ਅੱਜ ਦੇ ਸਮੇਂ ਵਿੱਚ ਦਿਲ ਦੀ ਬਿਮਾਰੀ ਇੱਕ ਆਮ ਸਮੱਸਿਆ ਬਣਦੀ ਜਾ ਰਹੀ ਹੈ। ਬਜ਼ੁਰਗ ਹੀ ਨਹੀਂ ਸਗੋਂ ਨੌਜਵਾਨ ਵੀ ਦਿਲ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਦਿਲ ਦੇ ਰੋਗੀਆਂ ਨੂੰ ਆਪਣੀ ਸਿਹਤ ਅਤੇ ਆਪਣੀ ਖੁਰਾਕ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਕਿਉਂਕਿ ਅਕਸਰ ਗਲਤ ਜੀਵਨ ਸ਼ੈਲੀ ਅਤੇ ਖਾਣ-ਪੀਣ ਕਾਰਨ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਦਿਲ ਦੇ ਰੋਗੀਆਂ ਨੂੰ ਹਾਈ ਬਲੱਡ ਪ੍ਰੈਸ਼ਰ, ਕੋਲੈਸਟ੍ਰੋਲ ਵਧਣਾ, ਤੇਜ਼-ਧੀਮੀ ਧੜਕਣ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਜੇਕਰ ਤੁਸੀਂ ਇਨ੍ਹਾਂ ਬਿਮਾਰੀਆਂ ਨੂੰ ਨਜ਼ਰਅੰਦਾਜ਼ ਕਰਦੇ ਹੋ ਅਤੇ ਸਮੇਂ 'ਤੇ ਧਿਆਨ ਨਹੀਂ ਦਿੰਦੇ ਹੋ, ਤਾਂ ਦਿਲ ਦਾ ਦੌਰਾ, ਹਾਰਟ ਫੇਲ੍ਹ ਅਤੇ ਸਟ੍ਰੋਕ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਦਿਲ ਦੀਆਂ ਬਿਮਾਰੀਆਂ ਤੋਂ ਬਚਣ ਲਈ ਜੀਵਨ ਸ਼ੈਲੀ ਅਤੇ ਖੁਰਾਕ ਵਿੱਚ ਬਦਲਾਅ ਜ਼ਰੂਰੀ ਹੈ।
ਦਿਲ ਦੇ ਰੋਗੀਆਂ ਨੂੰ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ..
1.. ਨਮਕ ਕਿਸੇ ਵੀ ਭੋਜਨ ਦਾ ਸੁਆਦ ਵਧਾਉਣ ਦਾ ਕੰਮ ਕਰਦਾ ਹੈ। ਸੀਮਤ ਮਾਤਰਾ ’ਚ ਨਮਕ ਦਾ ਸੇਵਨ ਕਰਨਾ ਫਾਇਦੇਮੰਦ ਮੰਨਿਆ ਜਾਂਦਾ ਹੈ, ਪਰ ਜ਼ਿਆਦਾ ਨਮਕ ਖਾਣ ਨਾਲ ਨੁਕਸਾਨ ਵੀ ਹੁੰਦਾ ਹੈ। ਦਰਅਸਲ, ਜ਼ਿਆਦਾ ਨਮਕ ਖਾਣ ਨਾਲ ਬਲੱਡ-ਪ੍ਰੈਸ਼ਰ ਵਧ ਸਕਦਾ ਹੈ। ਜਿਸ ਕਾਰਨ ਹਾਰਟ ਅਟੈਕ ਦਾ ਖਤਰਾ ਵੀ ਵਧ ਸਕਦਾ ਹੈ।
2.. ਜ਼ਿਆਦਾ ਮਿੱਠਾ ਖਾਣ ਨਾਲ ਸਰੀਰ ਇੰਸੁਲਿਨ ਦੀ ਸਹੀ ਵਰਤੋਂ ਨਹੀਂ ਕਰ ਪਾਉਂਦਾ ਅਤੇ ਸ਼ੂਗਰ ਦਾ ਖ਼ਤਰਾ ਵੱਧ ਜਾਂਦਾ ਹੈ। ਬਹੁਤ ਜ਼ਿਆਦਾ ਮਿੱਠਾ ਖਾਣਾ ਦਿਲ ਦੇ ਰੋਗੀਆਂ ਲਈ ਨੁਕਸਾਨਦੇਹ ਹੈ।
3.. ਮੈਦਾ ਸਿਹਤ ਲਈ ਖਤਰਨਾਕ ਹੈ। ਖਾਸ ਕਰਕੇ ਦਿਲ ਦੇ ਰੋਗੀਆਂ ਲਈ ਮੈਦਾ ਜ਼ਿਆਦਾ ਖਾਣ ਨਾਲ ਸਰੀਰ ’ਚ ਕੋਲੈਸਟ੍ਰੋਲ ਦਾ ਪੱਧਰ ਵਧਦਾ ਹੈ। ਕੋਲੈਸਟ੍ਰੋਲ ਇੱਕ ਕਿਸਮ ਦੀ ਚਰਬੀ ਹੈ ਜੋ ਸਰੀਰ ਦੇ ਅੰਗਾਂ ਤੱਕ ਖੂਨ ਪਹੁੰਚਾਉਣ ਦੇ ਰਾਹ ਵਿੱਚ ਜਮ੍ਹਾਂ ਹੋ ਜਾਂਦੀ ਹੈ। ਮੈਦੇ ਦਾ ਜ਼ਿਆਦਾ ਸੇਵਨ ਦਿਲ ਦੇ ਦੌਰੇ ਦਾ ਖ਼ਤਰਾ ਵਧਾ ਸਕਦਾ ਹੈ।
4.. ਬੇਕਰੀ ਦੀਆਂ ਚੀਜਾਂ ਤੋਂ ਪਰਹੇਜ਼ ਕਰੋ। ਬੇਕਰੀ ’ਚ ਮਿਲਣ ਵਾਲੀਆਂ ਪੇਸਟਰੀਆਂ, ਕੇਕ ਆਦਿ ਵਿੱਚ ਖੰਡ ਅਤੇ ਸੰਤ੍ਰਿਪਤ ਚਰਬੀ ਦੀ ਮਾਤਰਾ ਵਧੇਰੇ ਹੁੰਦੀ ਹੈ। ਬੇਕਡ ਸਮਾਨ ਦਾ ਨਿਯਮਿਤ ਸੇਵਨ ਕਰਨ ਨਾਲ ਦਿਲ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਦੇ ਲਈ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਨ ਤੋਂ ਪਰਹੇਜ਼ ਕਰੋ।
5.. ਪ੍ਰੋਸੈਸਡ ਭੋਜਨ ਦੇ ਸੇਵਨ ਤੋਂ ਵੀ ਪਰਹੇਜ਼ ਕਰੋ। ਇਨ੍ਹਾਂ ਵਿੱਚ ਚਰਬੀ, ਚੀਨੀ ਅਤੇ ਕਾਰਬੋਹਾਈਡਰੇਟ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਇਹ ਸਿਹਤ ਲਈ ਹਾਨੀਕਾਰਕ ਹੈ। ਇਸ ਨਾਲ ਮੋਟਾਪੇ ਦਾ ਖ਼ਤਰਾ ਵੀ ਵੱਧ ਜਾਂਦਾ ਹੈ।











