ਫੇਫੜੇ ਸਰੀਰ ਦਾ ਇੱਕ ਜ਼ਰੂਰੀ ਅੰਗ ਹਨ। ਇਹ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਖਰਾਬ ਲਾਈਫ ਸਟਾਈਲ ਅਤੇ ਪ੍ਰਦੂਸ਼ਣ ਕਾਰਨ ਫੇਫੜੇ ਕਮਜ਼ੋਰ ਹੋ ਸਕਦੇ ਹਨ। ਜੇਕਰ ਉਹ ਸਿਹਤਮੰਦ ਨਹੀਂ ਰਹਿੰਦੇ ਤਾਂ ਸਾਹ ਲੈਣ ‘ਚ ਤਕਲੀਫ ਹੁੰਦੀ ਹੈ। ਸਿਹਤਮੰਦ ਖੁਰਾਕ ਫੇਫੜਿਆਂ ਨੂੰ ਸਿਹਤਮੰਦ ਰੱਖਣ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਆਓ ਜਾਣਦੇ ਹਾਂ ਫੇਫੜਿਆਂ ਨੂੰ ਮਜ਼ਬੂਤ ਰੱਖਣ ਲਈ ਤੁਹਾਨੂੰ ਕੀ ਖਾਣਾ ਚਾਹੀਦਾ ਹੈ।
ਸਾਬਤ ਅਨਾਜ: ਸਾਬਤ ਅਨਾਜ ਨੂੰ ਫੇਫੜਿਆਂ ਲਈ ਸਿਹਤਮੰਦ ਖੁਰਾਕ ਮੰਨਿਆ ਜਾਂਦਾ ਹੈ। ਇਸ ‘ਚ ਕਾਫੀ ਮਾਤਰਾ ‘ਚ ਫਾਈਬਰ, ਵਿਟਾਮਿਨ ਈ ਅਤੇ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਇਹ ਐਂਟੀ-ਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਤੁਸੀਂ ਆਪਣੀ ਖੁਰਾਕ ਵਿੱਚ ਕਣਕ, ਜੌਂ, ਮੂੰਗੀ ਆਦਿ ਤੋਂ ਬਣੇ ਭੋਜਨ ਸ਼ਾਮਲ ਕਰ ਸਕਦੇ ਹੋ।
ਹਰੀਆਂ ਪੱਤੇਦਾਰ ਸਬਜ਼ੀਆਂ: ਹਰੀਆਂ ਪੱਤੇਦਾਰ ਸਬਜ਼ੀਆਂ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀਆਂ ਹਨ। ਇਹ ਫੇਫੜਿਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਬ੍ਰੋਕਲੀ, ਪਾਲਕ, ਬੀਨਜ਼ ਆਦਿ ਸਬਜ਼ੀਆਂ ਨੂੰ ਤੁਸੀਂ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।
ਓਮੇਗਾ 3 ਭੋਜਨ: ਫੇਫੜਿਆਂ ਨੂੰ ਸਿਹਤਮੰਦ ਰੱਖਣ ਲਈ ਤੁਹਾਨੂੰ ਖੁਰਾਕ ਵਿੱਚ ਓਮੇਗਾ 3 ਫੈਟੀ ਐਸਿਡ ਨਾਲ ਭਰਪੂਰ ਭੋਜਨ ਸ਼ਾਮਲ ਕਰਨਾ ਚਾਹੀਦਾ ਹੈ। ਫੇਫੜਿਆਂ ਨੂੰ ਮਜ਼ਬੂਤ ਬਣਾਉਣ ਲਈ ਅਖਰੋਟ, ਮੇਥੀ ਦੇ ਬੀਜ, ਅਲਸੀ ਦੇ ਬੀਜ, ਚਰਬੀ ਵਾਲੀ ਮੱਛੀ ਆਦਿ ਦਾ ਸੇਵਨ ਕੀਤਾ ਜਾ ਸਕਦਾ ਹੈ।
ਚੁਕੰਦਰ: ਇਸ ‘ਚ ਵਿਟਾਮਿਨ ਸੀ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਫੇਫੜਿਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਤੁਸੀਂ ਚੁਕੰਦਰ ਦੇ ਜੂਸ ਨੂੰ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।
ਸੇਬ: ਸੇਬ ਵਿੱਚ ਵਿਟਾਮਿਨ ਈ ਅਤੇ ਵਿਟਾਮਿਨ ਸੀ ਦੀ ਕਾਫੀ ਮਾਤਰਾ ਪਾਈ ਜਾਂਦੀ ਹੈ। ਜੋ ਫੇਫੜਿਆਂ ਲਈ ਫਾਇਦੇਮੰਦ ਹੁੰਦੇ ਹਨ। ਇਹ ਸਰੀਰ ਦੀਆਂ ਹੋਰ ਬਿਮਾਰੀਆਂ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ। ਤੁਹਾਨੂੰ ਆਪਣੀ ਰੋਜ਼ਾਨਾ ਖੁਰਾਕ ਵਿੱਚ ਸੇਬ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਸੰਤਰਾ: ਇਸ ‘ਚ ਮੌਜੂਦ ਵਿਟਾਮਿਨ ਸੀ ਫੇਫੜਿਆਂ ਲਈ ਮਦਦਗਾਰ ਸਾਬਤ ਹੋ ਸਕਦਾ ਹੈ। ਇਹ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਫੇਫੜਿਆਂ ਨੂੰ ਸਿਹਤਮੰਦ ਰੱਖਣ ਲਈ ਸੰਤਰੇ ਨੂੰ ਡਾਈਟ ‘ਚ ਸ਼ਾਮਲ ਕੀਤਾ ਜਾ ਸਕਦਾ ਹੈ।












