May 26, 2026, 1:30 pm
----------- Advertisement -----------
HomeNewsEducationਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨਗੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ:...

ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨਗੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ 23 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਸਿੱਖਿਆ ਹਾਸਲ ਕਰਨ ਦੀ ਚੇਟਕ ਲਾਉਣ ਅਤੇ ਇਨ੍ਹਾਂ ਸੰਸਥਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਨਾਮੀਂ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਨਾਲ 3661 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ 9ਵੀਂ ਤੋਂ 12 ਵੀਂ ਤੱਕ 20 ਵਿਦਿਆਰਥੀਆਂ ( 5 ਵਿਦਿਆਰਥੀ ਪ੍ਰਤੀ ਜਮਾਤ ) ਨੂੰ ਇਨ੍ਹਾਂ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਲਈ 1 ਕਰੋੜ 46 ਲੱਖ 44 ਹਜ਼ਾਰ ਖਰਚ ਕਰੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪ੍ਰਤੀ ਵਿਦਿਆਰਥੀ ਸਿੱਖਿਆ ਵਿਭਾਗ , ਪੰਜਾਬ ਵੱਲੋਂ ਪ੍ਰਤੀ ਵਿਦਿਆਰਥੀ ਲਈ ਕੁੱਲ 200/- ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ ਅਤੇ ਕੁੱਲ 75000 ਵਿਦਿਆਰਥੀ ਸਾਇੰਸ ਸਿਟੀ, ਆਈ.ਆਈ.ਟੀ. ਜਾਂ ਉਚੇਰੀ ਸਿੱਖਿਆ ਸੰਸਥਾਨ ਦਾ ਦੌਰਾ ਕਰਨਗੇ।

ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਸ ਕਾਰਜ਼ ਲਈ ਜ਼ਿਲ੍ਹਾ ਅੰਮ੍ਰਿਤਸਰ ਨੂੰ 9.12 ਲੱਖ, ਬਰਨਾਲਾ ਨੂੰ 3.68 ਲੱਖ, ਬਠਿੰਡਾ ਨੂੰ 8 ਲੱਖ, ਫਰੀਦਕੋਟ ਨੂੰ 3.48 ਲੱਖ, ਫਤਿਹਗੜ੍ਹ ਸਾਹਿਬ ਨੂੰ 3.20 ਲੱਖ, ਫਜਿਲਕਾ ਨੂੰ 6 ਲੱਖ, ਫ਼ਿਰੋਜ਼ਪੁਰ ਨੂੰ 4.88 ਲੱਖ, ਗੁਰਦਾਸਪੁਰ ਨੂੰ 8.08 ਲੱਖ, ਹੁਸ਼ਿਆਰਪੁਰ ਨੂੰ 10.60 ਲੱਖ, ਜਲੰਧਰ ਨੂੰ 11.20 ਲੱਖ, ਕਪੂਰਥਲਾ ਨੂੰ 5.32 ਲੱਖ, ਲੁਧਿਆਣਾ ਨੂੰ 14 ਲੱਖ, ਮਲੇਰਕੋਟਲਾ ਨੂੰ 2.20 ਲੱਖ, ਮਾਨਸਾ ਨੂੰ 5.20 ਲੱਖ, ਮੋਗਾ ਨੂੰ 6.56 ਲੱਖ, ਮੋਹਾਲੀ ਨੂੰ 4.40 ਲੱਖ, ਮੁਕਤਸਰ ਨੂੰ 6.16 ਲੱਖ , ਨਵਾਂ ਸ਼ਹਿਰ ਨੂੰ 4.12 ਲੱਖ, ਪਠਾਨਕੋਟ ਨੂੰ 3.20 ਲੱਖ, ਪਟਿਆਲਾ ਨੂੰ 8.32 ਲੱਖ, ਰੋਪੜ ਨੂੰ 4.64 ਲੱਖ, ਸੰਗਰੂਰ ਨੂੰ 7.04 ਲੱਖ, ਤਰਨਤਾਰਨ ਨੂੰ 7.04 ਲੱਖ ਰੁਪਏ ਦੀ ਜ਼ਿਲ੍ਹਾ ਅਨੁਸਾਰ ਰਾਸ਼ੀ ਜਾਰੀ ਕੀਤੀ ਗਈ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...