September 13, 2026, 8:04 pm
----------- Advertisement -----------
HomeNewsEntertainmentਰੋਹਿਤ ਸ਼ੈੱਟੀ ਨੇ ਫੈਨਜ਼ ਨੂੰ ਦਿੱਤਾ ਸਰਪ੍ਰਾਇਜ਼ ,ਫ਼ਿਲਮ 'ਸਰਕਸ' ਦਾ ਮੋਸ਼ਨ ਪੋਸਟਰ...

ਰੋਹਿਤ ਸ਼ੈੱਟੀ ਨੇ ਫੈਨਜ਼ ਨੂੰ ਦਿੱਤਾ ਸਰਪ੍ਰਾਇਜ਼ ,ਫ਼ਿਲਮ ‘ਸਰਕਸ’ ਦਾ ਮੋਸ਼ਨ ਪੋਸਟਰ ਦੇਖ ਨਹੀਂ ਰੁਕੇਗਾ ਤੁਹਾਡਾ ਹਾਸਾ

Published on

----------- Advertisement -----------

ਰੋਹਿਤ ਸ਼ੈੱਟੀ, ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕਾਂ ਵਿੱਚੋਂ ਇੱਕ, ਐਕਸ਼ਨ ਫਿਲਮਾਂ ਦੇ ਨਾਲ-ਨਾਲ ਜ਼ਬਰਦਸਤ ਕਾਮੇਡੀ ਡਰਾਮਾ ਫਿਲਮਾਂ ਬਣਾਉਣ ਲਈ ਜਾਣੇ ਜਾਂਦੇ ਹਨ । ਗੋਲਮਾਲ ਸੀਰੀਜ਼ ਵਰਗੀਆਂ ਡਬਲ ਕਾਮੇਡੀ ਡੋਜ਼ ਫਿਲਮਾਂ ਦੇਣ ਤੋਂ ਬਾਅਦ ਹੁਣ ਰੋਹਿਤ ਸ਼ੈੱਟੀ ਆਪਣੀ ਆਉਣ ਵਾਲੀ ਫਿਲਮ ‘ਸਰਕਸ’ ਨਾਲ ਦਰਸ਼ਕਾਂ ਨੂੰ ਇਕ ਵਾਰ ਫਿਰ ਹਸਾਉਣ ਲਈ ਤਿਆਰ ਹਨ। ਹੁਣ ਉਨ੍ਹਾਂ ਨੇ ਆਪਣੀ ਫਿਲਮ ਦਾ ਮੋਸ਼ਨ ਪੋਸਟਰ ਵੀ ਰਿਲੀਜ਼ ਕੀਤਾ ਹੈ। ਜਿਸ ‘ਚ ਕਲਾਕਾਰਾਂ ਦੇ ਚਿਹਰਿਆਂ ‘ਤੇ ਬਣੇ ਹਾਵ-ਭਾਵਾਂ ਤੋਂ ਪਤਾ ਲੱਗਦਾ ਹੈ ਕਿ ਇਹ ਫਿਲਮ ਵੀ ਲੋਕਾਂ ਨੂੰ ਖੂਬ ਹਸਾਉਣ ਵਾਲੀ ਹੈ। ਰੋਹਿਤ ਸ਼ੈੱਟੀ ਵਲੋਂ ਰਿਲੀਜ਼ ਕੀਤੇ ਗਏ ‘ਸਰਕਸ’ ਦੇ ਮੋਸ਼ਨ ਪੋਸਟਰ ‘ਚ ਰਣਵੀਰ ਸਿੰਘ ਤੋਂ ਲੈ ਕੇ ਜੈਕਲੀਨ ਫਰਨਾਂਡੀਜ਼, ਪੂਜਾ ਹੇਗੜੇ, ਵਰੁਣ ਸ਼ਰਮਾ, ਮੁਰਲੀ ​​ਸ਼ਰਮਾ, ਦਿੱਗਜ ਅਭਿਨੇਤਰੀ ਸੁਲਭਾ ਆਰਿਆ ਸਮੇਤ ਫਿਲਮ ਦੀ ਪੂਰੀ ਸਟਾਰ ਕਾਸਟ ਮਜ਼ਾਕੀਆ ਅੰਦਾਜ਼ ‘ਚ ਨਜ਼ਰ ਆ ਰਹੀ ਹੈ।

ਇਸ ਪੋਸਟ ਨੂੰ ਜਾਰੀ ਕਰਦੇ ਹੋਏ ਰੋਹਿਤ ਸ਼ੈੱਟੀ ਨੇ ਇਹ ਵੀ ਦੱਸਿਆ ਹੈ ਕਿ ਇਕ ਹਫਤੇ ਬਾਅਦ ‘ਸਰਕਸ’ ਦਾ ਟ੍ਰੇਲਰ ਵੀ ਰਿਲੀਜ਼ ਕੀਤਾ ਜਾਵੇਗਾ। ਫਿਲਹਾਲ, ਤੁਸੀਂ ਰੋਹਿਤ ਸ਼ੈੱਟੀ ਦੇ ਸਰਕਸ ਫੈਮਿਲੀ ਨੂੰ ਵੀ ਮਿਲੋ। ਫਿਲਮ ਸਰਕਸ ਇੱਕ ਪਰਿਵਾਰਕ ਮਨੋਰੰਜਨ ਹੈ। ਨਿਰਮਾਤਾਵਾਂ ਨੇ ਇਸ ਨੂੰ ਕ੍ਰਿਸਮਸ ਦੀਆਂ ਛੁੱਟੀਆਂ ਦੇ ਮੌਕੇ ‘ਤੇ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਫਿਲਮ ਕ੍ਰਿਸਮਸ ਤੋਂ ਦੋ ਦਿਨ ਪਹਿਲਾਂ 23 ਦਸੰਬਰ 2022 ਨੂੰ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ ‘ਚ ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਰਣਵੀਰ ਸਿੰਘ ਅਤੇ ਵਰੁਣ ਸ਼ਰਮਾ ਦੋਵੇਂ ਡਬਲ ਰੋਲ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...