June 18, 2026, 8:55 am
----------- Advertisement -----------
HomeNewsHealthਕੌੜਾ ਕਰੇਲਾ ਸਿਹਤ ਲਈ ਹੈ ਵਰਦਾਨ, ਇਸ ਦੇ ਫ਼ਾਇਦਿਆਂ ਬਾਰੇ ਜਾਣ ਕੇ...

ਕੌੜਾ ਕਰੇਲਾ ਸਿਹਤ ਲਈ ਹੈ ਵਰਦਾਨ, ਇਸ ਦੇ ਫ਼ਾਇਦਿਆਂ ਬਾਰੇ ਜਾਣ ਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ

Published on

----------- Advertisement -----------

ਕੁੱਝ ਲੋਕਾਂ ਨੂੰ ਕਰੇਲਾ ਬਿਲਕੁਲ ਵੀ ਪਸੰਦ ਨਹੀਂ ਹੁੰਦਾ, ਕਿਉਂਕਿ ਇਹ ਸਵਾਦ ’ਚ ਕੌੜਾ ਹੁੰਦਾ ਹੈ। ਦੱਸ ਦਈਏ ਕਿ ਕਰੇਲਾ ਜਿਨ੍ਹਾਂ ਕੌੜਾ ਹੁੰਦਾ ਹੈ, ਉਨ੍ਹਾਂ ਹੀ ਫ਼ਾਇਦੇਮੰਦ ਹੁੰਦਾ ਹੈ। ਅਸਲ ’ਚ ਕਰੇਲੇ ’ਚ ਕਈ ਅਜਿਹੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਨਾ ਸਿਰਫ਼ ਸ਼ੂਗਰ ਨੂੰ ਠੀਕ ਕਰਦੇ ਹਨ, ਸਗੋਂ ਹੋਰ ਕਈ  ਬਿਮਾਰੀਆਂ ਨੂੰ ਦੂਰ ਕਰਦੇ ਹਨ।

ਕਰੇਲੇ ਨੂੰ ਭਾਰਤੀ ਆਯੁਰਵੇਦ ਵਿੱਚ ਗੁਣਾਂ ਦੀ ਖਾਨ ਦੱਸਿਆ ਗਿਆ ਹੈ। ਆਯੁਰਵੇਦ ਦੇ ਪ੍ਰਾਚੀਨ ਗ੍ਰੰਥ ‘ਚਰਕਸੰਹਿਤਾ’ ਵਿੱਚ ਕਰੇਲੇ ਨੂੰ ਕਫ ਅਤੇ ਪਿਤ ਦੂਰ ਕਰਨ ਵਾਲਾ ਦੱਸਿਆ ਗਿਆ ਹੈ। ਤੁਸੀਂ ਕਈ ਬਿਮਾਰੀਆਂ ਨੂੰ ਠੀਕ ਕਰਨ ਲਈ ਕਰੇਲੇ ਦੀ ਵਰਤੋਂ ਕਰ ਸਕਦੇ ਹੋ। ਅਜਿਹੇ ’ਚ ਭਾਵੇ ਤੁਹਾਨੂੰ ਕਰੇਲਾ ਪਸੰਦ ਹੋਵੇ ਜਾਂ ਨਾ, ਪਰ ਤੁਹਾਨੂੰ ਕਰੇਲੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਰੇਲੇ ਦਾ ਸੇਵਨ ਕਰਨ ਨਾਲ ਤੁਸੀਂ ਹੋਰ ਸਮੱਸਿਆਵਾਂ ਤੋਂ ਮੁਕਤ ਰਹਿ ਸਕਦੇ ਹੋ। ਆਓ ਜਾਣਦੇ ਹਾਂ ਕਰੇਲਾ ਕਿਹੜੀਆਂ ਬਿਮਾਰੀਆਂ ਨੂੰ ਦੂਰ ਕਰਦਾ ਹੈ।

