June 5, 2026, 5:35 am
----------- Advertisement -----------
HomePunjabbusinessGST ਦੀ ਪੜਤਾਲ ਕਰਨ ਲਈ ਰਾਜ ਕਰ ਵਿਭਾਗ ਵੱਲੋਂ ਵਪਾਰਕ ਅਦਾਰਿਆਂ ਦੇ...

GST ਦੀ ਪੜਤਾਲ ਕਰਨ ਲਈ ਰਾਜ ਕਰ ਵਿਭਾਗ ਵੱਲੋਂ ਵਪਾਰਕ ਅਦਾਰਿਆਂ ਦੇ ਰਿਕਾਰਡ ਦੀ ਚੈਕਿੰਗ

Published on

----------- Advertisement -----------

ਸਹਾਇਕ ਕਮਿਸ਼ਨਰ ਰਾਜ ਕਰ ਵਿਭਾਗ ਵੱਲੋਂ ਜਿਲ੍ਹੇ ਵਿੱਚ ਜੀ.ਐਸ.ਟੀ ਦੀ ਪੜਤਾਲ ਕਰਨ ਲਈ 23, 24 ਅਤੇ 25 ਨਵੰਬਰ ਨੂੰ ਵੱਖ-ਵੱਖ ਵਪਾਰਕ ਸਥਾਨਾਂ ਜਿਸ ਵਿੱਚ ਹਾਰਡਵੇਅਰ, ਕਰਿਆਨਾ, ਕਰੋਕਰੀ ਅਤੇ ਹੋਰ ਦੁਕਾਨਾਂ ਸ਼ਾਮਿਲ ਹਨ। ਉਨ੍ਹਾਂ ਦੇ ਰਿਕਾਰਡ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਵਧੇਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ ਰਾਜ ਕਰ ਸ਼੍ਰੀ ਮੁਨੀਸ਼ ਨਈਅਰ ਨੇ ਦੱਸਿਆ ਕਿ ਰਾਜ ਕਰ ਕਮਿਸ਼ਨਰ, ਪੰਜਾਬ ਸ਼੍ਰੀ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਜਿਲ੍ਹਾ ਐਸ.ਏ.ਐਸ ਨਗਰ ਰਾਜ ਕਰ ਵਿਭਾਗ ਦੀ ਟੀਮਾਂ ਵੱਲੋਂ ਜੀ.ਐਸ.ਟੀ.ਦੀ ਪੜਤਾਲ ਕਰਨ ਲਈ ਵੱਖ ਵੱਖ ਵਪਾਰਕ ਅਦਾਰਿਆਂ ਦੀ ਜੀ.ਐਸ.ਟੀ.ਰਿਟਰਨਾ ਅਤੇ ਰਿਕਾਰਡ ਦੀ ਘੋਖ ਕੀਤੀ ਗਈ ।

ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ 8 ਕਰ ਦਤਾਵਾਂ ਜਿਨ੍ਹਾ ਵਿੱਚ ਕਪਿਲ ਟਰੇਡਿੰਗ ਕੰਪਨੀ, ਲੋਰਡਸ ਇੰਟੀਰੀਅਰ ਪ੍ਰਾਈਵੇਟ ਲਿਮਟਿਡ,ਆਰ.ਡੀ ਸੰਨਸ, ਛਾਬਰਾ ਕਰਿਆਨਾ ਸਟੋਰ, ਸੋਨੂੰ ਟਰੇਡਰ, ਕੇ.ਕੇ ਟਰੇਡਰ, ਕੰਟੀਨੈਂਟਲ ਇੰਸੂਲੀਨ ਪ੍ਰਾਈਵੇਟ ਲਿਮਟਿਡ ਅਤੇ ਕੇ.ਐਸ ਵੁੱਡ ਡੀਕੋਰ ਪ੍ਰਾਈਵੇਟ ਲਿਮਟਿੰਡ ਦੀ ਚੈਕਿੰਗ ਕੀਤੀ ਗਈ। ਉਹਨਾਂ ਕਿਹਾ ਚੈਕਿੰਗ ਦੌਰਾਨ ਇਹਨਾਂ ਫਰਮਾਂ ਦੇ ਰਿਕਾਰਡ ਨੂੰ ਬਾਰੀਕੀ ਨਾਲ ਚੈਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਲੋੜ ਅਨੁਸਾਰ ਇਸੇ ਤਰ੍ਹਾਂ ਦੀ ਚੈਕਿੰਗਾਂ ਦਾ ਦੌਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਵਪਾਰਕ ਫਰਮਾਂ ਦੀ ਚੈਕਿੰਗ ਟੀਮਾਂ ਦੀ ਅਗਵਾਈ ਵੱਖ ਵੱਖ ਰਾਜ ਕਰ ਅਫਸਰਾਂ ਵੱਲੋਂ ਕੀਤੀ ਗਈ ਜਿਨ੍ਹਾਂ ਵਿੱਚ ਅਮਨਦੀਪ ਕੌਰ, ਅਨੁਪ੍ਰੀਤ ਕੌਰ, ਰਮਨਦੀਪ ਕੌਰ, ਗੀਤਿਕਾ ਜਿੰਦਲ, ਭਾਵਨਾ ਹਾਂਡਾ, ਵਿਰੇਨ ਸੰਧੂ, ਅਵਤਾਰ ਸਿੰਘ, ਸਰਬਜੀਤ ਸਿੰਘ, ਅਤੇ ਅਮਿਤ ਸਿੰਘ ਸ਼ਾਮਲ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...