ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੁਧਿਆਣਾ ਪੁਲੀਸ ਨੇ ਮੋਗਾ ਵਾਸੀ ਅੰਮ੍ਰਿਤਪਾਲ ਸਿੰਘ ਮਹਿਰੋ ਖ਼ਿਲਾਫ਼ ਵੱਖ ਵੱਖ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਦਰਅਸਲ, ਰਾਜਾ ਵੜਿੰਗ ਨੇ ਬੀਤੇ ਦਿਨ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਹ ਹਾਲ ਹੀ ਵਿਚ ਲੁਧਿਆਣਾ ਪਹੁੰਚੇ ਸਨ, ਜਿਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
----------- Advertisement -----------
ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Published on
----------- Advertisement -----------
----------- Advertisement -----------












