June 17, 2026, 7:53 am
----------- Advertisement -----------
HomeNews‘ਮਿਸ਼ਨ’ ਪੰਜਾਬ ਲਈ ਭਾਜਪਾ ਤਿਆਰ, ਜਲੰਧਰ 'ਚ ਖੋਲ੍ਹਿਆ ਹਾਈਟੈੱਕ ਚੋਣ ਦਫਤਰ

‘ਮਿਸ਼ਨ’ ਪੰਜਾਬ ਲਈ ਭਾਜਪਾ ਤਿਆਰ, ਜਲੰਧਰ ‘ਚ ਖੋਲ੍ਹਿਆ ਹਾਈਟੈੱਕ ਚੋਣ ਦਫਤਰ

Published on

----------- Advertisement -----------

ਜਲੰਧਰ: ‘ਮਿਸ਼ਨ’ ਪੰਜਾਬ ਲਈ ਭਾਜਪਾ ਨੇ ਪੂਰੀ ਤਿਆਰੀ ਕਰ ਲਈ ਹੈ। ਜਲੰਧਰ ’ਚ ਇਕ ਸੂਬਾ ਪੱਧਰੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੱਲੋਂ ਖਾਸ ਤੌਰ ‘ਤੇ ਸ਼ਿਰਕਤ ਕੀਤੀ। ਪਾਰਟੀ ਆਗੂਆਂ ਵੱਲੋਂ ਹਵਨ ਵੀ ਕਰਵਾਇਆ ਗਿਆ। ਅਸ਼ਵਨੀ ਸ਼ਰਮਾ ਅਤੇ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਇਸ ਸਮੇਂ ਸੂਬੇ ’ਚ ਅਰਾਜਕਤਾ ਦਾ ਮਾਹੌਲ ਹੈ ਕਾਨੂੰਨ ਵਿਵਸਥਾ ਵਰਗੀ ਕੋਈ ਚੀਜ਼ ਨਹੀਂ ਹੈ।

ਉਥੇ ਹੀ ‘ਆਪ’ ’ਤੇ ਤੰਜ ਕੱਸਦੇ ਹੋਏ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਵਾਅਦੇ ਹੀ ਕਰ ਰਹੀ ਹੈ। ਅਜਿਹੇ ’ਚ ਸੂਬੇ ਲਈ ਇਕੋ ਇਕ ਬਦਲ ਭਾਜਪਾ ਦਾ ਹੀ ਹੈ। ਸ਼ੇਖਾਵਤ ਨੇ ਪੰਜਾਬ ਵਿਚ ਚੋਣਾਂ ਤੋਂ ਐਨ ਪਹਿਲਾਂ ਹੀ ਬੇਅਦਬੀਆਂ ਦਾ ਦੌਰ ਸ਼ੁਰੂ ਹੋਣ ਉੱਪਰ ਸਵਾਲ ਚੁੱਕਦੇ ਹੋਏ ਕਿਹਾ ਕਿ ਮੁਫਤ ਸਹੂਲਤਾਂ ਦੇ ਸਬਜ਼ਬਾਗ ਦਿਖਾਉਣ ਵਾਲੀਆਂ ਕਾਂਗਰਸ, ਅਕਾਲੀ ਅਤੇ ਆਮ ਆਦਮੀ ਪਾਰਟੀ ਨੂੰ ਇਹ ਜ਼ਰੂਰ ਸਪੱਸ਼ਟ ਕਰਨਾ ਪਵੇਗਾ ਕਿ ਕਰਜ਼ੇ ਦੀ ਦਲਦਲ ਵਿਚ ਫਸੇ ਸੂਬੇ ਦੇ ਵਾਸੀਆਂ ਨੂੰ ਮੁਫਤ ਸਹੂਲਤਾਂ ਦੇਣ ਲਈ ਉਹ ਬਜਟ ਕਿੱਥੋਂ ਲਿਆਉਣਗੀਆਂ? ਕੀ ਕੁਝ ਨਵੇਂ ਟੈਕਸ ਲਗਾਏ ਜਾਣਗੇ? ਇਹ ਤਾਂ ਇੱਕ ਜੇਬ੍ਹ ਵਿਚੋਂ ਕੱਢ ਕੇ ਦੂਜੀ ਜੇਬ੍ਹ ਵਿਚ ਪਾਉਣ ਵਾਲੀ ਗੱਲ ਹੋਵੇਗੀ ਅਤੇ ਇਸ ਨਾਲ ਕੁਝ ਚੋਣਵੇਂ ਵਰਗਾਂ ਉੱਪਰ ਇਸ ਦਾ ਦੋਹਰਾ ਬੋਝ ਪੈ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...