November 25, 2026, 1:41 am
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਵੱਲੋਂ ਸੂਬੇ ਵਿੱਚ ਸਬ-ਡਵੀਜ਼ਨਲ, ਤਹਿਸੀਲ ਅਤੇ ਸਬ-ਤਹਿਸੀਲ ਕੰਪਲੈਕਸਾਂ ਦੇ...

ਮੁੱਖ ਮੰਤਰੀ ਮਾਨ ਵੱਲੋਂ ਸੂਬੇ ਵਿੱਚ ਸਬ-ਡਵੀਜ਼ਨਲ, ਤਹਿਸੀਲ ਅਤੇ ਸਬ-ਤਹਿਸੀਲ ਕੰਪਲੈਕਸਾਂ ਦੇ ਨਿਰਮਾਣ ਨੂੰ ਹਰੀ ਝੰਡੀ

Published on

----------- Advertisement -----------
  • 80 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੀਆਂ 17 ਅਤਿ-ਆਧੁਨਿਕ ਇਮਾਰਤਾਂ
  • ਰੋਜ਼ਮਰ੍ਹਾ ਦੇ ਪ੍ਰਸ਼ਾਸਕੀ ਕੰਮ ਕਰਵਾਉਣ ਆਉਂਦੇ ਆਮ ਲੋਕਾਂ ਨੂੰ ਸਹੂਲਤ ਦੇਣ ਦੇ ਉਦੇਸ਼ ਨਾਲ ਲਿਆ ਫੈਸਲਾ

