June 2, 2026, 10:44 pm
----------- Advertisement -----------
HomeNewsLatest Newsਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ/ਐਸ.ਏ.ਐਸ.ਨਗਰ, 24 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬਠਿੰਡਾ ਦੀ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਾਜਨ ਭੱਟੀ ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਕਰੀਬੀ ਸਾਥੀ ਹੈ। ਗ੍ਰਿਫ਼ਤਾਰ ਗਏ ਵਿਅਕਤੀਆਂ ਦੀ ਪਛਾਣ ਹਰਜਸਨੀਤ ਸਿੰਘ (32) ਵਾਸੀ ਪਿੰਡ ਕੋਟ ਸ਼ਮੀਰ, ਬਠਿੰਡਾ ਅਤੇ ਕਮਲਜੀਤ ਸਿੰਘ (26) ਵਾਸੀ ਪਿੰਡ ਗੁਲਾਬਗੜ੍ਹ, ਬਠਿੰਡਾ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .315 ਬੋਰ ਦੀ ਰਾਈਫਲ ਅਤੇ .30 ਬੋਰ ਦੀ ਸਟਾਰ ਮੇਕ ਪਿਸਤੌਲ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ।
ਵੇਰਵੇ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ. ਅਸ਼ਵਨੀ ਕਪੂਰ ਨੇ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਵਿੱਚ ਲਖਬੀਰ ਲੰਡਾ ਖ਼ਿਲਾਫ਼ ਦਰਜ ਕੀਤੇ ਕੇਸ ਦੀ ਜਾਂਚ ਦੌਰਾਨ ਇੱਕ ਮੁਲਜ਼ਮ ਰਾਜਨ ਭੱਟੀ ਬਾਰੇ ਪਤਾ ਲੱਗਾ ਜੋ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ। ਇਸ ਸਬੰਧੀ 23/08/2022 ਨੂੰ ਐਫ.ਆਈ.ਆਰ. ਨੰਬਰ 06 ਤਹਿਤ ਭਾਰਤੀ ਦੰਡਾਵਲੀ ਦੀ ਧਾਰਾ 153, 153-ਏ, 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਸਾਥੀਆਂ ਵਿਰੁੱਧ ਪੁਲਿਸ ਥਾਣਾ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।
ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਰਾਜਨ ਭੱਟੀ, ਜਿਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੰਡੀਗੜ੍ਹ ਤੇ ਪੰਜਾਬ ਵਿੱਚ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਇਰਾਦਾ ਕਤਲ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ, ਦੀ ਐਸ.ਐਸ.ਓ.ਸੀ. ਪੁਲੀਸ ਦੀਆਂ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਸ ਦੇ ਟਿਕਾਣਿਆਂ ’ਤੇ ਵਾਰ-ਵਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਭੱਟੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਲੰਡਾ ਦੀ ਮਦਦ ਕਰਦਾ ਹੈ। ਏ.ਆਈ.ਜੀ. ਨੇ ਦੱਸਿਆ ਕਿ ਬੁੱਧਵਾਰ ਨੂੰ ਪੁਲਿਸ ਪਾਰਟੀ ਨੇ ਸੁਸ਼ਾਂਤ ਸਿਟੀ ਬਠਿੰਡਾ ਵਿਖੇ ਛਾਪੇਮਾਰੀ ਕੀਤੀ ਜਿੱਥੋਂ ਰਾਜਨ ਭੱਟੀ ਦੇ ਦੋ ਸਾਥੀਆਂ ਨੂੰ ਦੋ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਰਾਜਨ ਭੱਟੀ ਨੂੰ ਪਨਾਹ ਦੇਣ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਏ.ਆਈ.ਜੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਰਾਜਨ ਭੱਟੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦ ਹੀ ਉਹ ਸਲਾਖਾਂ ਪਿੱਛੇ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...