱਚਾ ਸਿੰਘ ਖੱਟੜਾ ਰੂਪਨਗਰ ਜ਼ਿਲ੍ਹੇ ਦੇ ਅਨੰਦਪੁਰ ਸਾਹਿਬ ਬਲਾਕ ਦੇ ਸਰਕਾਰੀ ਹਾਈ ਸਕੂਲ ਦਸਗ੍ਰਾਈ ਤੋਂ ਸਮਾਜਿਕ ਸਿੱਖਿਆ ਅਧਿਆਪਕ ਵੱਲੋਂ ਸੇਵਾਮੁਕਤ ਹੋਏ ਹਨ। ਖੱਟੜਾ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੇ 12 ਸਾਲ ਜਨਰਲ ਸਕੱਤਰ ਰਹੇ ਹਨ। ਜਨਰਲ ਸਕੱਤਰ ਰਹਿਣ ਤੋਂ ਇਲਾਵਾ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਇਜ਼ ਦੇ ਵਾਈਸ ਚੇਅਰਮੈਨ ਵੀ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਚਲਾਈ ਗਈ ‘ਪੜ੍ਹੋ ਪੰਜਾਬ’ ਸਕੀਮ ਸਬੰਧੀ ਰੀਵਿਊ ਕਮੇਟੀ ਦੇ ਮੈਂਬਰ ਵੀ ਰਹੇ ਹਨ।
ਅਕਾਦਮਿਕ ਕੌਂਸਲ ਦੇ ਨਿਯੁਕਤ ਕੀਤੇ ਗਏ ਦੂਸਰੇ ਮੈਂਬਰ ਪ੍ਰੋ. ਭੀਮ ਇੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਮੁਖੀ ਵਜੋਂ ਸੇਵਾ ਨਿਭਾਉਣ ਦੇ ਨਾਲ-ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਦੇ ਚੇਅਰਮੈਨ ਵੀ ਹਨ। ਉਹ ਲੰਬੇ ਸਮੇਂ ਤੋਂ ਸਿੱਖਿਆ ਦੇ ਖੇਤਰ ਨਾਲ ਜੁੜੇ ਹਨ। ਉਹਨਾਂ ਨੇ ਪੰਜਾਬੀਆਂ ਦੀ ਰਾਜਨੀਤਿਕ ਚੇਤਨਾ ਦੇ ਵਿਸ਼ੇ ‘ਤੇ ਪੀ.ਐਚ.ਡੀ. ਦੀ ਡਿਗਰੀ ਵੀ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਦੀ ਮਾਰਕਸਵਾਦੀ ਆਲੋਚਨਾ ਵਿਧੀ ‘ਤੇ ਬਹੁਤ ਡੂੰਘੀ ਪਕੜ ਹੈ।
ਅਕਾਦਮਿਕ ਕੌਂਸਲ ਦੇ ਨਿਯੁਕਤ ਕੀਤੇ ਗਏ ਤੀਜੇ ਮੈਂਬਰ ਅਨੰਦ ਪ੍ਰਕਾਸ਼ ਸ਼ਰਮਾ ਪਿਛਲੇ 30 ਸਾਲਾਂ ਤੋਂ ਸਿੱਖਿਆ ਦੇ ਖੇਤਰ ਨਾਲ ਜੁੜੇ ਹੋਏ ਹਨ। ਕੁੰਦਨ ਵਿਦਿਆ ਮੰਦਿਰ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਹੇ ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਕਈ ਕੌਮੀ ਪੱਧਰ ਦੇ ਪੁਰਸਕਾਰ ਹਾਸਲ ਹਨ, ਜਿਹਨਾਂ ਵਿੱਚ ਮੁੱਖ ਤੌਰ ‘ਤੇ ਸੀ.ਬੀ.ਐਸ.ਈ. ਐਵਾਰਡ, ਯੂਨੈਸਕੋ ਅਤੇ ਦਿੱਲੀ ਕਮਿਸ਼ਨ ਫ਼ਾਰ ਵੂਮੈਨ ਵੱਲੋਂ ਐਵਾਰਡ, ਭਾਰਤ ਦੇ ਰਾਸ਼ਟਰਪਤੀ ਤੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਐਵਾਰਡ ਹਾਸਲ ਕਰਨ ਤੋਂ ਇਲਾਵਾ 300 ਤੋਂ ਵੱਧ ਵਰਕਸ਼ਾਪਾਂ ਵਿੱਚ ਭਾਗ ਲਿਆ ਹੈ। ਸ਼ਰਮਾ ਨੂੰ ‘ਡਿਜ਼ਾਇਨ ਥਿੰਕਿੰਗ’ ਦੇ ਮਾਹਰ ਵਜੋਂ ਵਿਲੀਅਮ ਡੀ ਕੂਨਿੰਗ ਅਕੈਡਮੀ ਨੀਦਰਲੈਂਡ ਅਤੇ ਐਮ.ਆਈ.ਟੀ. ਯੂ.ਐਸ.ਏ. ਨਾਲ ਕੰਮ ਕਰਨ ਦਾ ਤਜ਼ਰਬਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...