ਚੰਡੀਗੜ੍ਹ, 27 ਨਵੰਬਰ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਪ੍ਰਸ਼ਾਸਕੀ ਕੰਮ ਨੇਪਰੇ ਚਾੜ੍ਹਨ ਵਿੱਚ ਸਹੂਲਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਅੱਜ ਸੂਬਾ ਭਰ ਵਿੱਚ ਸਬ-ਡਵੀਜ਼ਨਲ, ਤਹਿਸੀਲ ਅਤੇ ਸਬ-ਤਹਿਸੀਲ ਕੰਪਲੈਕਸਾਂ ਲਈ 80 ਕਰੋੜ ਰੁਪਏ ਦੀ ਲਾਗਤ ਨਾਲ 17 ਅਤਿ-ਆਧੁਨਿਕ ਇਮਾਰਤਾਂ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧ ਵਿੱਚ ਪ੍ਰਵਾਨਗੀ ਦੇਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ”ਇਹ ਕਦਮ ਲੋਕਾਂ ਦੇ ਟੈਕਸ ਦੇ ਪੈਸੇ ਦੀ ਉਨ੍ਹਾਂ ਦੀ ਭਲਾਈ ਲਈ ਨਿਆਂਪੂਰਨ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਮੇਰੀ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਹਜ਼ਾਰਾਂ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਉਪ ਮੰਡਲ, ਤਹਿਸੀਲ ਅਤੇ ਸਬ-ਤਹਿਸੀਲ ਪੱਧਰ ਦੇ ਦਫ਼ਤਰਾਂ ਵਿੱਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਟਾਫ਼ ਨੂੰ ਬਿਹਤਰ ਕੰਮ ਕਰਨ ਦੀ ਥਾਂ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਲੈਕਸ ਲੋਕਾਂ ਦੀ ਸਹੂਲਤ ਲਈ ਆਧੁਨਿਕ ਲੀਹਾਂ ‘ਤੇ ਉਸਾਰੇ ਜਾਣਗੇ। ਉਨ੍ਹਾਂ ਦੱਸਿਆ ਕਿ 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਇਮਾਰਤਾਂ ਵਿੱਚੋਂ ਦਿੜ੍ਹਬਾ ਵਿਖੇ ਸਬ-ਡਵੀਜ਼ਨ ਕੰਪਲੈਕਸ ਦੀ ਉਸਾਰੀ ‘ਤੇ 16.06 ਕਰੋੜ ਰੁਪਏ, ਚੀਮਾ ਵਿਖੇ ਸਬ-ਤਹਿਸੀਲ ਕੰਪਲੈਕਸ ‘ਤੇ 4.46 ਕਰੋੜ ਰੁਪਏ, ਬਾਲਿਆਂਵਾਲੀ ਵਿਖੇ ਸਬ-ਤਹਿਸੀਲ ਕੰਪਲੈਕਸ ‘ਤੇ 1.42 ਕਰੋੜ ਰੁਪਏ, ਗੋਨਿਆਣਾ ਮੰਡੀ ਵਿਖੇ ਸਬ-ਤਹਿਸੀਲ ਕੰਪਲੈਕਸ ‘ਤੇ 1.04 ਕਰੋੜ ਰੁਪਏ ਖਰਚ ਕੀਤੇ ਜਾਣਗੇ। ਏਸੇ ਤਰ੍ਹਾਂ ਸਬ-ਤਹਿਸੀਲ ਕੰਪਲੈਕਸ ਨਥਾਣਾ ‘ਤੇ 1.47 ਕਰੋੜ ਰੁਪਏ, ਸਬ-ਤਹਿਸੀਲ ਕੰਪਲੈਕਸ ਦਸੂਹਾ ‘ਤੇ 4.49 ਕਰੋੜ ਰੁਪਏ, ਸਬ-ਤਹਿਸੀਲ ਕੰਪਲੈਕਸ ਕਲਾਨੌਰ ‘ਤੇ 6.49 ਕਰੋੜ ਰੁਪਏ, ਨਵੇਂ ਪ੍ਰਬੰਧਕੀ ਕੰਪਲੈਕਸ ਸੁਲਤਾਨਪੁਰ ਲੋਧੀ ‘ਤੇ 5.80 ਕਰੋੜ ਰੁਪਏ, ਫਗਵਾੜਾ ਵਿਖੇ ਪ੍ਰਸ਼ਾਸਨਿਕ ਕੰਪਲੈਕਸ ਵਿਖੇ 3.96 ਕਰੋੜ ਰੁਪਏ, ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ ‘ਤੇ 5.95 ਕਰੋੜ ਰੁਪਏ, ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ ‘ਤੇ 6.69 ਕਰੋੜ ਰੁਪਏ, ਬੱਸੀ ਪਠਾਣਾ ਵਿਖੇ ਪ੍ਰਬੰਧਕੀ ਕੰਪਲੈਕਸ ‘ਤੇ 8.61 ਕਰੋੜ, ਅਬੋਹਰ ਵਿਖੇ ਸਬ ਡਵੀਜ਼ਨ/ਤਹਿਸੀਲ ਕੰਪਲੈਕਸ ‘ਤੇ 3.50 ਕਰੋੜ ਰੁਪਏ, ਬਨੂੜ ਵਿਖੇ ਸਬ ਤਹਿਸੀਲ ਕੰਪਲੈਕਸ ‘ਤੇ 3.05 ਕਰੋੜ ਰੁਪਏ, ਸਬ ਤਹਿਸੀਲ ਕੰਪਲੈਕਸ ਮਾਜਰੀ ‘ਤੇ 0.5 ਕਰੋੜ ਰੁਪਏ, ਸਬ ਤਹਿਸੀਲ ਕੰਪਲੈਕਸ ਜ਼ੀਰਕਪੁਰ ‘ਤੇ 0.5 ਕਰੋੜ ਰੁਪਏ ਅਤੇ ਸ੍ਰੀ ਚਮਕੌਰ ਸਾਹਿਬ ਵਿਖੇ ਸਬ ਤਹਿਸੀਲ ਕੰਪਲੈਕਸ ‘ਤੇ 5.14 ਕਰੋੜ ਰੁਪਏ ਖਰਚੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੰਪਲੈਕਸਾਂ ਦਾ ਕੰਮ ਛੇਤੀ ਹੀ ਸ਼ੁਰੂ ਹੋ ਜਾਵੇਗਾ ਅਤੇ ਤੈਅ ਸਮੇਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...