June 18, 2026, 7:43 am
----------- Advertisement -----------
HomeNewsHealthਗੁੜ ਦਾ ਪਾਣੀ ਸਿਹਤ ਲਈ ਹੁੰਦਾ ਹੈ ਬਹੁਤ ਫਾਇਦੇਮੰਦ, ਤੁਸੀਂ ਵੀ ਕਰੋ...

ਗੁੜ ਦਾ ਪਾਣੀ ਸਿਹਤ ਲਈ ਹੁੰਦਾ ਹੈ ਬਹੁਤ ਫਾਇਦੇਮੰਦ, ਤੁਸੀਂ ਵੀ ਕਰੋ ਇਸ ਦਾ ਸੇਵਨ

Published on

----------- Advertisement -----------

ਸਰਦੀਆਂ ਵਿੱਚ ਗੁੜ ਵਾਲਾ ਪਾਣੀ ਪੀਣ ਨਾਲ ਸਰੀਰ ਗਰਮ ਰਹਿੰਦਾ ਹੈ ਅਤੇ ਮੌਸਮੀ ਬਿਮਾਰੀਆਂ ਨਹੀਂ ਹੁੰਦੀਆਂ। ਗੁੜ ਦੇ ਪਾਣੀ ਵਿੱਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਗੁੜ ਦਾ ਪਾਣੀ ਪੀਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਅਤੇ ਪਾਚਨ ਤੰਤਰ ਵੀ ਠੀਕ ਰਹਿੰਦਾ ਹੈ। ਗੁੜ ਦਾ ਪਾਣੀ ਪੀਣ ਨਾਲ ਬਦਹਜ਼ਮੀ, ਗੈਸ ਅਤੇ ਐਸੀਡਿਟੀ ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਗੁੜ ਦਾ ਪਾਣੀ ਸਰੀਰ ਨੂੰ ਸਿਹਤਮੰਦ ਰੱਖਣ ’ਚ ਮਦਦ ਰੱਖਦਾ ਹੈ। ਆਓ ਜਾਣਦੇ ਹਾਂ ਸਰਦੀਆਂ ਵਿੱਚ ਗੁੜ ਦਾ ਪਾਣੀ ਪੀਣ ਦੇ ਫਾਇਦਿਆਂ ਬਾਰੇ…

ਇਮਿਊਨਿਟੀ ਸਿਸਟਮ-

ਗੁੜ ਦਾ ਪਾਣੀ ਪੀਣ ਨਾਲ ਸਰੀਰ ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਇਸ ਨੂੰ ਪੀਣ ਨਾਲ ਸਰੀਰ ’ਚ ਕੋਈ ਇਨਫੈਕਸ਼ਨ ਨਹੀਂ ਹੁੰਦੀ। ਗੁੜ ਦਾ ਪਾਣੀ ਪੀਣ ਨਾਲ ਸਰੀਰ ਲੰਬੇ ਸਮੇਂ ਤੱਕ ਸਿਹਤਮੰਦ ਰਹਿੰਦਾ ਹੈ। ਗੁੜ ਦੇ ਪਾਣੀ ਵਿੱਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੇ ਹਨ।   

ਅਨੀਮੀਆ ਦਾ ਇਲਾਜ-

ਗੁੜ ਦਾ ਪਾਣੀ ਸਰੀਰ ਵਿੱਚੋਂ ਅਨੀਮੀਆ ਨੂੰ ਦੂਰ ਕਰਨ ’ਚ ਮਦਦ ਕਰਦਾ ਹੈ। ਇਸ ਨੂੰ ਨਿਯਮਿਤ ਤੌਰ ’ਤੇ ਪੀਣ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ। ਇਹ ਸਰੀਰ ਦੇ ਹੀਮੋਗਲੋਬਿਨ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ। ਇਸ ਨੂੰ ਨਿਯਮਤ ਤੌਰ ’ਤੇ ਪੀਣ ਨਾਲ ਸਰੀਰ ’ਚ ਅਨੀਮੀਆ ਨਹੀਂ ਹੁੰਦਾ।