1.. ਕਈ ਵਾਰ ਅਜਿਹੇ ਜਖ਼ਮ ਜਾਂ ਸੱਟ ਹੁੰਦੀ ਹੈ, ਜੋ ਜਲਦੀ ਠੀਕ ਨਹੀਂ ਹੁੰਦੇ। ਅਜਿਹੇ ’ਚ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਸਥਿਤੀ ’ਚ ਕਰੇਲੇ ਦੀ ਜੜ੍ਹ ਨੂੰ ਉਸ ਸੱਟ ’ਤੇ ਰਗੜ ਲਓ। ਅਜਿਹਾ ਕਰਨ ਨਾਲ ਜ਼ਖ਼ਮ ਜਲਦੀ ਸੱਕ ਜਾਂਦਾ ਹੈ। ਜੇਕਰ ਤੁਹਾਡੇ ਕੋਲ ਕਰੇਲੇ ਦੀ ਜੜ੍ਹ ਨਹੀਂ ਹੈ ਤਾਂ ਤੁਸੀਂ ਪੱਤੀਆਂ ਨੂੰ ਪੀਸ ਕੇ ਜ਼ਖ਼ਮ ’ਤੇ ਲਗਾ ਸਕਦੇ ਹੋ।

2.. ਕਰੇਲੇ ਦਾ ਜੂਸ ਪੀਣ ਨਾਲ ਪੱਥਰੀ ਤੋਂ ਤੁਰੰਤ ਆਰਾਮ ਮਿਲਦਾ ਹੈ। ਅਜਿਹੇ ’ਚ ਜਿਨ੍ਹਾਂ ਲੋਕਾਂ ਨੂੰ ਪੱਥਰੀ ਦੀ ਸਮੱਸਿਆ ਹੈ, ਉਨ੍ਹਾਂ ਲੋਕਾਂ ਨੂੰ ਕਰੇਲੇ ਦਾ ਜੂਸ ਜ਼ਰੂਰ ਪੀਣਾ ਚਾਹੀਦਾ ਹੈ ਤਾਂ ਕਿ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਸਕੇ।

3.. ਕੁੱਝ ਲੋਕਾਂ ਨੂੰ ਗੋਡਿਆਂ ਦਾ ਦਰਦ ਰਹਿੰਦਾ ਹੈ। ਇਹ ਜ਼ਿਆਦਾਤਰ ਥਕਾਵਟ, ਕੈਲਸ਼ੀਅਮ ਦੀ ਕਮੀ ਜਾਂ ਬੁਢਾਪੇ ਕਾਰਨ ਵੀ ਹੋ ਸਕਦਾ ਹੈ। ਅਜਿਹੇ ’ਚ ਜੇਕਰ ਤੁਸੀਂ ਗੋਡਿਆਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਇਸ ਨੁਸਖ਼ੇ ਨੂੰ ਅਪਣਾਓ। ਕੱਚੇ ਕਰੇਲੇ ਨੂੰ ਅੱਗ ’ਚ ਭੁੰਨ ਲਓ, ਫ਼ਿਰ ਇਸ ਨੂੰ ਰੂੰ ’ਚ ਲਪੇਟ ਕੇ ਗੋਡਿਆਂ ’ਚ ਬੰਨ੍ਹ ਲਓ, ਇਸ ਤਰ੍ਹਾਂ ਗੋਡਿਆਂ ਦੇ ਦਰਦ ਤੋਂ ਆਰਾਮ ਮਿਲੇਗਾ।

4.. ਜੇਕਰ ਤੁਹਾਨੂੰ ਵੀ ਹਮੇਸ਼ਾ ਸਿਰ ਦਰਦ ਦੀ ਸਮੱਸਿਆ ਰਹਿੰਦੀ ਹੈ, ਇਸ ਲਈ ਕਰੇਲੇ ਦੇ ਪੱਤਿਆਂ ਨੂੰ ਪੀਸ ਕੇ ਮੱਥੇ ’ਤੇ ਲਗਾਓ। ਅਜਿਹਾ ਕਰਨ ਨਾਲ ਸਿਰਦਰਦ ਤੋਂ ਤੁਰੰਤ ਆਰਾਮ ਮਿਲੇਗਾ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...