September 12, 2026, 10:46 pm
----------- Advertisement -----------
HomeNewsLatest Newsਅੰਮ੍ਰਿਤਸਰ 'ਚ ਬੰਦੂਕ ਦੀ ਨੋਕ 'ਤੇ 35 ਹਜ਼ਾਰ ਦੀ ਲੁੱਟ, ਘਟਨਾ ਸੀਸੀਟੀਵੀ...

ਅੰਮ੍ਰਿਤਸਰ ‘ਚ ਬੰਦੂਕ ਦੀ ਨੋਕ ‘ਤੇ 35 ਹਜ਼ਾਰ ਦੀ ਲੁੱਟ, ਘਟਨਾ ਸੀਸੀਟੀਵੀ ਵਿੱਚ ਕੈਦ

Published on

----------- Advertisement -----------

ਪੰਜਾਬ ਦੇ ਅੰਮ੍ਰਿਤਸਰ ਦੀ ਸਭ ਤੋਂ ਵਿਅਸਤ ਸੜਕ ‘ਤੇ ਵੀਰਵਾਰ ਦੇਰ ਰਾਤ ਇੱਕ ਵਾਰ ਫਿਰ ਬੰਦੂਕ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੁਟੇਰੇ ਇਕ ਫਾਰਮੇਸੀ ਸਟੋਰ ‘ਚ ਦਾਖਲ ਹੋਏ ਅਤੇ ਬੰਦੂਕ ਦੀ ਨੋਕ ‘ਤੇ ਗੱਲੇ ‘ਚ ਰੱਖੇ ਕਰੀਬ 35 ਹਜ਼ਾਰ ਰੁਪਏ ਲੁੱਟ ਕੇ ਲੈ ਗਏ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਤੇ ਲੁਟੇਰੇ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਘਟਨਾ ਅੰਮ੍ਰਿਤਸਰ ਦੇ ਕੋਰਟ ਰੋਡ ਨਿਊ ਰਿਆਲਟੋ ਚੌਂਕ ‘ਤੇ ਸਰਕਟ ਹਾਊਸ ਚੌਂਕੀ ਤੋਂ ਸਿਰਫ 200 ਮੀਟਰ ਦੀ ਦੂਰੀ ‘ਤੇ ਵਾਪਰੀ। ਦੁਕਾਨ ਮਾਲਕ ਨੇ ਦੱਸਿਆ ਕਿ ਲੁੱਟ ਦੀ ਇਹ ਵਾਰਦਾਤ ਵੀਰਵਾਰ ਰਾਤ ਕਰੀਬ ਸਾਢੇ ਨੌਂ ਵਜੇ ਹੋਈ। ਦੁਕਾਨ ‘ਤੇ ਦੋ ਲੜਕੇ ਕੰਮ ਕਰ ਰਹੇ ਸਨ। ਉਦੋਂ ਹੀ ਇੱਕ ਦਸਤਾਰਧਾਰੀ ਨੌਜਵਾਨ ਫ਼ੋਨ ਸੁਣਦਾ ਦੁਕਾਨ ਅੰਦਰ ਆਇਆ। ਉਹਪਹਿਲਾ ਤਾਂ ਫ਼ੋਨ ਸੁਣਦਾ ਰਿਹਾ। ਦੁਕਾਨ ਖਾਲੀ ਹੁੰਦੇ ਹੀ ਉਹ ਕਾਊਂਟਰ ਅੰਦਰ ਆ ਗਿਆ। ਮੁੰਡਿਆਂ ਨੇ ਉਸ ਨੂੰ ਅੱਗੇ ਆਉਣ ਤੋਂ ਰੋਕ ਦਿੱਤਾ। ਫਿਰ ਉਸ ਨੇ ਪਿਸਤੌਲ ਕੱਢ ਕੇ ਦੋਹਾਂ ਲੜਕਿਆਂ ਨੂੰ ਇਕ ਪਾਸੇ ਖੜ੍ਹੇ ਹੋਣ ਲਈ ਕਿਹਾ। ਦੋਸ਼ੀ ਨੇ ਖੁਦ ਗੱਲਾ ਖੋਲ੍ਹ ਕੇ ਉਸ ਵਿਚ ਰੱਖੀ ਨਕਦੀ ਕੱਢ ਕੇ ਜੇਬਾਂ ਵਿਚ ਪਾ ਲਈ। ਉਦੋਂ ਨੂੰ ਇਕ ਗਾਹਕ ਦੁਕਾਨ ਵਿਚ ਆਇਆ ਅਤੇ ਇਹ ਦੇਖ ਕੇ ਦੋਸ਼ੀ ਦੁਕਾਨ ਤੋਂ ਭੱਜ ਗਿਆ। ਪੁਲਿਸ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...