ਮੌਸਮੀ ਬਿਮਾਰੀਆਂ ਤੋਂ ਹੋਵੇਗਾ ਬਚਾਅ-

ਗੁੜ ਦਾ ਪਾਣੀ ਸਰੀਰ ਨੂੰ ਡਿਟਾਕਸੀਫਾਈ ਕਰਦਾ ਹੈ ਅਤੇ ਗੁੜ ਦਾ ਪਾਣੀ ਪੀਣ ਨਾਲ ਸਰੀਰ ’ਚੋਂ ਜ਼ਹਿਰੀਲੇ ਤੱਤ ਬਾਹਰ ਨਿਕਲਦੇ ਹਨ ਅਤੇ ਸਰੀਰ ਲੰਬੇ ਸਮੇਂ ਤੱਕ ਸਿਹਤਮੰਦ ਰਹਿੰਦਾ ਹੈ। ਗੁੜ ਦਾ ਪਾਣੀ ਪੀਣ ਨਾਲ ਜ਼ੁਕਾਮ ਨਹੀਂ ਹੁੰਦਾ। ਜਿਸ ਕਾਰਨ ਮੌਸਮੀ ਬਿਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ। 

ਪਾਚਨ ਸ਼ਕਤੀ ਮਜ਼ਬੂਤ-

ਗੁੜ ਦਾ ਪਾਣੀ ਪੀਣ ਨਾਲ ਪਾਚਨ ਤੰਤਰ ਮਜਬੂਤ ਰਹਿੰਦਾ ਹੈ। ਇਹ ਪਾਣੀ ਪੀਣ ਨਾਲ ਪੇਟ ’ਚ ਗੈਸ ਨਹੀਂ ਬਣਦੀ ਅਤੇ ਪੇਟ ਵੀ ਠੀਕ ਤਰ੍ਹਾਂ ਨਾਲ ਸਾਫ਼ ਹੁੰਦਾ ਹੈ। ਗੁੜ ਦਾ ਪਾਣੀ ਪੀਣ ਨਾਲ ਭੁੱਖ ਵੀ ਵਧਦੀ ਹੈ ਅਤੇ ਪਾਚਨ ਸ਼ਕਤੀ ਵੀ ਵਧਦੀ ਹੈ।

ਗੁੜ ਵਾਲਾ ਪਾਣੀ ਬਣਾਉਣ ਦਾ ਤਰੀਕਾ-

ਗੁੜ ਦਾ ਪਾਣੀ ਬਣਾਉਣ ਲਈ ਰਾਤ ਭਰ ਇੱਕ ਗਲਾਸ ਪਾਣੀ ਵਿੱਚ ਗੁੜ ਦਾ ਛੋਟਾ ਜਿਹਾ ਟੁਕੜਾ ਪਾ ਦਿਓ। ਸਵੇਰੇ ਉੱਠ ਕੇ ਇਸ ਪਾਣੀ ਨੂੰ ਪੀਓ। ਸਰਦੀਆਂ ਵਿੱਚ ਗੁੜ ਦਾ ਪਾਣੀ ਪੀਣ ਨਾਲ ਸਰੀਰ ਗਰਮ ਰਹਿੰਦਾ ਹੈ। ਗੁਰ ਦਾ ਪਾਣੀ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪਰ ਜੇਕਰ ਤੁਹਾਨੂੰ ਕੋਈ ਬਿਮਾਰੀ ਜਾਂ ਐਲਰਜੀ ਹੈ ਤਾਂ ਡਾਕਟਰ ਦੀ ਸਲਾਹ ਤੋਂ ਬਿਨ੍ਹਾਂ ਇਸ ਦਾ ਸੇਵਨ ਨਾ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...