August 3, 2026, 4:13 pm
----------- Advertisement -----------
HomeNewsCoronavirusਪੰਜਾਬ, ਚੰਡੀਗੜ੍ਹ 'ਚ ਮੁੜ ਪੈਰ ਪਸਾਰਨ ਲੱਗਿਆ ਕੋਰੋਨਾ, ਵੱਧ ਰਹੇ ਨੇ ਮਾਮਲੇ

ਪੰਜਾਬ, ਚੰਡੀਗੜ੍ਹ ‘ਚ ਮੁੜ ਪੈਰ ਪਸਾਰਨ ਲੱਗਿਆ ਕੋਰੋਨਾ, ਵੱਧ ਰਹੇ ਨੇ ਮਾਮਲੇ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿੱਚ ਬੀਤੇ ਦਿਨੀਂ ਕੋਰੋਨਾ ਵਾਇਰਸ ਦੇ 50 ਨਵੇਂ ਮਰੀਜ਼ ਸਾਹਮਣੇ ਆਏ ਅਤੇ ਇੱਕ ਸੰਕਰਮਿਤ ਦੀ ਮੌਤ ਹੋ ਗਈ। ਪੰਜਾਬ ਸਰਕਾਰ ਦੇ ਮੈਡੀਕਲ ਬੁਲੇਟਿਨ ਵਿੱਚ ਦੱਸਿਆ ਗਿਆ ਹੈ ਕਿ ਸੂਬੇ ਵਿੱਚ ਕੁੱਲ ਕੇਸ 6,04,236 ਹੋ ਗਏ ਹਨ ਅਤੇ ਮੌਤਾਂ ਦੀ ਗਿਣਤੀ 16,638 ਹੋ ਗਈ ਹੈ। ਪੰਜਾਬ ਵਿੱਚ ਸੰਕਰਮਣ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 378 ਹੋ ਗਈ ਹੈ ਜਦੋਂ ਕਿ 5,87,220 ਲੋਕ ਇਨਫੈਕਸ਼ਨ ਤੋਂ ਮੁਕਤ ਹੋ ਗਏ ਹਨ।

ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਕੋਵਿਡ-19 ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸ਼ਹਿਰ ਵਿੱਚ ਕੁੱਲ ਕੇਸ 65,774 ਤੱਕ ਪਹੁੰਚ ਗਏ ਹਨ। ਚੰਡੀਗੜ੍ਹ ਵਿੱਚ ਸੰਕਰਮਣ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 101 ਹੈ। ਭਾਰਤ ਸਮੇਤ ਦੁਨੀਆ ਭਰ ਦੇ 190 ਤੋਂ ਵੱਧ ਦੇਸ਼ ਕੋਰੋਨਾ ਵਾਇਰਸ ਦੀ ਲਾਗ ਨਾਲ ਪ੍ਰਭਾਵਿਤ ਹਨ। ਦੁਨੀਆ ਵਿੱਚ ਹੁਣ ਤੱਕ 27 ਕਰੋੜ 94 ਲੱਖ ਤੋਂ ਵੱਧ ਲੋਕ ਕੋਵਿਡ-19 ਤੋਂ ਪ੍ਰਭਾਵਿਤ ਹੋਏ ਹਨ। ਇਸ ਵਾਇਰਸ ਨੇ 53 ਲੱਖ ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ। ਭਾਰਤ ਵਿੱਚ ਕੋਵਿਡ-19 ਦੇ ਮਾਮਲੇ ਹੁਣ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਸੰਕਰਮਿਤਾਂ ਦੀ ਕੁੱਲ ਗਿਣਤੀ 3 ਕਰੋੜ 47 ਲੱਖ ਨੂੰ ਪਾਰ ਕਰ ਗਈ ਹੈ। ਦੁਨੀਆ ਦੇ ਕਈ ਦੇਸ਼ਾਂ ਦੇ ਨਾਲ-ਨਾਲ ਭਾਰਤ ਵਿੱਚ ਵੀ ਕੋਵਿਡ-19 ਦੇ ਨਵੇਂ ਵੇਰੀਐਂਟ ਓਮੀਕਰੋਨ ਨਾਲ ਸੰਕਰਮਣ ਦੇ ਮਾਮਲੇ ਵੱਧ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...