November 25, 2026, 12:45 pm
----------- Advertisement -----------
HomeNewsBreaking Newsਵਿਜੀਲੈਂਸ ਵਲੋਂ ਮੋਟਰ ਵਹੀਕਲ ਇੰਸਪੈਕਟਰ ਦਾ ਭਗੌੜਾ ਕਰਿੰਦਾ ਗ੍ਰਿਫਤਾਰ

ਵਿਜੀਲੈਂਸ ਵਲੋਂ ਮੋਟਰ ਵਹੀਕਲ ਇੰਸਪੈਕਟਰ ਦਾ ਭਗੌੜਾ ਕਰਿੰਦਾ ਗ੍ਰਿਫਤਾਰ

Published on

----------- Advertisement -----------
  • ਮੋਟਰ ਵਹੀਕਲ ਇੰਸਪੈਕਟਰ ਦੀ ਮਿਲੀਭੁਗਤ ਨਾਲ ਬਿਨ੍ਹਾਂ ਜਾਂਚ ਕਰਵਾਏ ਜਾਰੀ ਕਰਦੇ ਸੀ ਗੱਡੀਆਂ ਦੇ ਫਿਟਨੈਸ ਸਰਟੀਫਿਕੇਟ

ਚੰਡੀਗੜ੍ਹ 23 ਨਵੰਬਰ 2022 – ਵਿਜੀਲੈਂਸ ਬਿਓਰੋ ਪੰਜਾਬ ਵਲੋਂ ਪਿਛਲੇ ਦਿਨੀਂ ਮੋਟਰ ਵਹੀਕਲ ਇੰਸਪੈਕਟਰ, (ਐਮ.ਵੀ.ਆਈ.) ਜਲੰਧਰ ਦਫਤਰ ਵਿੱਚ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਉਥੋਂ ਦੇ ਐਮ.ਵੀ.ਆਈ. ਨਰੇਸ਼ ਕਲੇਰ ਵੱਲੋਂ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਚਾਰ ਦਾ ਪਰਦਾਫਾਸ਼ ਕਰਦੇ ਹੋਏ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 7 ਨਾਮਜਦ ਦੋਸ਼ੀ ਫਰਾਰ ਚੱਲ ਰਹੇ ਸਨ ਜਿੰਨਾ ਵਿਚੋਂ ਦੋਸ਼ੀ ਸੁਰਜੀਤ ਸਿੰਘ, ਪ੍ਰਾਈਵੇਟ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਏਜੰਟ ਉਕਤ ਐਮ.ਵੀ.ਆਈ., ਜਲੰਧਰ ਨਾਲ ਮਿਲੀ ਭੁਗਤ ਕਰਕੇ ਕਮਰਸ਼ੀਅਲ ਅਤੇ ਪ੍ਰਾਈਵੇਟ ਗੱਡੀਆਂ ਨੂੰ ਬਿਨ੍ਹਾਂ ਇੰਸਪੈਕਸ਼ਨ ਕਰਵਾਏ ਮੋਟੀਆਂ ਰਕਮਾਂ ਲੈ ਕੇ ਅਤੇ ਰਿਸ਼ਵਤ ਦਾ ਵੱਡਾ ਹਿੱਸਾ ਨਰੇਸ਼ ਕਲੇਰ ਐਮ.ਵੀ.ਆਈ. ਨੂੰ ਦੇ ਕੇ ਗੱਡੀਆਂ ਦਾ ਫਿਟਨੈਸ ਸਰਟੀਫਿਕੇਟ ਹਸਲ ਕਰਕੇ ਸਰਕਾਰ ਨੂੰ ਚੂਨਾ ਲਾ ਰਹੇ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਨਰੇਸ਼ ਕਲੇਰ ਐਮ.ਵੀ.ਆਈ. ਵੱਲੋਂ ਅਲੱਗ ਅਲੱਗ ਕਿਸਮ ਦੀਆਂ ਗੱਡੀਆਂ ਦੀ ਪਾਸਿੰਗ ਬਿਨ੍ਹਾਂ ਇੰਸਪੈਕਸ਼ਨ ਕੀਤੇ ਹੀ ਰਿਸ਼ਵਤ ਲੈ ਕੇ ਫਿਟਨੈਸ ਸਰਟੀਫਿਕੇਟ ਜਾਰੀ ਕਰ ਦਿੱਤਾ ਜਾਂਦਾ ਸੀ।

ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ, ਜਲੰਧਰ ਵੱਲੋਂ ਪੁਖਤਾ ਸਬੂਤਾਂ ਦੇ ਅਧਾਰ ਤੇ ਮੁਕੱਦਮਾ ਨੰਬਰ 14 ਮਿਤੀ 23.08.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪਸੀ ਦੀ ਧਾਰਾ 420, 120-ਬੀ ਤਹਿਤ ਥਾਣਾ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵਿਖੇ ਦਰਜ ਕਰਕੇ ਉਕਤ ਦੋਸ਼ੀ ਨਰੇਸ਼ ਕੁਮਾਰ ਕਲੇਰ, ਰਾਮਪਾਲ ਉਰਫ ਰਾਧੇ ਪ੍ਰਾਈਵੇਟ ਏਜੰਟ, ਮੋਹਨ ਲਾਲ ਉਰਫ ਕਾਲੂ ਅਤੇ ਪਰਮਜੀਤ ਸਿੰਘ ਬੇਦੀ (ਸਾਰੇ ਪ੍ਰਾਈਵੇਟ ਏਜੰਟ) ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...