ਨਵੀਂ ਦਿੱਲੀ, 22 ਨਵੰਬਰ 2022 – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਮੰਗਲਵਾਰ ਨੂੰ ਨੇਪੀਅਰ ‘ਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।
ਟੀਮ ਇੰਡੀਆ ਇਸ ਸੀਰੀਜ਼ ‘ਚ 1-0 ਨਾਲ ਅੱਗੇ ਹੈ, ਇਹ ਸੀਰੀਜ਼ ਦਾ ਆਖਰੀ ਮੈਚ ਹੈ। ਟੀਮ ਇੰਡੀਆ ਇਸ ਮੈਚ ‘ਚ ਪਹਿਲਾਂ ਗੇਂਦਬਾਜ਼ੀ ਕਰ ਰਹੀ ਹੈ, ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਸੀਰੀਜ਼ ਦਾ ਪਹਿਲਾ ਮੈਚ ਮੀਹ ਕਾਰਨ ਰੱਦ ਹੋ ਗਿਆ ਸੀ, ਜਦੋਂ ਕੇ ਦੂਜੇ ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ 65 ਦੌੜਾਂ ਨਾਲ ਹਰਾਇਆ ਸੀ।












