May 1, 2026, 10:33 pm
----------- Advertisement -----------
HomeNewsEntertainmentਰਿਚਾ ਚੱਢਾ ਦੇ 'ਗਲਵਾਨ' ਟਵੀਟ 'ਤੇ ਹੰਗਾਮਾ, ਭਾਰਤੀ ਫੌਜ ਦਾ ਉਡਾਇਆ ਸੀ...

ਰਿਚਾ ਚੱਢਾ ਦੇ ‘ਗਲਵਾਨ’ ਟਵੀਟ ‘ਤੇ ਹੰਗਾਮਾ, ਭਾਰਤੀ ਫੌਜ ਦਾ ਉਡਾਇਆ ਸੀ ਮਜ਼ਾਕ, ਟ੍ਰੋਲ ਹੋਣ ਤੋਂ ਬਾਅਦ ਮੰਗੀ ਮੁਆਫ਼ੀ

Published on

----------- Advertisement -----------

ਫਿਲਮੀ ਕਲਾਕਾਰ ਹਮੇਸ਼ਾ ਵਿਵਾਦਾਂ ਨਾਲ ਜੁੜੇ ਰਹਿੰਦੇ ਹਨ। ਕਈ ਵਾਰ ਅਦਾਕਾਰ ਅਜਿਹੀਆਂ ਗੱਲਾਂ ਕਹਿ ਦਿੰਦੇ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਅਜਿਹਾ ਹੀ ਕੁਝ ਰਿਚਾ ਚੱਢਾ ਦੇ ਆਰਮੀ ‘ਤੇ ਕੀਤੇ ਟਵੀਟ ਨਾਲ ਹੋਇਆ ਹੈ। ਦਰਅਸਲ, ਹੰਗਾਮਾ ਉਦੋਂ ਸ਼ੁਰੂ ਹੋਇਆ ਜਦੋਂ ਰਿਚਾ ਨੇ ਉੱਤਰੀ ਸੈਨਾ ਦੇ ਕਮਾਂਡਰ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਦੇ ਸ਼ਬਦਾਂ ‘ਤੇ ਆਪਣੀ ਗੱਲ ਰੱਖੀ। ਉਨ੍ਹਾਂ ਨੇ ਲਿਖਿਆ, ‘ਗਲਵਾਨ ਹੈਲੋ ਕਹਿ ਰਿਹਾ ਹੈ’। ਵਧਦੇ ਹੰਗਾਮੇ ਨੂੰ ਦੇਖਦੇ ਹੋਏ ਹੁਣ ਰਿਚਾ ਨੇ ਲੰਬੀ ਪੋਸਟ ਲਿਖ ਕੇ ਮੁਆਫੀ ਮੰਗ ਲਈ ਹੈ। ਰਿਚਾ ਨੇ ਟਵਿੱਟਰ ‘ਤੇ ਜਨਰਲ ਉਪੇਂਦਰ ਦਿਵੇਦੀ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਲਿਖਿਆ, ਗਲਵਾਨ ਹੈਲੋ ਕਹਿ ਰਿਹਾ ਹੈ। ਇਸ ਤੋਂ ਬਾਅਦ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਤਾ ਨੇ ਵੀ ਇਸ ਮੁੱਦੇ ‘ਤੇ ਟਵੀਟ ਕਰਕੇ ਇਸ ਨੂੰ ਅਪਮਾਨਜਨਕ ਦੱਸਿਆ ਸੀ । 4

ਜਿਸ ਤੋਂ ਬਾਅਦ ਲੋਕਾਂ ਦਾ ਵੀ ਗੁੱਸਾ ਭੜਕ ਗਿਆ ਅਤੇ ਉਨ੍ਹਾਂ ਨੇ ਰਿਚਾ ਚੱਢਾ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਸੀ । ਇਹ ਵੀ ਕਿਹਾ ਜਾ ਰਿਹਾ ਸੀ ਕਿ ਉਹ ਫੌਜ ਦੀ ਇੱਜ਼ਤ ਨਹੀਂ ਕਰਦੀ। ਨਾਲ ਹੀ, ਉਹ ਭਾਰਤੀ ਫੌਜ ਦਾ ਮਜ਼ਾਕ ਉਡਾ ਰਹੀ ਹੈ। ਵਧਦੇ ਵਿਰੋਧ ਤੋਂ ਬਾਅਦ ਹੁਣ ਰਿਚਾ ਨੇ ਸੋਸ਼ਲ ਮੀਡੀਆ ਰਾਹੀਂ ਇਸ ਪੂਰੀ ਘਟਨਾ ਲਈ ਮੁਆਫੀ ਮੰਗ ਲਈ ਹੈ। ਜਾਣਕਾਰੀ ਲਈ, ਤੁਹਾਨੂੰ ਦੱਸ ਦੇਈਏ ਕਿ 2020 ਵਿੱਚ ਗਲਵਾਨ ਵਿੱਚ ਭਾਰਤ ਅਤੇ ਚੀਨ ਦਰਮਿਆਨ ਤਣਾਅ ਪੈਦਾ ਹੋਇਆ ਸੀ, ਜਿਸ ਵਿੱਚ ਫੌਜ ਦੇ 20 ਜਵਾਨ ਸ਼ਹੀਦ ਹੋ ਗਏ। ਇਸ ਤੋਂ ਬਾਅਦ ਸਰਹੱਦ ‘ਤੇ ਕਾਫੀ ਤਣਾਅ ਪੈਦਾ ਹੋ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...